ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੈਨੇਜ਼ੁਏਲਾ ’ਤੇ ਜਲਦ ਜ਼ਮੀਨੀ ਹਮਲੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਉਸ ਵੇਲੇ ਕੀਤਾ ਹੈ ਜਦੋਂ ਪਿਛਲੇ ਲੱਗਭਗ 2 ਮਹੀਨਿਆਂ ਤੋਂ ਅਮਰੀਕਾ ਤੇ ਵੈਨੇਜ਼ੁਏਲਾ ਵਿਚਾਲੇ ਤਣਾਅ ਸਿਖਰ ’ਤੇ ਪਹੁੰਚ ਗਿਆ ਹੈ।
ਓਵਲ ਆਫਿਸ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਸ਼ਟਰਪਤੀ ਨੇ ਸਪਸ਼ਟ ਕੀਤਾ ਕਿ ਅਮਰੀਕਾ ਆਪਣੀਆਂ ਫੌਜੀ ਕਾਰਵਾਈਆਂ ਦਾ ਘੇਰਾ ਹੁਣ ਸਮੁੰਦਰ ਤੋਂ ਜ਼ਮੀਨ ਤਕ ਵਧਾ ਰਿਹਾ ਹੈ। ਆਪਣੀ ਕਾਰਵਾਈ ਨੂੰ ਸਹੀ ਠਹਿਰਾਉਂਦੇ ਹੋਏ ਉਨ੍ਹਾਂ ਦਲੀਲ ਦਿੱਤੀ ਕਿ ਅਮਰੀਕੀ ਫੌਜ ਨੇ ਸਮੁੰਦਰ ਦੇ ਰਸਤਿਓਂ ਹੋਣ ਵਾਲੀ 96 ਫੀਸਦੀ ਡਰੱਗਜ਼ ਦੀ ਸਮੱਗਲਿੰਗ ਨੂੰ ਰੋਕਣ ’ਚ ਸਫਲਤਾ ਹਾਸਲ ਕੀਤੀ ਹੈ ਅਤੇ ਉੱਥੇ ਸ਼ੱਕੀ ਬੇੜੀਆਂ ਨੂੰ ਵੇਖਦੇ ਹੀ ਤਬਾਹ ਕੀਤਾ ਜਾ ਰਿਹਾ ਹੈ।
ਟਰੰਪ ਨੇ ਚਿਤਾਵਨੀ ਦਿੱਤੀ ਕਿ ਉਹ ਆਪਣੇ ਦੇਸ਼ ਦੇ ਨੌਜਵਾਨਾਂ ਤੇ ਪਰਿਵਾਰਾਂ ਨੂੰ ਬਰਬਾਦ ਕਰਨ ਵਾਲੇ ਸਮੱਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਣ ਦੇ ਮੂਡ ਵਿਚ ਨਹੀਂ ਹਨ ਅਤੇ ਇਹ ਇਕ ਵੱਡਾ ਫੌਜੀ ਵਿਸਤਾਰ ਹੋਵੇਗਾ।
ਸੀਰੀਆ ’ਚ ਘਾਤ ਲਾ ਕੇ ਕੀਤੇ ਹਮਲੇ ’ਚ 2 ਅਮਰੀਕੀ ਫੌਜੀਆਂ ਤੇ ਇਕ ਨਾਗਰਿਕ ਦੀ ਮੌਤ
NEXT STORY