ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਸਹਾਇਤਾ ਉੱਤੇ ਰੋਕ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਕਿ ਸਹਾਇਤਾ ਹਾਸਲ ਕਰਨ ਵਾਲਾ ਮੁਲਕ ਅੱਤਵਾਦ ਨੂੰ ਹਮਾਇਤ ਦੇਣ ਜਾਂ ਇਸ ਮਸਲੇ ਨੂੰ ਅਣਗੌਲਿਆ ਕਰਕੇ ਅਮਰੀਕਾ ਦੇ ਦੋਸਤ ਨਹੀਂ ਰਹਿ ਸਕਦਾ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਅਮਰੀਕਾ ਅਜਿਹੇ ਸੰਦੇਸ਼ ਦੀ ਲੰਬੇ ਸਮੇਂ ਤੋਂ ਉਡੀਕ ਕਰ ਰਿਹਾ ਸੀ। ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਉੱਤੇ ਦੋਸ਼ ਲਗਾਇਆ ਸੀ ਕਿ ਅੱਤਵਾਦ ਖਿਲਾਫ ਵਿੱਢੀ ਗਈ ਲੜਾਈ ਵਿਚ ਪਾਕਿਸਤਾਨ ਈਮਾਨਦਾਰੀ ਨਾਲ ਕੰਮ ਨਹੀਂ ਕਰ ਰਿਹਾ ਹੈ।
ਇਸ ਦੇ ਨਾਲ ਹੀ ਪਿਛਲੇ ਮਹੀਨੇ ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਤਕਰੀਬਨ 2 ਅਰਬ ਡਾਲਰ ਦੀ ਸੁਰੱਖਿਆ ਸਹਾਇਤਾ ਉੱਤੇ ਵੀ ਰੋਕ ਲਗਾ ਦਿੱਤੀ ਸੀ। ਟਰੰਪ ਦੇ ਹਾਲ ਹੀ ਦੇ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਵ੍ਹਾਈਟ ਹਾਊਸ ਨੇ ਉਨ੍ਹਾਂ ਦੀ ਵਿਦੇਸ਼ ਨੀਤੀ ਦਾ ਫੈਕਟ ਸ਼ੀਟ ਵਿਚ ਵਿਸਥਾਰਤ ਵੇਰਵਾ ਦਿੰਦੇ ਹੋਏ ਕਿਹਾ ਕਿ ਰਾਸ਼ਟਰਪਤੀ ਟਰੰਪ ਸਾਡੇ ਸਹਿਯੋਗੀਆਂ ਨੂੰ ਇਹ ਸਪੱਸ਼ਟ ਕਰ ਰਹੇ ਹਨ ਕਿ ਅੱਤਵਾਦ ਦੀ ਹਮਾਇਤ ਕਰਕੇ, ਜਾਂ ਉਸ ਨੂੰ ਅਣਗੌਲਿਆ ਕਰਕੇ ਉਹ ਅਮਰੀਕਾ ਦੇ ਦੋਸਤ ਨਹੀਂ ਬਣ ਸਕਦੇ। ਮੰਗਲਵਾਰ ਨੂੰ ਟਰੰਪ ਦੇ ਪਹਿਲੇ ਸਟੇਟ ਆਫ ਦਿ ਯੂਨੀਅਨ ਸੰਬੋਧਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਫੈਕਟ ਸ਼ੀਟ ਵਿਚ ਕਿਹਾ ਕਿ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਸੁਰੱਖਿਆ ਸਹਾਇਤਾ ਰੋਕ ਦਿੱਤੀ ਅਤੇ ਇਸ ਤਰ੍ਹਾਂ ਸਹਾਇਤਾ ਹਾਸਲ ਕਰਨ ਵਾਲਿਆਂ ਨੂੰ ਸੰਦੇਸ਼ ਦਿੱਤਾ ਕਿ ਅਸੀਂ ਉਨ੍ਹਾਂ ਤੋਂ ਇਹ ਉਮੀਦ ਕਰਦੇ ਹਾਂ ਕਿ ਉਹ ਅੱਤਵਾਦ ਨਾਲ ਲੜਾਈ ਵਿਚ ਪੂਰੀ ਤਰ੍ਹਾਂ ਸਾਡੇ ਨਾਲ ਹੋਣਗੇ। ਪਾਕਿਸਤਾਨ ਨੇ ਅੱਤਵਾਦ ਨੂੰ ਹਮਾਇਤ ਦੇਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਵ੍ਹਾਈਟ ਹਾਊਸ ਮੁਤਾਬਕ ਟਰੰਪ ਅਮਰੀਕਾ ਦੀ ਸੁਰੱਖਿਆ ਨੂੰ ਜੋ ਖਤਰੇ ਹਨ ਉਨ੍ਹਾਂ ਉੱਤੇ ਲਗਾਤਾਰ ਧਿਆਨ ਦੇਣਗੇ ਅਤੇ ਕੱਟੜਪੰਥੀ ਇਸਲਾਮਿਕ ਅੱਤਵਾਦ ਅਤੇ ਇਸ ਦੀ ਵਿਚਾਰਧਾਰਾ ਨਾਲ ਮੁਕਾਬਲੇ ਕਰਨ ਅਤੇ ਉਸ ਨੂੰ ਹਰਾਉਣ ਦੀ ਕੋਸ਼ਿਸ਼ ਨੂੰ ਪਹਿਲ ਦੇਣਗੇ।
ਟਰੰਪ ਦੇ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਨਫਰਤ ਅਪਰਾਧਾਂ 'ਚ ਹੋਇਆ ਵਾਧਾ
NEXT STORY