ਇੰਟਰਨੈਸ਼ਨਲ ਡੈਸਕ- ਅਮਰੀਕੀ ਫੌਜ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕੈਰੀਬੀਅਨ ਸਾਗਰ ਵਿੱਚ ਇੱਕ ਸ਼ੱਕੀ 'ਡਰੱਗ ਬੋਟ' 'ਤੇ ਘਾਤਕ ਹਮਲਾ ਕੀਤਾ ਹੈ, ਜਿਸ ਕਾਰਨ 3 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਅਮਰੀਕੀ ਫੌਜੀ ਬਲਾਂ ਨੇ ਸਮੁੰਦਰ ਦੇ ਵਿਚਕਾਰ ਇੱਕ ਅਜਿਹੀ ਕਿਸ਼ਤੀ ਨੂੰ ਨਿਸ਼ਾਨਾ ਬਣਾਇਆ ਜੋ ਕਥਿਤ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਲੈ ਕੇ ਜਾ ਰਹੀ ਸੀ।
ਇਸ ਹਮਲੇ ਦੌਰਾਨ ਕਿਸ਼ਤੀ 'ਚ ਸਵਾਰ 3 ਲੋਕ ਮਾਰੇ ਗਏ ਹਨ। ਅਮਰੀਕੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਵੱਡੀ ਪੱਧਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤਾਂ ਜੋ ਬਾਕੀ ਬਚੇ ਤਸਕਰਾਂ ਜਾਂ ਨਸ਼ੇ ਦੀ ਖੇਪ ਬਾਰੇ ਪਤਾ ਲਗਾਇਆ ਜਾ ਸਕੇ।
ਅਮਰੀਕਾ ਵੱਲੋਂ ਹਾਲ ਹੀ ਦੇ ਦਿਨਾਂ ਵਿੱਚ ਕੈਰੀਬੀਅਨ ਸਾਗਰ ਅਤੇ ਅੰਧ ਮਹਾਸਾਗਰ ਵਿੱਚ ਨਸ਼ਾ ਤਸਕਰਾਂ ਦੇ ਰੂਟਾਂ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਇਹ ਕਾਰਵਾਈ ਅਮਰੀਕਾ ਵੱਲੋਂ ਅੰਤਰਰਾਸ਼ਟਰੀ ਜਲ ਖੇਤਰ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਮੰਨੀ ਜਾ ਰਹੀ ਹੈ।
ਯੂਰਪ 'ਚ ਰੌਣਕਾਂ ਲਾਉਣਗੇ ਬੱਬੂ ਮਾਨ ! 5 ਅਪ੍ਰੈਲ ਨੂੰ ਰੋਮ 'ਚ ਹੋਵੇਗਾ ਸ਼ੋਅ
NEXT STORY