ਇੰਟਰਨੈਸ਼ਨਲ ਡੈਸਕ- ਇਰਾਨ ਜੰਗ ਵਿਚਾਲੇ ਅਮਰੀਕਾ ਦੇ ਤੇਲ ਅਤੇ ਗੈਸ ਸੈਕਟਰ ਦੀਆਂ ਦਿੱਗਜ ਕੰਪਨੀਆਂ ਨੇ ਵ੍ਹਾਈਟ ਹਾਊਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਨੀਤੀਗਤ ਤਰੀਕੇ ਨਾਲ ਤੁਰੰਤ ਸੁਧਾਰ ਨਾ ਕੀਤੇ ਗਏ, ਤਾਂ ਦੇਸ਼ ਵਿੱਚ ਊਰਜਾ ਸੰਕਟ ਹੋਰ ਵੀ ਭਿਆਨਕ ਰੂਪ ਧਾਰਨ ਕਰ ਸਕਦਾ ਹੈ। ਇਕ ਅਮਰੀਕੀ ਰਿਪੋਰਟ ਅਨੁਸਾਰ, ਇਹ ਸੰਕਟ ਮੱਧ-ਪੂਰਬ ਵਿੱਚ ਵਧ ਰਹੇ ਤਣਾਅ ਅਤੇ ਸਪਲਾਈ ਚੇਨ ਵਿੱਚ ਆ ਰਹੀਆਂ ਗੰਭੀਰ ਰੁਕਾਵਟਾਂ ਦਾ ਨਤੀਜਾ ਹੈ।
ਉਦਯੋਗਿਕ ਲੀਡਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਪੱਧਰ 'ਤੇ ਜੰਗ ਦੇ ਮਾਹੌਲ ਕਾਰਨ ਕੱਚੇ ਤੇਲ ਦੀ ਦਰਾਮਦ ਅਤੇ ਆਵਾਜਾਈ ਵਿੱਚ ਵੱਡਾ ਵਿਘਨ ਪਿਆ ਹੈ। ਇਸ ਦਾ ਸਿੱਧਾ ਅਸਰ ਅਮਰੀਕੀ ਰਿਫਾਇਨਰੀਆਂ ਦੀ ਸਮਰੱਥਾ 'ਤੇ ਪੈ ਰਿਹਾ ਹੈ। ਕੰਪਨੀਆਂ ਦਾ ਦੋਸ਼ ਹੈ ਕਿ ਸਰਕਾਰ ਦੀਆਂ ਮੌਜੂਦਾ ਨੀਤੀਆਂ ਨਵੀਂ ਡਰਿੱਲਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਜਨਕ ਨਹੀਂ ਹਨ। ਉਦਯੋਗ ਨੇ ਸਰਕਾਰ ਤੋਂ ਤੁਰੰਤ ਨਵੀਂਆਂ ਇਜਾਜ਼ਤਾਂ ਅਤੇ ਨਿਵੇਸ਼ ਲਈ ਸਹਿਯੋਗ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਖ਼ਤਮ ਹੋ ਗਿਆ ਪੈਟਰੋਲ ! CarLess ਨਿਯਮ ਲਿਆਉਣ ਦੀ ਤਿਆਰੀ 'ਚ ਇਸ ਦੇਸ਼ ਦੀ ਸਰਕਾਰ
ਤੇਲ ਉਦਯੋਗ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਘਰੇਲੂ ਉਤਪਾਦਨ ਨੂੰ ਨਹੀਂ ਵਧਾਇਆ ਗਿਆ, ਤਾਂ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੀਆਂ, ਜੋ ਕਿ ਦੇਸ਼ ਦੀ ਅਰਥਵਿਵਸਥਾ ਲਈ ਇੱਕ ਵੱਡਾ ਖ਼ਤਰਾ ਹੈ। ਇਹ ਚਿਤਾਵਨੀ ਅਜਿਹੇ ਸਮੇਂ ਆਈ ਹੈ ਜਦੋਂ ਪ੍ਰਸ਼ਾਸਨ ਪਹਿਲਾਂ ਹੀ ਗਲੋਬਲ ਪੱਧਰ 'ਤੇ ਇਰਾਨ ਅਤੇ ਹੋਰ ਖੇਤਰੀ ਟਕਰਾਵਾਂ ਨਾਲ ਜੂਝ ਰਿਹਾ ਹੈ। ਤੇਲ ਉਦਯੋਗ ਦਾ ਮੰਨਣਾ ਹੈ ਕਿ ਅਮਰੀਕਾ ਨੂੰ ਹੁਣ ਆਪਣੀ 'ਊਰਜਾ ਸੁਤੰਤਰਤਾ' ਨੂੰ ਸਭ ਤੋਂ ਵੱਡੀ ਤਰਜੀਹ ਦੇਣੀ ਚਾਹੀਦੀ ਹੈ, ਤਾਂ ਜੋ ਉਹ ਵਿਦੇਸ਼ੀ ਸਪਲਾਈ ਚੇਨ 'ਤੇ ਨਿਰਭਰ ਨਾ ਰਹੇ।
ਤੇਲ ਕੰਪਨੀਆਂ ਅਤੇ ਸਰਕਾਰ ਵਿਚਕਾਰ ਇਹ ਵਧਦਾ ਟਕਰਾਅ ਆਉਣ ਵਾਲੇ ਦਿਨਾਂ ਵਿੱਚ ਹੋਰ ਗੰਭੀਰ ਹੋ ਸਕਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਰਣਨੀਤਕ ਭੰਡਾਰਾਂ ਨੂੰ ਸੰਤੁਲਿਤ ਕਰਨ ਅਤੇ ਉਦਯੋਗ ਨੂੰ ਰਾਹਤ ਦੇਣ ਲਈ ਕੋਈ ਠੋਸ ਕਦਮ ਨਾ ਚੁੱਕੇ, ਤਾਂ ਆਰਥਿਕ ਮੰਦੀ ਦਾ ਖ਼ਤਰਾ ਵੀ ਵਧ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ 'ਜੰਜਾਲ'
NEXT STORY