ਵਾਸ਼ਿੰਗਟਨ— ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਵਲੋਂ ਅਗਲੇ ਮਹੀਨੇ ਤੋਂ ਕਰਤਾਰਪੁਰ ਲਾਂਘੇ ਨੂੰ ਚਾਲੂ ਕਰਨ ਲਈ ਇਕ ਪ੍ਰਮੁੱਖ ਸਮਝੌਤੇ 'ਤੇ ਦਸਤਖਤ ਕਰਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸਬੰਧ ਬਣਾਉਣਾ ਚੰਗੀ ਖਬਰ ਹੈ। ਭਾਰਤ ਤੇ ਪਾਕਿਸਤਾਨ ਨੇ ਵੀਰਵਾਰ ਨੂੰ ਕਰਤਾਰਪੁਰ ਲਾਂਘੇ ਨੂੰ ਲੈ ਕੇ ਸਮਝੌਤੇ 'ਤੇ ਦਸਤਖਤ ਕੀਤੇ।
ਕਸ਼ਮੀਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਤਣਾਅ ਦੇ ਬਾਵਜੂਦ ਇਹ ਲਾਂਘਾ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੀ ਵੀਜ਼ਾ ਮੁਕਤ ਯਾਤਰਾ ਦੀ ਸੁਵਿਧਾ ਪ੍ਰਦਾਨ ਕਰੇਗਾ। ਇਸ ਸਮਝੌਤੇ 'ਤੇ ਰੋਜ਼ਾਨਾ ਪੰਜ ਹਜ਼ਾਰ ਭਾਰਤੀ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਕਰ ਸਕਣਗੇ, ਜਿਥੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 18 ਸਾਲ ਬਿਤਾਏ ਸਨ। ਅਮਰੀਕਾ ਦੀ ਦੱਖਣੀ ਤੇ ਮੱਧ ਏਸ਼ੀਆ ਮਾਮਲਿਆਂ ਦੇ ਲਈ ਕਾਰਜਕਾਰੀ ਸਹਾਇਕ ਵਿਦੇਸ਼ ਮੰਤਰੀ ਐਲਿਸ ਜੀ. ਵੇਲਸ ਨੇ ਵੀਰਵਾਰ ਨੂੰ ਟਵੀਟ ਕਰਕੇ ਕਿਹਾ ਕਿ ਸਮਝੌਤੇ ਨੂੰ ਆਖਰੀ ਰੂਪ ਦਿੱਤੇ ਜਾਣ ਦੀ ਖਬਰ ਦਾ ਸਵਾਗਤ ਕਰਦੇ ਹਾਂ। ਜਿਸ ਨੇ ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਇਕ ਲਾਂਘੇ ਦਾ ਰਸਤਾ ਤਿਆਰ ਕੀਤਾ ਹੈ, ਜਿਸ ਨਾਲ ਸਿੱਖ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਜਾ ਸਕਣਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਦੇ ਨਵੰਬਰ 'ਚ ਰਸਮੀ ਰੂਪ ਨਾਲ ਖੁੱਲਣ ਦੀ ਉਮੀਦ ਕਰ ਰਹੇ ਹਾਂ। ਗੁਆਂਢੀ ਦੇਸ਼ਾਂ ਦੇ ਵਿਚਾਲੇ ਸੰਬੰਧਾਂ ਦਾ ਨਿਰਮਾਣ ਚੰਗੀ ਖਬਰ ਹੈ। ਇਹ ਲਾਂਘਾ ਭਾਰਤ ਦੇ ਪੰਜਾਬ 'ਚ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਨਾਲ ਜੋੜੇਗਾ, ਜੋ ਅੰਤਰਰਾਸ਼ਟਰੀ ਸਰਹੱਦ ਤੋਂ ਸਿਰਫ ਚਾਰ ਕਿਲੋਮੀਟਰ ਦੂਰ ਪਾਕਿਸਤਾਨ 'ਚ ਪੰਜਾਬ ਸੂਬੇ ਦੇ ਨਰੋਵਾਲ ਜ਼ਿਲੇ 'ਚ ਸਥਿਤ ਹੈ।
ਭਾਰਤ ਤੇ ਪਾਕਿਸਤਾਨ ਨੇ ਤਿੰਨ ਪੜਾਅ ਦੀ ਗੱਲਬਾਤ ਤੋਂ ਬਾਅਦ ਸਮਝੌਤੇ 'ਤੇ ਦਸਤਖਤ ਕੀਤੇ। ਹਾਲਾਂਕਿ ਦੋਵਾਂ ਦੇਸ਼ਾਂ ਦੇ ਸੰਬੰਧਾਂ 'ਚ ਹਾਲ ਦੇ ਕੁਝ ਸਾਲਾਂ 'ਚ ਤਣਾਅ ਹੈ। ਜੰਮੂ ਕਸ਼ਮੀਰ ਤੋਂ ਧਾਰਾ 370 ਦੇ ਕਾਨੂੰਨਾਂ ਨੂੰ ਹਟਾਏ ਜਾਣ ਤੋਂ ਬਾਅਦ ਸੂਬੇ ਨੂੰ ਦੋ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ ਵੰਡ ਦਿੱਤਾ ਗਿਆ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧ ਗਿਆ। ਭਾਰਤੀ ਮੂਲ ਦੇ ਸਾਰੇ ਲੋਕ ਇਸ ਲਾਂਘੇ ਦੀ ਵਰਤੋਂ ਕਰ ਸਕਦੇ ਹਨ ਤੇ ਉਨ੍ਹਾਂ ਦੀ ਯਾਤਰਾ ਵੀਜ਼ਾ ਮੁਕਤ ਹੋਵੇਗੀ। ਹਰੇਕ ਸ਼ਰਧਾਲੂ ਨੂੰ 20 ਡਾਲਰ ਸਰਵਿਸ ਚਾਰਜ ਦੇਣਾ ਹੋਵੇਗਾ। ਭਾਰਤ ਹਾਲਾਂਕਿ ਪਾਕਿਸਤਾਨ ਨੂੰ ਭਾਰਤੀ ਸ਼ਰਧਾਲੂਆਂ ਤੋਂ ਸਰਵਿਸ ਚਾਰਜ ਨਾ ਵਸੂਲਣ ਦੀ ਅਪੀਲ ਕੀਤੀ ਗਈ ਸੀ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ 9 ਨਵੰਬਰ ਨੂੰ ਰਸਮੀ ਰੂਪ ਨਾਲ ਇਸ ਲਾਂਘੇ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ।
LHC ਨੇ ਮੈਡੀਕਲ ਆਧਾਰ 'ਤੇ ਨਵਾਜ਼ ਸ਼ਰੀਫ ਨੂੰ ਦਿੱਤੀ ਜ਼ਮਾਨਤ
NEXT STORY