ਵਾਸ਼ਿੰਗਟਨ (ਏਜੰਸੀ)- ਅਮਰੀਕੀ ਵਿਦੇਸ਼ ਮੰਤਰਾਲਾ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਅਜਿਹੇ ਪਹਿਲੇ ਭਾਰਤੀ-ਅਮਰੀਕੀ ਹਨ, ਜਿਨ੍ਹਾਂ ਨੂੰ ਵਿਦੇਸ਼ ਮੰਤਰਾਲਾ ਦੀ ਰੋਜ਼ਾਨਾ ਪ੍ਰੈਸ ਬ੍ਰੀਫਿੰਗ ਨੂੰ ਸੰਬੋਧਨ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇਡ ਪ੍ਰਾਈਸ ਛੁੱਟੀ 'ਤੇ ਹਨ, ਇਸ ਲਈ ਕੈਲੀਫੋਰਨੀਆ ਦੇ ਰਹਿਣ ਵਾਲੇ 33 ਸਾਲਾ ਪਟੇਲ ਨੇ ਮੰਗਲਵਾਰ ਨੂੰ ਦੇਸ਼ ਦੀ ਵਿਦੇਸ਼ ਨੀਤੀ ਨਾਲ ਜੁੜੇ ਮਾਮਲਿਆਂ 'ਤੇ ਮੀਡੀਆ ਨੂੰ ਸੰਬੋਧਨ ਕੀਤਾ।
ਇਹ ਵੀ ਪੜ੍ਹੋ: 1300 ਸਾਲ ਤੋਂ ਪਾਣੀ ’ਚ ਤੈਰ ਰਿਹੈ ਪਿੰਡ, ਜ਼ਮੀਨ ’ਤੇ ਪੈਰ ਨਹੀਂ ਰੱਖਦੇ ਇਥੋਂ ਦੇ ਲੋਕ
ਇਸ ਦੌਰਾਨ ਉਨ੍ਹਾਂ ਨੇ ਯੂਕ੍ਰੇਨ 'ਤੇ ਰੂਸ ਦੇ ਹਮਲੇ, ਜੇਸੀਪੀਓਏ ਸਮਝੌਤੇ ਅਤੇ ਲਿਜ਼ ਟਰਸ ਦੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣਨ ਵਰਗੇ ਵਿਸ਼ਿਆਂ 'ਤੇ ਚਰਚਾ ਕੀਤੀ। ਉਹ ਬੁੱਧਵਾਰ ਨੂੰ ਮੀਡੀਆ ਨੂੰ ਵੀ ਸੰਬੋਧਨ ਕਰਨਗੇ। ਵ੍ਹਾਈਟ ਹਾਊਸ ਦੇ ਸੀਨੀਅਰ ਐਸੋਸੀਏਟ ਕਮਿਊਨੀਕੇਸ਼ਨ ਡਾਇਰੈਕਟਰ ਮੈਟ ਹਿੱਲ ਨੇ ਟਵੀਟ ਕਰਕੇ ਪਟੇਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਟੇਲ ਨੇ ਮੰਚ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਗੱਲ ਰੱਖੀ।
ਇਹ ਵੀ ਪੜ੍ਹੋ: ਸਵਿਟਜ਼ਰਲੈਂਡ ਪੁਲਸ ਨੂੰ ਡਿਲੀਵਰੀ ਵੈਨ 'ਚ ਮਿਲੇ 23 ਪ੍ਰਵਾਸੀ, ਕਈ ਭਾਰਤੀ ਵੀ ਸ਼ਾਮਲ
ਹਿੱਲ ਨੇ ਕਿਹਾ, 'ਵਿਸ਼ਵ ਮੰਚ 'ਤੇ ਅਮਰੀਕਾ ਦੀ ਨੁਮਾਇੰਦਗੀ ਕਰਨਾ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਵੇਦਾਂਤ ਨੇ ਇਸ ਨੂੰ ਬਹੁਤ ਹੀ ਪੇਸ਼ੇਵਰ ਤਰੀਕੇ ਨਾਲ ਅਤੇ ਬੇਬਾਕੀ ਨਾਲ ਨਿਭਾਇਆ ਹੈ।' ਵ੍ਹਾਈਟ ਹਾਊਸ ਦੇ ਸਾਬਕਾ ਡਿਪਟੀ ਕਮਿਊਨੀਕੇਸ਼ਨ ਡਾਇਰੈਕਟਰ ਪਿਲੀ ਟੋਬਰ ਨੇ ਕਿਹਾ, 'ਵੇਦਾਂਤ ਪਟੇਲ ਨੂੰ ਪੋਡੀਅਮ 'ਤੇ ਦੇਖ ਕੇ ਬਹੁਤ ਚੰਗਾ ਲੱਗਾ।' ਉਨ੍ਹਾਂ ਨੇ ਟਵੀਟ ਕੀਤਾ, 'ਮੇਰੇ ਦੋਸਤ ਨੂੰ ਪਹਿਲੀ ਵਾਰ ਇਹ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ।' ਪਟੇਲ ਦਾ ਜਨਮ ਗੁਜਰਾਤ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਕੈਲੀਫੋਰਨੀਆ ਯੂਨੀਵਰਸਿਟੀ, ਰਿਵਰਸਾਈਡ ਵਿੱਚ ਪੜ੍ਹਾਈ ਕੀਤੀ ਹੈ। ਉਹ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਬਾਈਡੇਨ ਦੇ ਸਹਾਇਕ ਪ੍ਰੈਸ ਸਕੱਤਰ ਅਤੇ ਬੁਲਾਰੇ ਵਜੋਂ ਕੰਮ ਕਰ ਚੁੱਕੇ ਹਨ।
ਇਹ ਵੀ ਪੜ੍ਹੋ: UK ’ਚ ਵੀ ਮਸ਼ਹੂਰ ਹੋਇਆ ਭਾਰਤੀ ਪਕਵਾਨ, ਬੱਚੇ ਦਾ ਨਾਂ ਰੱਖਿਆ ‘ਪਕੌੜਾ’
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਕਾਟਲੈਂਡ: ਬੱਚਿਆਂ ਨੂੰ ਪ੍ਰਤੀ ਹਫ਼ਤਾ ਮਿਲਦਾ ਭੱਤਾ 25 ਪੌਂਡ ਤੱਕ ਵਧੇਗਾ, ਫਸਟ ਮਨਿਸਟਰ ਵੱਲੋਂ ਪੁਸ਼ਟੀ
NEXT STORY