ਵਾਸ਼ਿੰਗਟਨ (ਵਾਰਤਾ): ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਕੋਵਿਡ-19 ਮਹਾਮਾਰੀ ਨਾਲ ਜੂਝ ਰਿਹਾ ਹੈ। ਇੱਥੇ ਮਰਨ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕਾ ਵਿਚ ਹੁਣ ਤੱਕ 74,807 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 1,263,197 ਇਨਫੈਕਟਿਡ ਹਨ। ਅਮਰੀਕਾ ਦਾ ਨਿਊਯਾਰਕ ਸੂਬਾ ਇਸ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਜਾਣਕਾਰੀ ਮੁਤਾਬਕ ਨਿਊਯਾਰਕ ਸੂਬੇ ਵਿਚ 64 ਬੱਚਿਆਂ ਵਿਚ ਕੋਵਿਡ-19 ਜਿਹੇ ਲੱਛਣ ਪਾਏ ਜਾਣ ਦੇ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਰਾਜ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਸਿਹਤ ਵਿਭਾਗ ਨੇ ਮੈਡੀਕਲ ਸਹੂਲਤ ਮੁਹੱਈਆ ਕਰਾਉਣ ਵਾਲੇ ਕਰਮਚਾਰੀਆਂ ਨੂੰ ਸਲਾਹ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਜਿਹੇ ਲੱਛਣਾਂ ਨਾਲ ਪੀੜਤ 64 ਬੱਚਿਆਂ ਨੂੰ ਨਿਊਯਾਰਕ ਸਮੇਤ ਰਾਜ ਭਰ ਦੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੇ ਕਮਿਸ਼ਨਰ ਡਾਕਟਰ ਹਾਵਰਡ ਜ਼ੁਕਰ ਨੇ ਕਿਹਾ,''ਸ਼ੁਕਰ ਹੈ ਕਿ ਕੋਵਿਡ-19 ਨਾਲ ਪੀੜਤ ਬੱਚਿਆਂ ਵਿਚੋਂ ਜ਼ਿਆਦਾਤਰ ਵਿਚ ਇਸ ਦੇ ਹਲਕੇ ਲੱਛਣ ਨਜ਼ਰ ਆਏ ਹਨ ਪਰ ਕੁਝ ਬੱਚਿਆਂ ਵਿਚ ਇਹ ਗੰਭੀਰ ਹੋ ਸਕਦਾ ਹੈ।''
ਪੜ੍ਹੋ ਇਹ ਅਹਿਮ ਖਬਰ- ਅਮਰੀਕੀ ਪਰਿਵਾਰਾਂ ਨੇ 2019 'ਚ 241 ਭਾਰਤੀ ਬੱਚੇ ਲਏ ਗੋਦ
ਵਰਲਡ ਓ ਮੀਟਰ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਇਸ ਵਾਇਰਸ ਨਾਲ 38 ਲੱਖ 20 ਹਜ਼ਾਰ ਤੋਂ ਵਧੇਰੇ ਲੋਕ ਇਨਫੈਕਟਿਡ ਹਨ ਅਤੇ 265,096 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅਮਰੀਕੀ ਪਰਿਵਾਰਾਂ ਨੇ 2019 'ਚ 241 ਭਾਰਤੀ ਬੱਚੇ ਲਏ ਗੋਦ
NEXT STORY