ਵਾਸ਼ਿੰਗਟਨ (ਰਾਜ ਗੋਗਨਾ): ਬੀਤੇ ਦਿਨ ਪਾਕਿਸਤਾਨ ਦੇ ਅਮਰੀਕਾ ’ਚ ਕੌਂਸਲੇਟ ਜਨਰਲ ਜਨਾਬ ਅਬਦੁਲ ਜਬਾਰ ਮੈਮਨ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ, ਸੈਕਰਾਮੈਂਟੋ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਭਾਈਚਾਰੇ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉੱਥੇ ਉਹਨਾਂ ਸੰਗਤ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਸਿੱਖ ਕੌਮ ਵੱਧ ਤੋਂ ਵੱਧ ਗਿਣਤੀ ’ਚ ਪਾਕਿਸਤਾਨ ਜਾ ਕੇ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰੇ।
ਜਨਾਬ ਮੈਮਨ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਪੀਲਗਰੀਮ ਲਈ ਵੀਜ਼ਾ ਪ੍ਰਣਾਲੀ ਹੁਣ ਬਹੁਤ ਸੌਖਾਲੀ ਕਰ ਦਿੱਤੀ ਗਈ ਹੈ। ਕਿਸੇ ਵੀ ਸਿੱਖ ਨੂੰ ਵੀਜ਼ਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਂਦਾ। ਜਨਾਬ ਮੈਮਨ ਨੇ ਕਿਹਾ ਕਿ ਹੁਣ ਭਾਵੇਂ ਕੋਵਿਡ ਦਾ ਦੌਰ ਚੱਲ ਰਿਹਾ ਹੈ, ਪਰ ਪਾਕਿਸਤਾਨ ਸਰਕਾਰ ਨੇ ਫਿਰ ਵੀ ਉਥੋਂ ਦਾ ਵੀਜ਼ਾ ਦੇਣਾ ਜਾਰੀ ਰੱਖਿਆ ਹੈ।
ਪੜ੍ਹੋ ਇਹ ਅਹਿਮ ਖਬਰ- ਅਮਰੀਕਾ 'ਚ ਪਾਕਿ ਨਾਗਰਿਕ 'ਤੇ ਲੱਗੇ ਲੋਕਾਂ ਦੀ ਤਸਕਰੀ ਕਰਨ ਦੇ ਦੋਸ਼
ਉਨ੍ਹਾਂ ਕਿਹਾ ਕਿ ਬਾਬਾ ਗੁਰੂ ਨਾਨਕ ਦੇਵ ਜੀ ਦੀ ਧਰਤੀ ਹਰ ਸਿੱਖ ਲਈ ਸਦਾ ਹੀ ਖੁੱਲ੍ਹੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਪਾਕਿਸਤਾਨ ਤੋਂ ਰਮੇਸ਼ ਸਿੰਘ ਖਾਲਸਾ ਵੀ ਹਾਜ਼ਰ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੋਕੇ ਜਨਾਬ ਮੈਮਨ ਨੇ ਗੁਰਦੁਆਰਾ ਸਾਹਿਬ ਦੀ ਬਣ ਰਹੀ ਨਵੀਂ ਇਮਾਰਤ ਦੀ ਵੀ ਸ਼ਲਾਘਾ ਕੀਤੀ ਅਤੇ ਇਸ ਲਈ ਸਮੁੱਚੀ ਕਮੇਟੀ ਨੂੰ ਵਧਾਈ ਵੀ ਦਿੱਤੀ।
ਨੋਟ- ਅਮਰੀਕਾ : ਗੁਰਦੁਆਰਾ ਸਾਹਿਬ ਬਰਾਡਸ਼ਾਹ ਪਹੁੰਚੇ ਪਾਕਿ ਕੌਂਸਲੇਟ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਟਲੀ ਸਰਕਾਰ ਨੇ ਅਪ੍ਰੈਲ ਦੇ ਅੰਤ ਤੱਕ ਯੂਰਪੀ ਯੂਨੀਅਨ ਦੇ ਯਾਤਰੀਆਂ ਲਈ ਇਕਾਂਤਵਾਸ 'ਚ ਕੀਤਾ ਵਾਧਾ!
NEXT STORY