ਇੰਟਰਨੈਸ਼ਨਲ ਡੈਸਕ- ਇਕ ਪਾਸੇ ਅਮਰੀਕਾ ਪਹਿਲਾਂ ਹੀ ਪ੍ਰਵਾਸੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ 'ਚ ਲੱਗੀ ਹੋਈ ਹੈ, ਉੱਥੇ ਹੀ ਅਮਰੀਕਾ ਦੇ ਸਟੇਟ ਡਿਪਾਰਟਮੈਂਟ ਨੇ ਜਾਣਕਾਰੀ ਦਿੱਤੀ ਹੈ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਦੇ 85,000 ਵੀਜ਼ੇ ਰੱਦ ਕੀਤੇ ਜਾ ਚੁੱਕੇ ਹਨ। ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਇਹ ਅੰਕੜਾ ਪਿਛਲੇ ਸਾਲ ਰੱਦ ਕੀਤੇ ਗਏ ਵੀਜ਼ਿਆਂ ਦੀ ਗਿਣਤੀ ਨਾਲੋਂ ਲਗਭਗ ਦੁੱਗਣਾ ਹੈ।
ਇਸ ਵੱਡੇ ਪੱਧਰ 'ਤੇ ਵੀਜ਼ਾ ਰੱਦ ਕਰਨ ਦੀ ਕਾਰਵਾਈ ਨੂੰ ਅਮਰੀਕੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਜਨਤਕ ਸੁਰੱਖਿਆ ਮਾਪਦੰਡਾਂ ਨੂੰ ਲਾਗੂ ਕਰਨ ਦੀ ਇੱਕ ਸਖ਼ਤ ਕੋਸ਼ਿਸ਼ ਦੱਸਿਆ ਜਾ ਰਿਹਾ ਹੈ। ਰੱਦ ਕੀਤੇ ਗਏ ਵੀਜ਼ਿਆਂ ਵਿੱਚ 8,000 ਤੋਂ ਵੱਧ ਵਿਦਿਆਰਥੀ ਵੀਜ਼ੇ ਸ਼ਾਮਲ ਹਨ। ਇਸ ਵੱਡੇ ਪੱਧਰ 'ਤੇ ਵੀਜ਼ੇ ਰੱਦ ਕਰਨ ਦੇ ਮੁੱਖ ਕਾਰਨਾਂ ਵਿੱਚ ਨਸ਼ੇ ਵਿੱਚ ਡਰਾਈਵਿੰਗ, ਹਮਲਾ ਅਤੇ ਚੋਰੀ ਆਦਿ ਸ਼ਾਮਲ ਹਨ, ਜੋ ਪਿਛਲੇ ਸਾਲ ਰੱਦ ਕੀਤੇ ਵੀਜ਼ਿਆਂ ਦਾ ਲਗਭਗ ਅੱਧਾ ਹਿੱਸਾ ਹਨ। ਅਧਿਕਾਰੀਆਂ ਨੇ ਕਿਹਾ ਕਿ ਇਹ ਉਹ ਲੋਕ ਹਨ ਜੋ ਸਾਡੇ ਭਾਈਚਾਰਿਆਂ ਦੀ ਸੁਰੱਖਿਆ ਲਈ ਸਿੱਧਾ ਖ਼ਤਰਾ ਪੈਦਾ ਕਰਦੇ ਹਨ।
ਟਰੰਪ ਪ੍ਰਸ਼ਾਸਨ ਵੈਲਿਡ ਯੂ.ਐੱਸ. ਵੀਜ਼ਾ ਰੱਖਣ ਵਾਲੇ 55 ਮਿਲੀਅਨ ਤੋਂ ਵੱਧ ਵਿਦੇਸ਼ੀਆਂ ਦੀ ਨਿਰੰਤਰ ਜਾਂਚ ਵੀ ਕਰ ਰਿਹਾ ਹੈ। ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਵੀਜ਼ਾ ਉਦੋਂ ਤੱਕ ਜਾਰੀ ਨਹੀਂ ਕਰਨਗੇ ਜਦੋਂ ਤੱਕ ਉਹ ਇਹ ਯਕੀਨੀ ਨਹੀਂ ਬਣਾ ਲੈਂਦੇ ਕਿ ਬਿਨੈਕਾਰ ਅਮਰੀਕਾ ਦੀ ਸੁਰੱਖਿਆ ਲਈ ਕੋਈ ਖ਼ਤਰਾ ਨਹੀਂ ਹੈ।
ਇਸ ਤੋਂ ਇਲਾਵਾ ਸੈਕਟਰੀ ਰੂਬੀਓ ਨੇ ਮਈ ਵਿੱਚ ਇੱਕ ਨਵੀਂ ਵੀਜ਼ਾ ਪਾਬੰਦੀ ਲਾਗੂ ਕੀਤੀ ਸੀ, ਜੋ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਂਦੀ ਹੈ ਜੋ ਅਮਰੀਕੀਆਂ ਨੂੰ ਸੈਂਸਰ ਕਰਨਾ ਚਾਹੁੰਦੇ ਹਨ। ਸਟੇਟ ਡਿਪਾਰਟਮੈਂਟ ਨੇ ਸੋਸ਼ਲ ਮੀਡੀਆ 'ਤੇ ਇਸ ਕਾਰਵਾਈ ਬਾਰੇ ਲਿਖਿਆ ਕਿ ਰਾਸ਼ਟਰਪਤੀ ਟਰੰਪ ਅਤੇ ਸੈਕਟਰੀ ਰੂਬੀਓ ਇੱਕ ਸਧਾਰਨ ਆਦੇਸ਼ ਦੀ ਪਾਲਣਾ ਕਰਦੇ ਹਨ, ਜੋ ਕਿ ਅਮਰੀਕਾ ਨੂੰ ਦੁਬਾਰਾ ਸੁਰੱਖਿਅਤ ਬਣਾਉਣਾ ਹੈ।
''ਬੰਗਲਾਦੇਸ਼ੀਆਂ ਤੇ ਰੋਹਿੰਗਿਆਵਾਂ ਦਾ ਨਹੀਂ ਹੈ ਭਾਰਤ ! SIR ਤੋਂ ਬਾਅਦ ਕਰਾਂਗੇ ਬਾਹਰ...'' ; ਸੰਜੈ ਜਾਇਸਵਾਲ
NEXT STORY