ਵਾਸ਼ਿੰਗਟਨ- ਅਮਰੀਕਾ ਵਿਚ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਮਰੀਕਾ ਵਿਚ ਹਰ ਦਿਨ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ। ਸੰਕਰਮਿਤ ਲੋਕਾਂ ਦੀ ਗਿਣਤੀ 40 ਲੱਖ ਨੂੰ ਪਾਰ ਕਰ ਗਈ ਹੈ।
ਪਿਛਲੇ 24 ਘੰਟਿਆਂ ਵਿਚ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ 76,570 ਨਵੇਂ ਮਾਮਲੇ ਹਨ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਪਿਛਲੇ 24 ਘੰਟਿਆਂ ਵਿਚ 1,125 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਅਮਰੀਕਾ ਵਿਚ ਕੋਰੋਨਾ ਕਾਰਨ ਹੁਣ ਤੱਕ ਕੁੱਲ 1.46 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਅਮਰੀਕਾ ਵਿਚ ਹੀ ਆਏ ਹਨ ਤੇ ਇਸ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਵੀ ਅਮਰੀਕਾ ਹੀ ਅੱਗੇ ਹੈ।
ਅਮਰੀਕਾ ਹਮੇਸ਼ਾ ਕਹਿੰਦਾ ਆਇਆ ਹੈ ਕਿ ਉਸ ਦੇ ਦੇਸ਼ ਵਿਚ ਕੋਰੋਨਾ ਦੇ ਮਾਮਲੇ ਸਭ ਤੋਂ ਵੱਧ ਇਸ ਲਈ ਹਨ, ਕਿਉਂਕਿ ਉਨ੍ਹਾਂ ਨੇ ਸਭ ਤੋਂ ਵੱਧ ਟੈਸਟ ਕੀਤੇ ਹਨ। ਬਹੁਤ ਸਾਰੇ ਦੇਸ਼ਾਂ ਨੇ ਟੈਸਟ ਬਹੁਤ ਘੱਟ ਕੀਤੇ ਹਨ,ਜਿਸ ਕਾਰਨ ਮਾਮਲੇ ਵੀ ਘੱਟ ਦਰਜ ਹੋ ਰਹੇ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਵੀ ਨਿਯਮਿਤ ਰੂਪ ਨਾਲ ਕੋਰੋਨਾ ਟੈਸਟ ਕਰਵਾਉਂਦੇ ਰਹਿੰਦੇ ਹਨ ਕਿਉਂਕਿ ਵ੍ਹਾਈਟ ਹਾਊਸ ਦੇ ਕਈ ਮੈਂਬਰ ਕੋਰੋਨਾ ਪੀੜਤ ਪਾਏ ਗਏ ਸਨ।
ਆਸਟ੍ਰੇਲੀਆ : ਜੌਬਕੀਪਰ ਅਤੇ ਜੌਬਸੀਕਰ ਅਦਾਇਗੀਆਂ ‘ਚ ਸ਼ਰਤਾਂ ਨਾਲ ਕਟੌਤੀ
NEXT STORY