ਵਾਸ਼ਿੰਗਟਨ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਪਣੀ ਨਵੀਂ ਕੈਬਨਿਟ ਦਾ ਦੂਜਾ ਮੈਂਬਰ ਮਿਲ ਗਿਆ ਹੈ, ਇੱਥੇ ਸੈਨੇਟ ਨੇ ਜੌਨ ਰੈਟਕਲਿਫ ਨੂੰ CIA ਡਾਇਰੈਕਟਰ ਵਜੋਂ ਨਿਯੁਕਤ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੈਟਕਲਿਫ ਟਰੰਪ ਦੇ ਰਾਸ਼ਟਰਪਤੀ ਵਜੋਂ ਪਹਿਲੇ ਕਾਰਜਕਾਲ ਦੌਰਾਨ ਰਾਸ਼ਟਰੀ ਖੁਫੀਆ ਵਿਭਾਗ ਦੇ ਨਿਰਦੇਸ਼ਕ ਸਨ।
ਪਿਛਲੇ ਹਫ਼ਤੇ ਸੈਨੇਟ ਦੀ ਸੁਣਵਾਈ ਦੌਰਾਨ ਰੈਟਕਲਿਫ ਨੇ ਕਿਹਾ ਕਿ ਰੂਸ ਅਤੇ ਚੀਨ ਵਰਗੇ ਵਿਰੋਧੀਆਂ ਦਾ ਮੁਕਾਬਲਾ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵਰਗੀ ਤਕਨਾਲੋਜੀ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ CIA ਨੂੰ ਬਿਹਤਰ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਆਪਣੀਆਂ ਖੁਫੀਆ ਸਮਰੱਥਾਵਾਂ ਵਿੱਚ ਸੁਧਾਰ ਕਰਨ ਦੀ ਲੋੜ ਹੈ ਅਤੇ ਨਾਲ ਹੀ ਉਸਨੂੰ ਅਮਰੀਕੀਆਂ ਦੀ ਨਾਗਰਿਕ ਆਜ਼ਾਦੀ ਦੀ ਸੁਰੱਖਿਆ ਵੀ ਯਕੀਨੀ ਬਣਾਉਣੀ ਚਾਹੀਦੀ ਹੈ।
ਟਰੰਪ ਦੇ ਐਲਾਨ ਮਗਰੋਂ ਅਫਗਾਨ ਸ਼ਰਨਾਰਥੀਆਂ ਨੇ ਵੀਜ਼ਾ ਪ੍ਰਣਾਲੀ ਨੂੰ ਲੈ ਕੇ ਪਾਕਿਸਤਾਨ ਨੂੰ ਕੀਤੀ ਅਪੀਲ
NEXT STORY