ਵਾਸ਼ਿੰਗਟਨ (ਏਪੀ) ਚੀਨ ਦੀ 'ਹੈਕਿੰਗ' ਮੁਹਿੰਮ ਨਾਲ ਘੱਟੋ-ਘੱਟ ਅੱਠ ਅਮਰੀਕੀ ਦੂਰਸੰਚਾਰ ਕੰਪਨੀਆਂ ਅਤੇ ਕਈ ਦੇਸ਼ ਪ੍ਰਭਾਵਿਤ ਹੋਏ ਹਨ। ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ) ਦੇ ਇਕ ਚੋਟੀ ਦੇ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਪ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨੀ ਨਿਊਬਰਗਰ ਨੇ ਵਿਆਪਕ ਚੀਨੀ 'ਹੈਕਿੰਗ' ਮੁਹਿੰਮ ਬਾਰੇ ਨਵੇਂ ਵੇਰਵੇ ਪੇਸ਼ ਕੀਤੇ।
ਪੜ੍ਹੋ ਇਹ ਅਹਿਮ ਖ਼ਬਰ- 'ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਓ', ਮਜ਼ਾਕ-ਮਜ਼ਾਕ 'ਚ Trudeau ਨੂੰ ਵੱਡੀ ਗੱਲ ਆਖ ਗਏ Trump
ਵੇਰਵਿਆਂ ਅਨੁਸਾਰ ਚੀਨ ਵੱਲੋਂ ਕੀਤੀ ਗਈ ਇਸ ਹੈਕਿੰਗ ਮੁਹਿੰਮ ਨੇ ਬੀਜਿੰਗ ਵਿੱਚ ਅਧਿਕਾਰੀਆਂ ਨੂੰ ਅਣਜਾਣ ਅਮਰੀਕੀਆਂ ਦੇ ਨਿੱਜੀ ਸੰਦੇਸ਼ਾਂ ਅਤੇ ਫੋਨ ਗੱਲਬਾਤ ਤੱਕ ਪਹੁੰਚ ਕਰਨ ਦੀ ਇਜਾਜ਼ਤ ਦਿੱਤੀ। ਨਿਊਬਰਗਰ ਨੇ 'ਹੈਕਿੰਗ' ਦੇ ਇਸ ਮਾਮਲੇ ਦਾ ਖੁਲਾਸਾ ਕੀਤਾ ਹੈ ਅਤੇ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਅਤੇ ਸਾਈਬਰ ਸੁਰੱਖਿਆ ਅਤੇ ਬੁਨਿਆਦੀ ਢਾਂਚਾ ਸੁਰੱਖਿਆ ਏਜੰਸੀ ਨੇ 'ਹੈਕਿੰਗ' ਅਤੇ ਇਸ ਨਾਲ ਜੁੜੇ ਲੋਕਾਂ ਨੂੰ ਜੜ੍ਹੋਂ ਪੁੱਟਣ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਸਾਈਬਰ ਜਾਸੂਸੀ ਨੂੰ ਰੋਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਤੋਂ ਇਕ ਬਾਅਦ ਕੀਤਾ। ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਪ੍ਰਭਾਵਿਤ ਦੂਰਸੰਚਾਰ ਕੰਪਨੀਆਂ ਅਤੇ ਦੇਸ਼ਾਂ ਦੀ ਗਿਣਤੀ ਅਜੇ ਵਧ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਆਸਾਨੀ ਨਾਲ ਮਿਲੇਗਾ Luxembourg ਦਾ ਵਰਕ ਵੀਜ਼ਾ, ਅੱਜ ਹੀ ਕਰੋ ਅਪਲਾਈ
NEXT STORY