ਨਵੀਂ ਦਿੱਲੀ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ 'ਚ ਗੋਲੀਬਾਰੀ ਦੇ ਕੁਝ ਦਿਨਾਂ ਬਾਅਦ ਅਮਰੀਕਾ ਦੀ ਸੀਕ੍ਰੇਟ ਸਰਵਿਸ ਡਾਇਰੈਕਟਰ ਕਿੰਬਰਲੀ ਚੀਟਲ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ 13 ਜੁਲਾਈ ਨੂੰ ਇਕ ਚੋਣ ਰੈਲੀ ਦੌਰਾਨ ਹਮਲਾ ਹੋਇਆ ਸੀ। ਇਸ ਹਮਲੇ ਤੋਂ ਬਾਅਦ ਪੂਰੀ ਦੁਨੀਆ ਹੈਰਾਨ ਹੈ।
ਇਸ ਹਮਲੇ ਤੋਂ ਬਾਅਦ ਅਮਰੀਕੀ ਸੀਕ੍ਰੇਟ ਸਰਵਿਸ ਆਲੋਚਕਾਂ ਦੇ ਨਿਸ਼ਾਨੇ 'ਤੇ ਹੈ। ਏਜੰਸੀ ਦੇ ਡਾਇਰੈਕਟਰ ਕਿੰਬਰਲੀ ਚੀਟਲ, ਜੋ ਕਿ ਸਾਬਕਾ ਰਾਸ਼ਟਰਪਤੀ ਦੇ ਸੁਰੱਖਿਆ ਉਪਾਵਾਂ ਨੂੰ ਲੈ ਕੇ ਕਟਹਿਰੇ ਵਿੱਚ ਸਨ, ਨੇ 23 ਜੁਲਾਈ ਨੂੰ ਅਸਤੀਫਾ ਦੇ ਦਿੱਤਾ ਸੀ। ਚੀਟਲ ਨੇ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਨੂੰ ਲੈ ਕੇ ਸਦਨ ਦੀ ਨਿਗਰਾਨੀ ਅਤੇ ਜਵਾਬਦੇਹੀ ਕਮੇਟੀ ਦੇ ਸਾਹਮਣੇ ਆਪਣੀ ਪੇਸ਼ੀ ਦੌਰਾਨ ਇਹ ਗੱਲ ਸਵਿਕਾਰ ਕੀਤੀ। ਚੀਟਲ ਨੇ ਕਿਹਾ ਕਿ ਉਨ੍ਹਾਂ ਦੀ ਏਜੰਸੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਬਚਾਉਣ ਦੇ ਆਪਣੇ ਮਿਸ਼ਨ ਵਿੱਚ ਅਸਫਲ ਰਹੀ ਹੈ।
ਯੂਐੱਸ ਸੀਕ੍ਰੇਟ ਸਰਵਿਸ ਦੀ ਮੁਖੀ ਚੀਟਲ ਨੇ ਸੋਮਵਾਰ ਨੂੰ ਮੰਨਿਆ ਕਿ ਦਹਾਕਿਆਂ ਬਾਅਦ ਸੀਕ੍ਰੇਟ ਸਰਵਿਸ ਇਸ ਹਮਲੇ ਨੂੰ ਰੋਕਣ ਵਿੱਚ ਅਸਫਲ ਰਹੀ ਸੀ। 13 ਜੁਲਾਈ ਨੂੰ ਜਦੋਂ ਟਰੰਪ ਪੈਨਸਿਲਵੇਨੀਆ ਦੇ ਬਟਲਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਤਾਂ ਕਈ ਧਮਾਕੇ ਹੋਏ। ਇਸੇ ਦੌਰਾਨ ਉਨ੍ਹਾਂ ਨੇ ਆਪਣਾ ਕੰਨ ਫੜ ਲਿਆ। ਉਨ੍ਹਾਂ ਦੇ ਕੰਨ ਤੇ ਗੱਲ 'ਤੇ ਖੂਨ ਦਿਖਾਈ ਦੇ ਰਿਹਾ ਸੀ। ਫਿਰ ਉਹ ਫਰਸ਼ 'ਤੇ ਡਿੱਗ ਗਏ। ਤੁਰੰਤ ਸੀਕ੍ਰੇਟ ਸਰਵਿਸ ਦੇ ਏਜੰਟਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਉਨ੍ਹਾਂ ਦੇ ਕੋਲ ਇਕ ਵਾਹਨ ਲੈ ਆਏ।
ਸ਼੍ਰੀਲੰਕਾ ਨੇ ਆਪਣੇ ਜਲ ਖੇਤਰ 'ਚ ਮੱਛੀਆਂ ਫੜਦੇ 9 ਭਾਰਤੀ ਮਛੇਰੇ ਕੀਤੇ ਗ੍ਰਿਫਤਾਰ
NEXT STORY