ਰੋਮ/ਮਿਲਾਨ (ਦਲਵੀਰ ਸਿੰਘ ਕੈਂਥ/ ਸਾਬੀ ਚੀਨੀਆ)- ਖਾਲਸਾ ਸਾਜਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਇਮੀਲੀਆ ਰੋਮਾਨਾ ਰਾਜ ਦੀ ਅਸੈਂਬਲੀ ਮੈਂਬਰ ਵਾਲੇਨਤੀਨਾ ਅਨਕਾਰਾਨੀ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਪਹੁੰਚੇ।
ਇਸ ਸਮਾਗਮ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਟਲੀ ਵਿੱਚ ਦੂਜੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਹਰ ਸਾਲ ਸਮਾਗਮ ਕਰਵਾਉਂਦੀ ਸੰਸਥਾ ਵਰਲਡ ਸਿੱਖ ਮਿਲਟਰੀ ਕਮੇਟੀ (ਰਜਿ) ਦੁਆਰਾ ਵਾਲੇਨਤੀਨਾ ਅਨਕਾਰਾਨੀ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ ਗਿਆ।

ਗੱਲਬਾਤ ਕਰਦਿਆ ਵਰਲਡ ਸਿੱਖ ਸ਼ਹੀਦ ਮਿਲਟਰੀ ਕਮੇਟੀ (ਰਜਿ.) ਦੇ ਸੇਵਾਦਾਰ ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਇਟਲੀ ਵਿੱਚ ਦੂਜੇ ਵਿਸ਼ਵ ਯੁੱਧ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਹਰ ਸਾਲ ਫੌਰਲੀ ਵਿਖੇ ਵੱਡਾ ਸਮਾਗਮ ਕਰਵਾਉਂਦੀ ਹੈ।
ਵਾਲੇਨਤੀਨਾ ਅਨਕਾਰਾਨੀ ਫੋਰਲੀ ਨਾਲ ਸਬੰਧਿਤ ਹਨ ਅਤੇ ਸਮਾਗਮ ਲਈ ਹਮੇਸ਼ਾ ਹੀ ਅਹਿਮ ਯੋਗਦਾਨ ਪਾਉਂਦੇ ਆ ਰਹੇ ਹਨ। ਇਸ ਮੌਕੇ ਵਾਲੇਨਤੀਨਾ ਅਨਕਾਰਾਨੀ ਦੁਆਰਾ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਕਮੇਟੀ (ਰਜਿ) ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆ ਮੁਬਾਰਕਾਂ ਦਿੱਤੀਆਂ।
ਇਹ ਵੀ ਪੜ੍ਹੋ- ਪ੍ਰਵਾਸੀ ਮਜ਼ਦੂਰਾਂ 'ਤੇ ਸਖ਼ਤ ਐਕਸ਼ਨ ਦੀ ਤਿਆਰੀ 'ਚ ਸਰਕਾਰ, ਮੰਤਰੀ ਨੇ ਕਿਹਾ- 'ਦੂਜੇ ਸੂਬਿਆਂ ਤੋਂ ਆਉਣ ਵਾਲੇ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ' ਵੱਲੋਂ ਲਗਾਇਆ ਗਿਆ ਮੁਫ਼ਤ ਦਸਤਾਰਾਂ ਸਜਾਉਣ ਦਾ ਕੈਂਪ
NEXT STORY