ਵਾਸ਼ਿੰਗਟਨ, (ਏ. ਐੱਫ. ਪੀ.)- ਅਮਰੀਕਾ ਵਿਚ ਲਗਾਤਾਰ ਤੀਜੇ ਦਿਨ 24 ਘੰਟਿਆਂ ਦੇ ਅੰਦਰ ਕੋਰੋਨਾ ਵਾਇਰਸ ਕਾਰਨ 2000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਅਮਰੀਕਾ ਦੀ ਜੌਹਨ ਹੌਪਿੰਕਸ ਯੂਨੀਵਰਸਿਟੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਮਰੀਕਾ ਵਿਚ ਦੁਨੀਆ ਦੇ ਕਿਸੇ ਵੀ ਦੇਸ਼ ਨਾਲੋਂ ਸਭ ਤੋਂ ਵੱਧ ਲੋਕ ਕੋਰੋਨਾ ਕਾਰਨ ਮਰ ਰਹੇ ਹਨ।
ਵੀਰਵਾਰ ਨੂੰ ਅਮਰੀਕਾ ਵਿਚ ਕੋਰੋਨਾ ਕਾਰਨ 2,053 ਲੋਕਾਂ ਦੀ ਮੌਤ ਹੋਈ ਜਦਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ 2,502 ਅਤੇ ਮੰਗਲਵਾਰ ਨੂੰ 2,207 ਲੋਕਾਂ ਦੀ ਮੌਤ ਹੋਈ ਸੀ। ਕੋਵਿਡ -19 ਕਾਰਨ ਅਮਰੀਕਾ ਵਿੱਚ ਘੱਟੋ ਘੱਟ 63,006 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 10,69,664 ਹੋ ਗਈ ਹੈ। ਅਮਰੀਕਾ ਦਾ ਸੂਬਾ ਨਿਊਯਾਰਕ ਕੋਰੋਨਾ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਇਸ ਦੇ ਨਿਊਯਾਰਕ ਸਿਟੀ ਵਿਚ 18 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 32,56,846 ਹੋ ਚੁੱਕੀ ਹੈ, ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 2,33,388 ਹੋ ਚੁੱਕੀ ਹੈ। ਅਮਰੀਕਾ ਵਿਚ ਲਗਭਗ ਤਿੰਨ ਮਹੀਨਿਆਂ ਵਿਚ 63 ਹਜ਼ਾਰ ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਇਹ ਅੰਕੜਾ ਵੀਅਤਨਾਮ ਦੀ ਜੰਗ ਵਿਚ ਮਾਰੇ ਗਏ ਫੌਜੀਆਂ ਦੀ ਗਿਣਤੀ ਤੋਂ ਵੀ ਵੱਧ ਹੈ। ਤੁਹਾਨੂੰ ਦੱਸ ਦੇਈਏ ਕਿ 10 ਸਾਲਾ ਵੀਅਤਨਾਮ ਯੁੱਧ ਵਿੱਚ 58,200 ਲੋਕਾਂ ਦੀ ਮੌਤ ਹੋਈ ਸੀ, ਜਦੋਂ ਕਿ ਇੱਥੇ ਕੁੱਝ ਦਿਨਾਂ ਵਿਚ ਇੰਨਾ ਭਾਰੀ ਨੁਕਸਾਨ ਹੋ ਗਿਆ ਹੈ। ਦੱਸ ਦੇਈਏ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ 6 ਫਰਵਰੀ ਨੂੰ ਹੋਈ ਸੀ।
ਸਾਵਧਾਨ! ਕੋਰੋਨਾ ਕਾਰਨ ਬੱਚਿਆਂ 'ਚ ਫੈਲ ਰਹੀ ਹੈ ਇਕ ਦੁਰਲੱਭ ਬੀਮਾਰੀ
NEXT STORY