ਵਾਸ਼ਿੰਗਟਨ (ਭਾਸ਼ਾ) : ਯੂ.ਐਸ. ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ (ਐਫ.ਡੀ.ਏ.) ਨੇ 12 ਤੋਂ 15 ਸਾਲ ਦੇ ਬੱਚਿਆਂ ਲਈ ਫਾਈਜ਼ਰ-ਬਾਇਓਐਨਟੈਕ ਦੀ ਕੋਰੋਨਾ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦੇ ਦਿੱਤੀ ਹੈ। ਐਫ.ਡੀ.ਏ. ਨੇ ਸੋਮਵਾਰ ਨੂੰ ਬਿਆਨ ਜਾਰੀ ਕਰਕੇ ਕਿਹਾ, ‘ਅੱਜ, ਯੂ.ਐਸ. ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੀ ਐਮਰਜੈਂਸੀ ਵਰਤੋਂ ਅਥਾਰਟੀ ਦਾ ਵਿਸਥਾਰ ਕੀਤਾ ਹੈ। ਹੁਣ ਇਸ ਵਿਚ 12 ਤੋਂ 15 ਸਾਲ ਦੇ ਬੱਚਿਆਂ ਨੂੰ ਸ਼ਾਮਲ ਕੀਤਾ ਗਿਆ ਹੈ।’ ਜ਼ਿਕਰਯੋਗ ਹੈ ਕਿ ਅਮਰੀਕਾ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਦੇ ਮਾਮਲੇ ਵਿਚ ਦੁਨੀਆ ਭਰ ਵਿਚ ਸਿਖ਼ਰ ’ਤੇ ਹੈ।
ਇਹ ਵੀ ਪੜ੍ਹੋ : ਭਾਰਤ ਨੂੰ ਅਮਰੀਕਾ ਤੋਂ ਮਦਦ ਮਿਲਣੀ ਜਾਰੀ, ਅੱਧਾ ਬਿਲੀਅਨ ਡਾਲਰ ਤੱਕ ਪਹੁੰਚੀ ਕੋਵਿਡ-19 ਮਦਦ
ਸੰਘੀ ਟੀਕਾ ਸਲਾਹਕਾਰ ਕਮੇਟੀ ਦੇ 12 ਤੋਂ 15 ਸਾਲ ਦੇ ਬੱਚਿਆਂ ਨੂੰ ਟੀਕੇ ਦੀਆਂ 2 ਖ਼ੁਰਾਕਾਂ ਲਗਾਉਣ ਦੀ ਸਿਫਾਰਿਸ਼ ਕਰਨ ਦੇ ਬਾਅਦ ਵੀਰਵਾਰ ਤੋਂ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਦੀ ਘੋਸ਼ਣਾ ਬੁੱਧਵਾਰ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ। ਵਿਸ਼ਵ ਵਿਚ ਕੋਵਿਡ-19 ਰੋਕੂ ਕਈ ਟੀਕਿਆਂ ਨੂੰ ਬਾਲਗਾਂ ਨੂੰ ਲਗਾਇਆ ਜਾ ਰਿਹਾ ਹੈ। ਹਾਲ ਹੀ ਵਿਚ ਕੈਨੇਡਾ ਨੇ 12 ਸਾਲ ਅਤੇ ਜ਼ਿਆਦਾ ਉਮਰ ਦੇ ਬੱਚਿਆਂ ਨੂੰ ਟੀਕਾ ਲਗਾਉਣਾ ਸ਼ੁਰੂ ਕੀਤਾ ਸੀ, ਅਜਿਹਾ ਕਰਨ ਵਾਲਾ ਇਹ ਪਹਿਲਾ ਦੇਸ਼ ਸੀ।
ਇਹ ਵੀ ਪੜ੍ਹੋ : ਕੋਰੋਨਾ ਫੈਲਣ ਦੇ ਡਰੋਂ ਮਾਊਂਟ ਐਵਰੇਸਟ ਦੀ ਚੋਟੀ ’ਤੇ ਵੀ ਸਰਹੱਦੀ ਲਾਈਨ ਖਿੱਚੇਗਾ ਚੀਨ
‘ਫਾਈਜ਼ਰ’ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬਾਲ ਰੋਗ ਮਾਹਰ ਡਾ. ਬਿੱਲ ਗਰੂਬਰ ਨੇ ਕਿਹਾ, ‘ਗਲੋਬਲ ਮਹਾਮਾਰੀ ਕੋਵਿਡ-19 ਨਾਲ ਨਜਿੱਠਣ ਦੀ ਦਿਸ਼ਾ ਵਿਚ ਇਹ ਇਕ ਮਹੱਤਵਪੂਰਨ ਪਲ ਹੈ।’ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਨੇ 12 ਤੋਂ 15 ਸਾਲ ਦੇ 2 ਹਜ਼ਾਰ ਤੋਂ ਜ਼ਿਆਦਾ ਬੱਚਿਆਂ ’ਤੇ ਪ੍ਰੀਖਣ ਕਰਨ ਦੇ ਬਾਅਦ ਟੀਕੇ ਨੂੰ ਬੱਚਿਆਂ ਲਈ ਸੁਰੱਖਿਅਤ ਹੋਣ ਦੀ ਘੋਸ਼ਣਾ ਕੀਤੀ ਸੀ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਆਖਿਰਕਾਰ ਮਿਲ ਹੀ ਗਿਆ ਇਟਲੀ 'ਚ ਮ੍ਰਿਤਕ ਪਾਏ ਗਏ ਰਾਮ ਲਾਲ ਦਾ ਪਰਿਵਾਰ
NEXT STORY