ਵਾਸ਼ਿੰਗਟਨ (ਬਿਊਰੋ): ਗਲੋਬਲ ਪੱਧਰ 'ਤੇ ਕੋਰੋਨਾਵਾਇਰਸ ਦੇ ਫੈਲ ਜਾਣ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਚੀਨ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਟਰੰਪ ਦਾ ਕਹਿਣਾ ਹੈ ਕਿ ਚੀਨ ਆਪਣੇ ਮੂਲ ਵਿਚ ਕੋਰੋਨਾਵਾਇਰਸ ਨੂੰ ਰੋਕਣ ਵਿਚ ਅਸਫਲ ਰਿਹਾ, ਜਿਸ ਕਾਰਨ 184 ਦੇਸ਼ ਨਰਕ ਵਿਚੋਂ ਲੰਘ ਰਹੇ ਹਨ। ਹੁਣ ਅਮਰੀਕੀ ਨੇਤਾਵਾਂ ਨੇ ਮੰਗ ਕੀਤੀ ਹੈ ਕਿ ਦੇਸ਼ ਨੂੰ ਨਿਰਮਾਣ ਅਤੇ ਖਣਿਜਾਂ ਲਈ ਚੀਨ 'ਤੇ ਨਿਰਭਰਤਾ ਘੱਟ ਕਰਨੀ ਹੋਵੇਗੀ। ਅਮਰੀਕਾ ਵਾਇਰਸ ਦੇ ਦੁਨੀਆ ਭਰ ਵਿਚ ਫੈਲਣ ਕਾਰਨ ਲਗਾਤਾਰ ਚੀਨ 'ਤੇ ਦੋਸ਼ ਲਗਾ ਰਿਹਾ ਹੈ। ਟਰੰਪ ਜਨਤਕ ਰੂਪ ਨਾਲ 'ਅਦ੍ਰਿਸ਼ ਦੁਸ਼ਮਣ' ਦੇ ਗਲੋਬਲ ਪ੍ਰਸਾਰ ਨੂੰ ਲੈਕੇ ਚੀਨ ਨੂੰ ਲਗਾਤਾਰ ਜ਼ਿੰਮੇਵਾਰ ਠਹਿਰਾ ਰਹੇ ਹਨ ਅਤੇ ਉਹਨਾਂ ਨੇ ਇਸ ਵਿਰੁੱਧ ਜਾਂਚ ਸ਼ੁਰੂ ਕਰ ਦਿੱਤੀ ਹੈ।
ਟਰੰਪ ਦਾ ਕਹਿਣਾ ਹੈ ਕਿ ਅਮਰੀਕਾ ਮਹਾਮਾਰੀ ਨਾਲ ਹੋਏ ਨੁਕਸਾਨ ਨੂੰ ਲੈਕੇ ਚੀਨ ਤੋਂ ਜਰਮਨੀ ਦੇ ਮੁਕਾਬਲੇ ਜ਼ਿਆਦਾ ਮੁਆਵਜ਼ਾ ਲਵੇਗਾ। ਜਰਮਨੀ ਨੇ ਚੀਨ ਤੋਂ 12.41 ਲੱਖ ਕਰੋੜ ਰੁਪਾਏ ਦਾ ਮੁਆਵਜ਼ਾ ਮੰਗਿਆ ਹੈ। ਅਮਰੀਕ, ਬ੍ਰਿਟੇਨ ਅਤੇ ਜਰਮਨੀ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਜੇਕਰ ਚੀਨ ਨੇ ਪਾਰਦਰਸ਼ਿਤਾ ਵਰਤੀ ਹੁੰਦੀ ਅਤੇ ਵਾਇਰਸ ਦੇ ਸ਼ੁਰੂਆਤੀ ਪੜਾਆਂ ਵਿਚ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੁੰਦੀ ਤਾਂ ਇੇੰਨੇ ਸਾਰੇ ਲੋਕਾਂ ਦੀਆਂ ਮੌਤਾਂ ਅਤੇ ਗਲੋਬਲ ਅਰਥਵਿਵਸਥਾ ਦੀ ਤਬਾਹੀ ਤੋਂ ਬਚਿਆ ਜਾ ਸਕਦਾ ਸੀ। ਕਈ ਹੋਰ ਦੇਸ਼ ਵੀ ਚੀਨ ਤੋਂ ਉਹਨਾਂ ਨੂੰ ਪਹੁੰਚੇ ਨੁਕਸਾਨ ਨੂੰ ਲੈ ਕੇ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਵ੍ਹਾਈਟ ਹਾਊਸ ਵਿਚ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ,''184 ਦੇਸ਼ਾਂ ਵਿਚ, ਜਿਵੇਂ ਕਿ ਤੁਸੀਂ ਮੈਨੂੰ ਅਕਸਰ ਕਹਿੰਦੇ ਸੁਣਦੇ ਹੋ ਕਿ ਲੋਕ ਨਰਕ ਦੀ ਜ਼ਿੰਦਗੀ ਜੀਅ ਰਹੇ ਹਨ। ਇਹ ਮੰਨਣਾ ਮੁਸ਼ਕਲ ਹੈ। ਇਹ ਕਲਪਨਾ ਹੈ। ਇਸ ਨੂੰ ਇਸ ਦੇ ਸਰੋਤ ਮਤਲਬ ਚੀਨ ਵਿਚ ਹੀ ਰੋਕ ਦਿੱਤਾ ਜਾਣਾ ਚਾਹੀਦਾ ਸੀ। ਇਸ ਨੂੰ ਉੱਥੇ ਹੀ ਰੋਕ ਦਿੱਤਾ ਜਾਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਹੋਇਆ।''
ਪੜ੍ਹੋ ਇਹ ਅਹਿਮ ਖਬਰ- ਅਮਰੀਕਾ ਨੇ 71,000 ਅਮਰੀਕੀਆਂ ਨੂੰ ਪਹੁੰਚਾਇਆ ਦੇਸ਼, ਭਾਰਤ-ਪਾਕਿ ਨਾਗਰਿਕਾਂ ਨੇ ਵੀ ਕੀਤੀ ਮੰਗ
ਇੱਥੇ ਦੱਸ ਦਈਏ ਕਿ ਅਮਰੀਕਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੇ ਹੁਣ ਤੱਕ 59 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਨਫੈਕਟਿਡਾਂ ਦੀ ਗਿਣਤੀ 1,035,765 ਹੋ ਚੁੱਕੀ ਹੈ। ਇਸ ਸਥਿਤੀ ਵਿਚ ਅਮਰੀਕੀ ਨੇਤਾਵਾਂ ਨੇ ਟਰੰਪ 'ਤੇ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ ਕਿ ਦੇਸ਼ ਨੂੰ ਚੀਨ 'ਤੇ ਆਪਣੀ ਨਿਰਭਰਤਾ ਘੱਟ ਕਰਨੀ ਹੋਵੇਗੀ। ਸਾਂਸਦ ਟੇਡ ਕਰੂਜ਼ ਅਤੇ ਉਹਨਾਂ ਦੇ ਸਾਥੀਆਂ ਨੇ ਰੱਖਿਆ ਸਕੱਤਰ ਮਾਰਕ ਐਰੀਜ਼ੋਨਾ ਅਤੇ ਗ੍ਰਹਿ ਸਕੱਤਰ ਡੇਵਿਡ ਬਰਨਹਾਰਟ ਨੂੰ ਅਪੀਲ ਕੀਤੀ ਹੈ ਕਿ ਰੱਖਿਆ ਤਕਨਾਲੋਜੀ ਲਈ ਜ਼ਰੂਰੀ ਦੁਰਲੱਭ ਖਣਿਜਾਂ ਨੂੰ ਲੈ ਕੇ ਸਾਨੂੰ ਚੀਨ 'ਤੇ ਆਪਣੀ ਨਿਰਭਰਤਾ ਘੱਟ ਕਰਨੀ ਹੋਵੇਗੀ।
ਤੁਰਕੀ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2,392 ਨਵੇਂ ਮਾਮਲੇ ਆਏ ਸਾਹਮਣੇ
NEXT STORY