ਇੰਟਰਨੈਸ਼ਨਲ ਡੈਸਕ : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੀਆਂ ਖ਼ਬਰਾਂ ਆ ਰਹੀਆਂ ਹਨ। ਅਮਰੀਕਾ ਦੇ ਪ੍ਰੈੱਸ ਸਕੱਤਰ ਜਾਨ ਕਿਰਬੀ ਨੇ ਦਾਅਵਾ ਕੀਤਾ ਹੈ ਕਿ ਰੂਸ ਅੱਜ ਯਾਨੀ ਸੋਮਵਾਰ ਨੂੰ ਯੂਕਰੇਨ ’ਤੇ ਹਮਲਾ ਕਰ ਸਕਦਾ ਹੈ। ਸਕੱਤਰ ਕਿਰਬੀ ਦਾ ਕਹਿਣਾ ਹੈ ਕਿ ਅਮਰੀਕਾ ਅਜੇ ਵੀ ਗੱਲਬਾਤ ਦਾ ਰਾਹ ਲੱਭ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਫੌਜ ਅਜਿਹਾ ਨਹੀਂ ਹੋਣ ਦੇਵੇਗੀ। ਰੂਸ ਵੱਲੋਂ ਯੂਕਰੇਨ ਦੀ ਉੱਤਰੀ ਸਰਹੱਦ ਤੋਂ ਆਪਣੇ ਹਜ਼ਾਰਾਂ ਸੈਨਿਕਾਂ ਨੂੰ ਨਾ ਹਟਾਏ ਜਾਣ ਤੋਂ ਬਾਅਦ ਅਮਰੀਕੀ ਨੇਤਾਵਾਂ ਨੇ ਦਾਅਵਾ ਕੀਤਾ ਹੈ ਕਿ ਰੂਸ ਨੇ ਹਮਲੇ ਦੀ ਅੰਤਿਮ ਤਿਆਰੀ ਦੇ ਹੁਕਮ ਦੇ ਦਿੱਤੇ ਹਨ। ਇਸ ਦੌਰਾਨ ਯੂਕਰੇਨ ਦੀ ਰਾਜਧਾਨੀ ਦੇ ਵਸਨੀਕ ਸ਼ਾਂਤੀ ਲਈ ਪ੍ਰਾਰਥਨਾ ਕਰਨ ਲਈ ਵੱਡੀ ਗਿਣਤੀ ’ਚ ਚਰਚ ਵਿੱਚ ਇਕੱਠੇ ਹੋਏ।
ਇਹ ਵੀ ਪੜ੍ਹੋ : ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਐੱਫ. ਆਈ. ਆਰ. ਦਰਜ (ਵੀਡੀਓ)
ਜ਼ਿਕਰਯੋਗ ਹੈ ਕਿ ਰੂਸ ਨੇ ਐਤਵਾਰ ਨੂੰ ਯੂਕਰੇਨ ਦੀਆਂ ਉੱਤਰੀ ਸਰਹੱਦਾਂ ਨੇੜੇ ਫੌਜੀ ਅਭਿਆਸ ਵਧਾ ਦਿੱਤਾ ਸੀ। ਉਸ ਨੇ ਯੂਕਰੇਨ ਦੀ ਉੱਤਰੀ ਸਰਹੱਦ ਨਾਲ ਲੱਗਦੇ ਬੇਲਾਰੂਸ ’ਚ ਲਗਭਗ 30,000 ਸੈਨਿਕ ਤਾਇਨਾਤ ਕੀਤੇ ਹਨ। ਇਸ ਨੇ ਯੂਕਰੇਨ ਦੀਆਂ ਸਰਹੱਦਾਂ ’ਤੇ 150,000 ਸੈਨਿਕ, ਜੰਗੀ ਜਹਾਜ਼ ਅਤੇ ਹੋਰ ਸਾਜ਼ੋ-ਸਾਮਾਨ ਵੀ ਤਾਇਨਾਤ ਕੀਤਾ ਹੈ। ਕੀਵ ਦੀ ਆਬਾਦੀ ਲੱਗਭਗ 30 ਲੱਖ ਹੈ।
ਪਾਕਿ ਪੁਲਸ ਦੀ ਬੇਰਹਿਮੀ, ਮਹਿਲਾ ਸਿਹਤ ਵਰਕਰਾਂ ਨਾਲ ਕੀਤੀ ਹੱਥੋਪਾਈ
NEXT STORY