ਵਾਸ਼ਿੰਗਟਨ (ਏਜੰਸੀ)- ਅਮਰੀਕੀ ਨਿਆਂ ਵਿਭਾਗ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਅਪਰਾਧਿਕ ਜਾਂਚ ਵਿੱਚ ਸ਼ਾਮਲ ਘੱਟੋ-ਘੱਟ 12 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਸ਼ੇਸ਼ ਵਕੀਲ ਜੈਕ ਸਮਿਥ ਦੀ ਟੀਮ ਵਿੱਚ ਸੇਵਾ ਨਿਭਾ ਰਹੇ ਸਰਕਾਰੀ ਵਕੀਲਾਂ ਨੂੰ ਨਿਸ਼ਾਨਾ ਬਣਾ ਕੇ ਅਚਾਨਕ ਕੀਤੀ ਗਈ ਇਹ ਕਾਰਵਾਈ ਨਿਆਂ ਵਿਭਾਗ ਦੇ ਅੰਦਰ ਉਥਲ-ਪੁਥਲ ਦਾ ਤਾਜ਼ਾ ਸੰਕੇਤ ਹੈ ਅਤੇ ਇਹ ਉਨ੍ਹਾਂ ਕਰਮਚਾਰੀਆਂ ਨੂੰ ਹਟਾਉਣ ਦੀ ਟਰੰਪ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜਿਨ੍ਹਾਂ ਨੂੰ ਉਹ ਰਾਸ਼ਟਰਪਤੀ ਪ੍ਰਤੀ ਵਫ਼ਾਦਾਰ ਨਹੀਂ ਮੰਨਦਾ। ਸਮਿਥ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਡੋਨਾਲਡ ਟਰੰਪ ਨੇ ਫਿਰ ਦਿੱਤੀ ਧਮਕੀ, ਅਮਰੀਕਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਦੇਸ਼ਾਂ 'ਤੇ ਲਗਾਇਆ ਜਾਵੇਗਾ ਟੈਰਿਫ
ਸਰਕਾਰੀ ਵਕੀਲਾਂ ਨੂੰ ਰਾਸ਼ਟਰਪਤੀ ਬਦਲਣ ਦੇ ਬਾਵਜੂਦ ਬਰਕਰਾਰ ਰੱਖਣ ਦੀ ਪਰੰਪਰਾ ਰਹੀ ਹੈ ਅਤੇ ਸੰਵੇਦਨਸ਼ੀਲ ਜਾਂਚਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਲਈ ਸਜ਼ਾ ਨਹੀਂ ਦਿੱਤੀ ਜਾਂਦੀ ਹੈ। ਇਸ ਦੇ ਬਾਵਜੂਦ ਇਹ ਕਦਮ ਚੁੱਕਿਆ ਗਿਆ। ਨਿਆਂ ਵਿਭਾਗ ਦੇ ਇੱਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਪੁਸ਼ਟੀ ਕੀਤੀ ਕਿ ਕਾਰਜਕਾਰੀ ਅਟਾਰਨੀ ਜਨਰਲ ਜੇਮਜ਼ ਮੈਕਹੈਨਰੀ ਨੇ ਸਟਾਫ ਨੂੰ ਬਰਖਾਸਤ ਕਰ ਦਿੱਤਾ ਹੈ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਇਸ ਹੁਕਮ ਤੋਂ ਪ੍ਰਭਾਵਿਤ ਹੋਏ ਸਰਕਾਰੀ ਵਕੀਲ ਕੌਣ ਹਨ।
ਇਹ ਵੀ ਪੜ੍ਹੋ: PM ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲੇ 'ਚ ਉਹੀ ਕਰਨਗੇ ਜੋ ਸਹੀ ਹੋਵੇਗਾ: ਡੋਨਾਲਡ ਟਰੰਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Canada 'ਚ Indian 2025 'ਚ ਕਿਵੇਂ ਲੈ ਸਕਦੇ ਹਨ PR, ਸਰਕਾਰ ਨੇ ਦੱਸੇ 4 ਰਸਤੇ
NEXT STORY