ਵਾਸ਼ਿੰਗਟਨ- ਪੂਰੀ ਦੁਨੀਆ ਕੋਰੋਨਾ ਵਾਇਰਸ ਦੇ ਪ੍ਰਕੋਪ ਨਾਲ ਜੂਝ ਰਹੀ ਹੈ ਤੇ ਸਭ ਤੋਂ ਵੱਧ ਪੀੜਤਾਂ ਦੀ ਗਿਣਤੀ ਅਮਰੀਕਾ ਵਿਚ ਹੈ। ਇੱਥੇ ਪਿਛਲੇ 24 ਘੰਟਿਆਂ ਦੌਰਾਨ 839 ਹੋਰ ਮੌਤਾਂ ਹੋਈਆਂ, ਜਿਸ ਕਾਰਨ ਇੱਥੇ ਮਰਨ ਵਾਲਿਆਂ ਦੀ ਗਿਣਤੀ 1,14,699 ਹੋ ਗਈ ਹੈ। ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 20,48,986 ਹੋ ਚੁੱਕੀ ਹੈ।
ਵਿਸ਼ਵ ਭਰ ਵਿਚ ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਦੀ ਗਿਣਤੀ 76 ਲੱਖ ਤੋਂ ਪਾਰ ਹੋ ਚੁੱਕੀ ਹੈ ਤੇ 4.26 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਮਾਹਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਪੱਤਝੜ ਦੌਰਾਨ ਹੋਰ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਫਲੂ ਤੇ ਕੋਰੋਨਾ ਵਾਇਰਸ ਲੋਕਾਂ ਨੂੰ ਬੁਰੀ ਤਰ੍ਹਾਂ ਜਕੜ ਸਕਦੇ ਹਨ। ਇਸ ਲਈ ਜੇਕਰ ਜ਼ਰੂਰੀ ਹੋਇਆ ਤਾਂ ਅਪ੍ਰੈਲ ਮਹੀਨੇ ਲਗਾਈਆਂ ਪਾਬੰਦੀਆਂ ਨੂੰ ਮੁੜ ਜਾਰੀ ਕੀਤਾ ਜਾ ਸਕਦਾ ਹੈ।
ਅਮਰੀਕਾ ਵਿਚ ਘਰਾਂ ਵਿਚ ਰਹਿਣ ਦੇ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦੇ ਕੇ ਦੇਸ਼ ਵਿਚ ਆਰਥਿਕ ਸੁਧਾਰ ਦੀ ਆਸ ਜਗਾਈ ਗਈ ਹੈ। ਉਂਝ ਮਾਹਰਾਂ ਦਾ ਕਹਿਣਾ ਹੈ ਕਿ ਇਸ ਨਾਲ ਵਧੇਰੇ ਫਾਇਦਾ ਨਹੀਂ ਹੋਇਆ ਤੇ ਅਰਥ ਵਿਵਸਥਾ ਢਿੱਲੀ ਚੱਲ ਰਹੀ ਹੈ।
ਜ਼ਿਕਰਯੋਗ ਹੈ ਕਿ ਚੀਨ ਦੇ ਵੂਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਇੰਨਾ ਤਾਕਤਵਰ ਹੋ ਚੁੱਕਾ ਹੈ ਕਿ ਸਾਰੇ ਵਿਸ਼ਵ ਵਿਚ ਤਬਾਹੀ ਮਚਾ ਰਿਹਾ ਹੈ। ਇਸ ਨੂੰ ਰੋਕਣ ਲਈ ਟੀਕੇ ਤੇ ਦਵਾਈਆਂ ਦੀ ਕਾਢ ਕੱਢੀ ਜਾ ਰਹੀ ਹੈ ਪਰ ਅਜੇ ਤੱਕ ਕਿਸੇ ਨੂੰ ਵੀ ਇਸ ਵਿਚ ਸਫਲਤਾ ਹਾਸਲ ਨਹੀਂ ਹੋਈ।
ਨਿਊਜ਼ੀਲੈਂਡ 'ਚ 22ਵੇਂ ਦਿਨ ਵੀ ਕੋਰੋਨਾਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ
NEXT STORY