ਇੰਟਰਨੈਸ਼ਨਲ ਡੈਸਕ- ਅਮਰੀਕਾ ’ਚ ਭਾਰਤੀ ਗੈਂਗਸਟਰਾਂ ਨਾਲ ਜੁੜੀ ਗੈਂਗਵਾਰ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ ਇਸ ਗੈਂਗਵਾਰ ’ਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ 2 ਸ਼ੂਟਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਵਾਰਦਾਤ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਰੋਧੀ ਗੈਂਗ ਵੱਲੋਂ ਕੀਤੀ ਗਈ ਦੱਸੀ ਜਾਂਦੀ ਹੈ।
ਸੂਤਰਾਂ ਅਨੁਸਾਰ ਦੋਵੇਂ ਮ੍ਰਿਤਕ ਲਾਰੈਂਸ ਬਿਸ਼ਨੋਈ ਦੇ ਕੌਮਾਂਤਰੀ ਨੈੱਟਵਰਕ ਨਾਲ ਜੁੜੇ ਹੋਏ ਸਨ ਤੇ ਅਮਰੀਕਾ ਤੋਂ ਅਪਰਾਧਿਕ ਸਰਗਰਮੀਆਂ ਚਲਾ ਰਹੇ ਸਨ। ਘਟਨਾ ਤੋਂ ਬਾਅਦ ਵਿਰੋਧੀ ਗੈਂਗ ਨੇ ਸੋਸ਼ਲ ਮੀਡੀਆ ਤੇ ਵੱਖ-ਵੱਖ ਅੰਡਰਵਰਲਡ ਨੈੱਟਵਰਕਾਂ ’ਤੇ ਦੋਹਰੇ ਕਤਲ ਦੀ ਜ਼ਿੰਮੇਵਾਰੀ ਲਈ।
ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਮ੍ਰਿਤਕਾਂ ਦੀ ਅਧਿਕਾਰਤ ਪਛਾਣ ਸੋਮਵਾਰ ਰਾਤ ਤਕ ਜਾਰੀ ਨਹੀਂ ਕੀਤੀ ਸੀ। ਭਾਰਤੀ ਖੁਫੀਆ ਏਜੰਸੀਆਂ ਇਸ ਘਟਨਾ ਨੂੰ ਲਾਰੈਂਸ ਬਿਸ਼ਨੋਈ ਦੇ ਕੌਮਾਂਤਰੀ ਅਪਰਾਧ ਨੈੱਟਵਰਕ ਨਾਲ ਜੋੜ ਰਹੀਆਂ ਹਨ । ਉਨ੍ਹਾਂ ਵੱਲੋਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
ਲਾਰੈਂਸ ਦੇ ਨਾਂ ’ਤੇ ਪੈਸੇ ਇਕੱਠੇ ਕਰਨ ਦਾ ਦੋਸ਼
ਇਕ ਕਥਿਤ ਸੋਸ਼ਲ ਮੀਡੀਆ ਪੋਸਟ ’ਚ ਦੋਸ਼ ਲਾਇਆ ਗਿਆ ਹੈ ਕਿ ਮਾਰੇ ਗਏ ਵਿਅਕਤੀਆਂ ਨੇ ਪੈਸੇ ਵਸੂਲਣ ਤੇ ਟਰਾਲਾ ਚੋਰੀ ਕਰਨ ਲਈ ਲਾਰੈਂਸ ਬਿਸ਼ਨੋਈ ਦੇ ਨਾਂ ਦੀ ਵਰਤੋਂ ਕੀਤੀ ਸੀ। ਪੋਸਟ ’ਚ ਉਨ੍ਹਾਂ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ’ਚ ਕਿਹਾ ਗਿਆ ਹੈ ਕਿ ਇਸੇ ਕਰ ਕੇ ਉਨ੍ਹਾਂ ਦੀ ਹੱਤਿਆ ਕੀਤੀ ਗਈ ਹੈ। ਪੋਸਟ ’ਚ ਚਿਤਾਵਨੀ ਦਿੱਤੀ ਗਈ ਹੈ ਕਿ ਜੋ ਵੀ ਉਸ ਦੇ ਸਾਥੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਦਾ ਵੀ ਇਹੀ ਹਾਲ ਹੋਵੇਗਾ।
ਇਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਟਰੰਪ ! ਲੱਖਾਂ ਲੋਕ ਹੋਣਗੇ ਪ੍ਰਭਾਵਿਤ
NEXT STORY