ਵਾਸ਼ਿੰਗਟਨ (ਵਾਰਤਾ)- ਅਮਰੀਕਾ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿਚ ਰਿਕਾਰਡ ਤੋੜ ਵਾਧਾ ਹੋਇਆ ਹੈ। ਦੇਸ਼ ਵਿਚ ਸ਼ੁੱਕਰਵਾਰ ਨੂੰ 6,40,000 ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ। ਜੌਹਨ ਹੌਪਕਿੰਸ ਯੂਨੀਵਰਸਿਟੀ ਨੇ ਇਹ ਜਾਣਕਾਰੀ ਦਿੱਤੀ ਹੈ। ਜੌਹਨ ਹੌਪਕਿੰਸ ਯੂਨੀਵਰਸਿਟੀ ਦੀ ਰਿਪੋਰਟ ਦੇ ਅਨੁਸਾਰ, ਅਮਰੀਕਾ ਵਿਚ ਪਿਛਲੇ 24 ਘੰਟਿਆਂ ਵਿਚ ਕੁੱਲ 6,47,067 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ ਇਸ ਦੌਰਾਨ 1,409 ਲੋਕਾਂ ਦੀ ਮੌਤ ਹੋ ਗਈ ਹੈ।
ਇਹ ਮਹਾਮਾਰੀ ਫੈਲਣ ਤੋਂ ਬਾਅਦ ਇਕ ਦਿਨ ਵਿਚ ਦਰਜ ਕੇਸਾਂ ਦੀ ਗਿਣਤੀ ਦਾ ਇਕ ਨਵਾਂ ਰਿਕਾਰਡ ਹੈ। ਅਮਰੀਕਾ ਵਿਚ ਪਿਛਲੇ ਹਫ਼ਤੇ ਤੋਂ ਲਗਭਗ 25,00,000 ਲੋਕ ਸੰਕਰਮਿਤ ਹੋਏ ਹਨ ਅਤੇ ਲਗਭਗ 9,000 ਮੌਤਾਂ ਹੋਈਆਂ ਹਨ। ਸ਼ਨੀਵਾਰ ਦੁਪਹਿਰ ਤੱਕ ਕੁੱਲ ਕੇਸਾਂ ਦੀ ਗਿਣਤੀ 5.43 ਕਰੋੜ ਨੂੰ ਪਾਰ ਕਰ ਗਈ ਹੈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 8,24,000 ਤੋਂ ਵੱਧ ਹੋ ਗਈ ਹੈ।
ਕੈਨੇਡਾ ’ਚ ਦਰਜ ਕੀਤੇ ਗਏ ਕੋਰੋਨਾ ਦੇ 41,210 ਨਵੇਂ ਮਾਮਲੇ, ਕਿਊਬੇਕ ’ਚ ਲੱਗਾ ਕਰਫਿਊ
NEXT STORY