ਵਰਜੀਨੀਆ , ( ਰਾਜ ਗੋਗਨਾ)— ਪੂਰੀ ਦੁਨੀਆ 'ਚ ਖਾਲਸਾ ਸਾਜਨਾ ਦਿਵਸ ਮਨਾਇਆ ਜਾ ਰਿਹਾ ਹੈ। ਬੀਤੇ ਦਿਨੀਂ ਅਮਰੀਕਾ ਦੇ ਵਰਜੀਨੀਆ ਸੂਬੇ ਦੇ ਮਨਾਸਸ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਸਿੱਖ ਸੈਂਟਰ ਆਫ ਵਰਜੀਨੀਆ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ ।

ਅਰਦਾਸ ਉਪਰੰਤ ਨਿਸ਼ਾਨ ਸਾਹਿਬ ਜੀ ਦੇ ਚੋਲਾ ਬਦਲਣ ਦੀ ਸੇਵਾ ਸੰਗਤਾਂ ਨੇ ਬੜੀ ਸ਼ਰਧਾ ਨਾਲ ਕੀਤੀ ਅਤੇ ਜੈਕਾਰੇ ਲਗਾਏ। ਹਰ ਕਿਸਮ ਦੇ ਲੰਗਰ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ। ਤੁਹਾਨੂੰ ਦੱਸ ਦਈਏ ਕਿ ਅਮਰੀਕਾ 'ਚ ਵੱਡੀ ਗਿਣਤੀ 'ਚ ਭਾਰਤੀ ਰਹਿੰਦੇ ਹਨ, ਜੋ ਇੱਥੇ ਹਰ ਤਰ੍ਹਾਂ ਦੇ ਧਾਰਮਿਕ ਸਮਾਗਮਾਂ 'ਚ ਹਿੱਸਾ ਲੈਂਦੇ ਹਨ।
ਅਮਰੀਕਾ ਦੀ ਮਦਦ ਨਾਲ ਨੇਪਾਲ ਨੇ ਆਪਣਾ ਪਹਿਲਾ ਉਪਗ੍ਰਹਿ ਕੀਤਾ ਲਾਂਚ
NEXT STORY