ਨਿਊਯਾਰਕ (ਰਾਜ ਗੋਗਨਾ) : ਬੀਤੇ ਦਿਨ ਅਮਰੀਕਾ ਦੇ ਸੂਬੇ ਇਲੀਨੋਇਸ ’ਚ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਨਾਲ ਸਬੰਧਤ ਇਕ ਭਾਰਤੀ ਮੂਲ ਦੇ 44 ਸਾਲਾ ਟਰੱਕ ਡਰਾਈਵਰ ਕੁਲਵਿੰਦਰ ਸਿੰਘ ਦੀ ਇੱਕ ਟਰੱਕ ਸਟਾਪ 'ਤੇ ਮੌਤ ਹੋਣ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਸੂਬੇ ਇਲੀਨੋਇਸ ਦੀ ਹੈਨਰੀ ਕਾਉਂਟੀ ਕੋਰੋਨਰ ਮੇਲਿਸਾ ਵਾਟਕਿਨਜ਼ ਨੇ ਇਹ ਪੁਸ਼ਟੀ ਕੀਤੀ ਹੈ ਕਿ 44 ਸਾਲਾ ਟਰੱਕ ਡਰਾਈਵਰ ਕੁਲਵਿੰਦਰ ਸਿੰਘ ਦੀ ਲਾਸ਼ ਸੋਮਵਾਰ ਨੂੰ ਇਲੀਨੋਇਸ ਸੂਬੇ ਦੇ ਸ਼ਹਿਰ ਐਟਕਿੰਸਨ ਵਿਖੇ ਲਵਜ਼ ਟਰੈਵਲ ਸਟਾਪ (Love's Travel Stop) ਤੋਂ ਮਿਲੀ ਹੈ।
ਇਹ ਵੀ ਪੜ੍ਹੋ : ਕਾਂਗੋ ’ਚ 2.7 ਕਰੋੜ ਤੋਂ ਜ਼ਿਆਦਾ ਨਾਗਰਿਕ ਭਿਆਨਕ ਭੁੱਖਮਰੀ ਦਾ ਕਰ ਰਹੇ ਹਨ ਸਾਹਮਣਾ : ਸੰਯੁਕਤ ਰਾਸ਼ਟਰ
ਕੁਲਵਿੰਦਰ ਸਿੰਘ ਕੈਲੀਫੋਰਨੀਆ ਟਰਾਂਸਪੋਰਟ ਕੰਪਨੀ (ਸੀਟੀਸੀ) ਨਾਮੀ ਕੰਪਨੀ ਲਈ ਟਰੱਕ ਚਲਾਉਂਦਾ ਸੀ ਅਤੇ ਉਸ ਦਾ ਆਪਣੀ ਕੰਪਨੀ ਨਾਲ ਰਾਬਤਾ ਟੁੱਟ ਗਿਆ ਸੀ ਅਤੇ ਕੰਪਨੀ ਵੱਲੋਂ ਵਾਰ-ਵਾਰ ਫ਼ੋਨ ਕਰਨ ਦੇ ਬਾਵਜੂਦ ਵੀ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਸੀ। ਇਸ ਤੋਂ ਬਾਅਦ ਕੰਪਨੀ ਨੇ ਹੈਨਰੀ ਕਾਉਂਟੀ ਦੇ ਪੁਲਸ ਅਧਿਕਾਰੀਆਂ ਨਾਲ ਸੰਪਰਕ ਕੀਤਾ ਅਤੇ ਕੁਲਵਿੰਦਰ ਸਿੰਘ ਦੀ ਮੌਤ ਦੀ ਪੁਸ਼ਟੀ ਹੋਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੁਣ ਤੱਕ ਮਿਲੇ ਵੇਰਵਿਆਂ ਮੁਤਾਬਕ ਮੌਤ ਵਿੱਚ ਕੁੱਝ ਵੀ ਗੈਰ-ਕੁਦਰਤੀ ਗੱਲ ਸਾਹਮਣੇ ਨਹੀਂ ਆਈ ਹੈ। ਕੁਲਵਿੰਦਰ ਸਿੰਘ ਦਾ ਪਿਛੋਕੜ ਭਾਰਤ ਤੋਂ ਦਿੱਲੀ ਨਾਲ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਇਮਰਾਨ ਖ਼ਾਨ ਨੂੰ ਨਹੀਂ ਹੈ ਗ਼ਰੀਬਾਂ ਦੀ ਪ੍ਰਵਾਹ, ਕੋਰੋਨਾ ਵੈਕਸੀਨ ਦੀ ਬਜਾਏ ਖ਼ਰੀਦ ਰਹੇ ਨੇ VVIP ਏਅਰਕ੍ਰਾਫਟ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਕਾਂਗੋ ’ਚ 2.7 ਕਰੋੜ ਤੋਂ ਜ਼ਿਆਦਾ ਨਾਗਰਿਕ ਭਿਆਨਕ ਭੁੱਖਮਰੀ ਦਾ ਕਰ ਰਹੇ ਹਨ ਸਾਹਮਣਾ : ਸੰਯੁਕਤ ਰਾਸ਼ਟਰ
NEXT STORY