ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)-ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਫਰਿਜ਼ਨੋ ਏਰੀਏ ਦੇ ਟਰੱਕ ਡਰਾਈਵਰ ਵੀਰ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਂਦੇ ਆ ਰਹੇ ਹਨ। ਇਸੇ ਕੜੀ ਤਹਿਤ ਇਸ ਸਾਲ ਜੂਨ 84 ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਨਾਨਕ ਪ੍ਰਕਾਸ਼ ਫਰਿਜ਼ਨੋ ਵਿਖੇ ਪਾਏ ਗਏ।
ਇਹ ਵੀ ਪੜ੍ਹੋ :ਇਟਲੀ : 18 ਮਹੀਨਿਆਂ ਬਾਅਦ ਸ਼ੁਰੂ ਹੋਈ ਕਰੂਜ਼ ਸੇਵਾ ਖ਼ਿਲਾਫ਼ ਵਾਤਾਵਰਣ ਪ੍ਰੇਮੀਆਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ
ਇਸ ਮੌਕੇ ਕੀਰਤਨ ਦਰਬਾਰ ਦੇ ਨਾਲ ਕਥਾ ਦੇ ਪ੍ਰਵਾਹ ਚੱਲੇ ਅਤੇ ਕਵੀਸ਼ਰ ਜਥੇ ਨੇ ਸਿੱਖ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ ਤੇ ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਜ਼ਰਾਇਲ ’ਚ ਖ਼ਤਮ ਹੋ ਸਕਦੀ ਹੈ ਇੰਡੋਰ ਮਾਸਕ ਪਹਿਨਣ ਦੀ ਜ਼ਰੂਰਤ
NEXT STORY