ਵਾਸ਼ਿੰਗਟਨ-ਅਮਰੀਕੀ ਸੰਸਦ ’ਤੇ 6 ਜਨਵਰੀ ਨੂੰ ਹੋਏ ਹਮਲੇ ਦੇ ਮਾਮਲੇ ’ਚ ਹੁਣ ਤੱਕ 100 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕਾਂ ਨੇ ਕੈਪੀਟਲ ਹਿੱਲ ਭਾਵ ਸੰਸਦ ਭਵਨ ’ਤੇ ਹਮਲਾ ਕੀਤਾ ਸੀ। ਕਰੀਬ 4 ਘੰਟੇ ਚਲੇ ਵਿਦਰੋਹ ਦੌਰਾਨ ਜਮ੍ਹ ਕੇ ਭੰਨਤੋੜ ਅਤੇ ਗੋਲੀਬਾਰੀ ਹੋਈ ਸੀ। ਇਸ ’ਚ 5 ਲੋਕਾਂ ਦੀ ਮੌਤ ਹੋ ਗਈ ਸੀ। ਹਮਲੇ ਦੌਰਾਨ ਸੰਸਦ ’ਚ ਬਾਈਡੇਨ ਦੀ ਜਿੱਤ ’ਤੇ ਮੋਹਰ ਲਾਉਣ ਦੀ ਪ੍ਰਕਿਰਿਆ ਚੱਲ ਰਹੀ ਸੀ। ਉਹ 20 ਜਨਵਰੀ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁਕਣਗੇ।
ਇਹ ਵੀ ਪੜ੍ਹੋ -ਜਰਮਨੀ ’ਚ ਕੋਰੋਨਾ ਵਾਇਰਸ ਇਨਫੈਕਟਿਡ ਪਾਏ ਗਏ ਲੋਕਾਂ ਦੀ ਗਿਣਤੀ 20 ਲੱਖ ਦੇ ਪਾਰ
100 ਤੋਂ ਜ਼ਿਆਦਾ ਗਿ੍ਰਫਤਾਰ
ਉਪ ਰਾਸ਼ਟਰਪਤੀ ਮਾਇਕ ਪੇਂਸ ਨਾਲ ਵੀਰਵਾਰ ਨੂੰ ਮੀਟਿੰਗ ਦੌਰਾਨ ਐੱਫ.ਬੀ.ਆਈ. ਦੇ ਡਾਇਰੈਕਟਰ ਕ੍ਰਿਸਟੋਫਰ ਨੇ ਦੱਸਿਆ ਕਿ ਅਸੀਂ ਅਤੇ ਸਾਡੀ ਸਹਿਯੋਗੀ ਏਜੰਸੀਆਂ ਨੇ ਸੰਸਦ ’ਤੇ ਹਮਲੇ ਦੇ ਮਾਮਲੇ ’ਚ ਹੁਣ ਤੱਕ 100 ਤੋਂ ਜ਼ਿਆਦਾ ਲੋਕਾਂ ਨੂੰ ਅਪਰਾਧਿਕ ਗਤੀਵਿਧੀਆਂ ’ਚ ਗਿ੍ਰਫਤਾਰ ਕੀਤਾ ਹੈ। ਇਸ ਮਾਮਲੇ ’ਚ ਅਣਗਿਣਤ ਜਾਂਚ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 200 ਤੋਂ ਜ਼ਿਆਦਾ ਸ਼ੱਕੀਆਂ ਦੀ ਪਛਾਣ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ -ਕੋਰੋਨਾ ਵੈਕਸੀਨ ਨੂੰ ਲੈ ਕੇ ਠੱਗੀ ਕਰ ਰਿਹੈ ਚੀਨ, ਬ੍ਰਾਜ਼ੀਲ ਨੂੰ ਵੀ ਦਿੱਤਾ ਧੋਖਾ
1 ਲੱਖ 40 ਹਜ਼ਾਰ ਸੂਚਨਾਵਾਂ ਮਿਲੀਆਂ
ਉੱਥੇ ਦੂਜੇ ਪਾਸੇ ਨਿਆਂ ਵਿਭਾਗ ਨੇ ਦੱਸਿਆ ਕਿ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਫੈਡਰਲ ਬਿਊਰੋ ਆਫ ਇੰਵੈਸਟੀਗੇਸ਼ਨ (FBI) ਨੂੰ ਸ਼ਰਾਰਤੀ ਅਨਸਰਾਂ ਦੀ ਪਛਾਣ ਲਈ 1 ਲੱਖ 40 ਹਜ਼ਾਰ ਸੂਚਨਾਵਾਂ ਮਿਲੀਆਂ ਹਨ। ਇਸ ਤੋਂ ਪਹਿਲਾਂ ਐੱਫ.ਬੀ.ਆਈ. ਨੇ ਇਹ ਚਿਤਾਵਨੀ ਦਿੱਤੀ ਸੀ ਕਿ ਵਾਸ਼ਿੰਗਟਨ ਅਤੇ ਦੇਸ਼ ਦੇ 50 ਸੂਬਿਆਂ ਦੀਆਂ ਰਾਜਧਾਨੀਆਂ ’ਚ 16 ਤੋਂ 20 ਜਨਵਰੀ ਦੌਰਾਨ ਹਥਿਆਰਬੰਦ ਪ੍ਰਦਰਸ਼ਨਕਾਰੀਆਂ ਨੇ ਤਿਆਰੀ ਕੀਤੀ ਹੈ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਨੇਪਾਲ ਨੇ ਕੋਵੀਸ਼ੀਲਡ ਵੈਕਸੀਨ ਦੀ ਐਮਰਜੈਂਸੀ ਵਰਤੋਂ ਲਈ ਦਿੱਤੀ ਮਨਜ਼ੂਰੀ
NEXT STORY