ਲੰਡਨ(ਇੰਟ.)- ਅਮਰੀਕਾ ਦਾ ਦੋਗਲਾਪਨ ਇਕ ਵਾਰ ਫਿਰ ਸਾਹਮਣੇ ਆਇਆ ਹੈ। ਰੂਸੀ ਤੇਲ ਦੀ ਖਰੀਦ ਨੂੰ ਲੈ ਕੇ ਪਿਛਲੇ ਕਈ ਹਫ਼ਤਿਆਂ ਤੋਂ ਭਾਰਤ ਨੂੰ ਲਗਾਤਾਰ ਨਿਸ਼ਾਨਾ ਬਣਾ ਰਿਹਾ ਅਮਰੀਕਾ ਖੁਦ ਰੂਸ ਨਾਲ ਊਰਜਾ ਸੌਦਾ ਕਰਨ ਦੀ ਤਿਆਰੀ ਕਰ ਰਿਹਾ ਹੈ। ਇਹ ਖੁਲਾਸਾ ਇਕ ਤਾਜ਼ਾ ਰਿਪੋਰਟ ਵਿਚ ਹੋਇਆ ਹੈ। ਗੱਲਬਾਤ ਤੋਂ ਜਾਣੂ ਕੁਝ ਸੂਤਰਾਂ ਨੇ ਕਿਹਾ ਹੈ ਕਿ ਅਮਰੀਕਾ ਅਤੇ ਰੂਸੀ ਅਧਿਕਾਰੀਆਂ ਨੇ ਇਸ ਮਹੀਨੇ ਯੂਕ੍ਰੇਨ ’ਚ ਸ਼ਾਂਤੀ ਨੂੰ ਲੈ ਕੇ ਗੱਲਬਾਤ ਦੌਰਾਨ ਊਰਜਾ ਸਮਝੌਤਿਆਂ ’ਤੇ ਚਰਚਾ ਕੀਤੀ ਹੈ।
ਰਾਇਟਰਜ਼ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਅਮਰੀਕਾ ਰੂਸ ਨੂੰ ਯੂਕ੍ਰੇਨ ਵਿਚ ਸ਼ਾਂਤੀ ਸਮਝੌਤੇ ਲਈ ਸਹਿਮਤ ਹੋਣ ਲਈ ਮਨਾਉਣ ਲਈ ਇਹ ਸੌਦਾ ਪੇਸ਼ ਕਰ ਰਿਹਾ ਹੈ। ਇਸ ਸਮਝੌਤੇ ਤੋਂ ਬਾਅਦ ਅਮਰੀਕਾ ਰੂਸ ’ਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਵੀ ਘੱਟ ਕਰ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਫਰਵਰੀ 2022 ਵਿਚ ਰੂਸ ਦੇ ਯੂਕ੍ਰੇਨ ’ਤੇ ਹਮਲੇ ਤੋਂ ਬਾਅਦ, ਅਮਰੀਕਾ ਨੇ ਰੂਸ ’ਤੇ ਕਈ ਪਾਬੰਦੀਆਂ ਲਾਈਆਂ ਸਨ।
ਪੁਲਸ ਤੋਂ ਬਚ ਕੇ ਭੱਜਦੇ ਨੌਜਵਾਨ ਦੀ ਹੋ ਗਈ ਦਰਦਨਾਕ ਮੌਤ, ਇਲਾਕੇ 'ਚ ਹੋ ਗਏ 'ਦੰਗੇ'
NEXT STORY