ਵਾਸ਼ਿੰਗਟਨ (ਬਿਊਰੋ): ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਕ ਵਾਰ ਫਿਰ ਭਾਰਤ-ਅਮਰੀਕਾ ਵਿਚਾਲੇ ਮਜ਼ਬੂਤ ਸੰਬੰਧਾਂ 'ਤੇ ਜ਼ੋਰ ਦਿੱਤਾ ਹੈ। ਸੰਧੂ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਮਹਾਮਾਰੀ ਨੇ ਭਾਰਤ-ਅਮਰੀਕਾ ਦੇ ਮਜ਼ਬੂਤ ਸਹਿਯੋਗ ਦੇ ਮਹੱਤਵ ਨੂੰ ਉਜਾਗਰ ਕੀਤਾ ਹੈ। ਉਹਨਾਂ ਨੇ ਕਿਹਾ ਕਿ ਕੋਵਿਡ-19 ਨੇ ਸਾਨੂੰ ਪਹਿਲਾਂ ਤੋਂ ਵੱਧ ਸਹਿਯੋਗ ਦੀ ਲੋੜ ਨੂੰ ਪਛਾਨਣ ਦਾ ਮੌਕਾ ਦਿੱਤਾ ਹੈ। ਸੰਧੂ ਨੇ ਮਸ਼ਹੂਰ ਭਾਰਤੀ-ਅਮਰੀਕੀ ਵਿਗਿਆਨੀਆਂ ਦੇ ਨਾਲ ਵੀਰਵਾਰ ਨੂੰ ਇਕ ਆਭਾਸੀ ਗੱਲਬਾਤ ਦੌਰਾਨ ਇਹ ਗੱਲਾਂ ਕਹੀਆਂ।
ਉਹਨਾਂ ਨੇ ਕਿਹਾ,''ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਣੌਤੀਆਂ ਨਾਲ ਨਜਿੱਠਣ ਲਈ ਇਕ ਗਲੋਬਲ ਤਾਲਮੇਲ ਪ੍ਰਤਿਕਿਰਿਆ 'ਤੇ ਜ਼ੋਰ ਦਿੱਤਾ ਹੈ ਕਿਉਂਕਿ ਅਸੀਂ ਇਸ ਸੰਕਟ ਨਾਲ ਨਜਿੱਠਣ ਲਈ ਆਪਣੀਆਂ ਘਰੇਲੂ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਾਂ।'' ਉਹਨਾਂ ਨੇ ਕਿਹਾ ਕਿ ਸਿਹਤ ਵਿਗਿਆਨ ਅਤੇ ਤਕਨਾਲੋਜੀ ਵਿਚ ਅਮਰੀਕਾ ਅਤੇ ਭਾਰਤ ਦੀ ਹਿੱਸੇਦਾਰੀ ਬਹੁਤ ਪੁਰਾਣੀ ਹੈ। ਸੰਧੂ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਖੋਜ ਅਤੇ ਨਵੀਨੀਕਰਨ ਸੰਸਥਾਵਾਂ ਮਹੱਤਵਪੂਰਣ ਪੁਰਾਣੀਆਂ ਅਤੇ ਛੂਤ ਦੀਆਂ ਬੀਮਾਰੀਆਂ ਨੂੰ ਸਮਝਣ ਅਤੇ ਉਹਨਾਂ ਦਾ ਮੈਡੀਕਲ ਇਲਾਜ ਵਿਕਸਿਤ ਕਰਨ ਵਿਚ ਲੱਗੀਆਂ ਹੋਈਆਂ ਹਨ।
ਪੜ੍ਹੋ ਇਹ ਅਹਿਮ ਖਬਰ- ਅਮਰੀਕਾ 'ਚ 24 ਘੰਟੇ ਦੌਰਾਨ 1754 ਲੋਕਾਂ ਦੀ ਮੌਤ, ਦੁਨੀਆ ਭਰ 'ਚ 3 ਲੱਖ ਤੋਂ ਵਧੇਰੇ ਮੌਤਾਂ
ਭਾਰਤ ਅਤੇ ਅਮਰੀਕਾ ਨੇ ਕਈ ਬੀਮਾਰੀਆਂ ਦਾ ਮੁਕਾਬਲਾ ਕਰਨ ਵਿਚ ਸਹਿਯੋਗ ਕੀਤਾ ਹੈ ਜਿਵੇਂ ਕੈਂਸਰ, ਐੱਚ.ਆਈ.ਵੀ., ਅੱਖਾਂ ਦੇ ਰੋਗ ਆਦਿ। ਇਸ ਦੇ ਇਲਾਵਾ ਉਹਨਾਂ ਨੇ ਕਿਹਾ ਕਿ ਭਾਰਤ ਵਿਚ 200 ਤੋਂ ਵਧੇਰੇ ਐੱਨ.ਆਈ.ਐੱਚ-ਵਿੱਤ ਪੋਸ਼ਿਤ ਪ੍ਰਾਜੈਕਟ ਹਨ ਜਿਹਨਾਂ ਵਿਚ ਐੱਨ.ਆਈ.ਐੱਚ. ਨੈੱਟਵਰਕ ਨਾਲ 20 ਸੰਸਥਾਵਾਂ ਅਤੇ ਭਾਰਤ ਦੀਆਂ ਕਈ ਵੱਕਾਰੀ ਸੰਸਥਾਵਾਂ ਸ਼ਾਮਲ ਹਨ।
ਚੀਨ 'ਚ 24 ਘੰਟਿਆਂ ਦੌਰਾਨ ਸਾਹਮਣੇ ਆਏ 4 ਨਵੇਂ ਮਾਮਲੇ
NEXT STORY