ਵਾਸ਼ਿੰਗਟਨ (ਭਾਸ਼ਾ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਵੰਬਰ 'ਚ ਫਰਾਂਸ ਅਤੇ ਅਰਜਨਟੀਨਾ ਦੀ ਯਾਤਰਾ ਕਰਨਗੇ ਪਰ ਸਿੰਗਾਪੁਰ ਵਿਚ ਹੋਣ ਵਾਲੇ ਆਸਿਆਨ ਸੰਮੇਲਨ ਦਾ ਹਿੱਸਾ ਨਹੀਂ ਬਣਨਗੇ। ਓਧਰ ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਟਰੰਪ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਪਹਿਲੇ ਵਿਸ਼ਵ ਯੁੱਧ ਦੇ 100 ਸਾਲ ਪੂਰੇ ਹੋਣ ਮੌਕੇ ਆਯੋਜਿਤ 11 ਨਵੰਬਰ ਦੇ ਪ੍ਰੋਗਰਾਮ ਵਿਚ ਹਿੱਸਾ ਲੈਣਗੇ।
ਟਰੰਪ ਇਸ ਮਗਰੋਂ ਬਿਊਨਸ ਆਇਸ ਰਵਾਨਾ ਹੋਣਗੇ ਅਤੇ ਉੱਥੇ ਜੀ-20 ਸੰਮੇਲਨ ਵਿਚ ਸ਼ਿਰਕਤ ਕਰਨਗੇ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਸਿੰਗਾਪੁਰ ਵਿਚ ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਘ (ਆਸਿਆਨ) ਸੰਮੇਲਨ ਅਤੇ ਈਸਟ ਏਸ਼ੀਆ ਸਿਖਰ ਸੰਮੇਲਨ ਵਿਚ ਹਿੱਸਾ ਨਹੀਂ ਲੈਣਗੇ। ਸੈਂਡਰਸ ਮੁਤਾਬਕ ਅਮਰੀਕੀ ਰਾਸ਼ਟਰਪਤੀ ਨੇ ਉੱਪ ਰਾਸ਼ਟਰਪਤੀ ਮਾਈਕ ਪੇਂਸ ਨੂੰ ਇਨ੍ਹਾਂ ਸੰਮੇਲਨਾਂ ਵਿਚ ਸ਼ਾਮਲ ਹੋਣ ਨੂੰ ਕਿਹਾ ਹੈ।
ਮੈਰੀਲੈਂਡ 'ਚ ਮਨਾਇਆ ਗਿਆ ਅਪਾਹਜ ਮਰਦਾਂ ਤੇ ਔਰਤਾਂ ਦਾ ਖੇਡ ਦਿਵਸ
NEXT STORY