ਪੇਸ਼ਾਵਰ (ਭਾਸ਼ਾ)- ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਵਾਹਨ ਖੱਡ ਵਿਚ ਡਿੱਗ ਪਿਆ। ਇਸ ਹਾਦਸੇ ਵਿਚ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਟੀਮਾਂ ਸੂਬੇ ਦੇ ਕੁਰਮ ਜ਼ਿਲ੍ਹੇ ਦੇ ਗੰਧਲ ਇਲਾਕੇ ਵਿੱਚ ਹਾਦਸੇ ਵਾਲੀ ਥਾਂ 'ਤੇ ਪਹੁੰਚੀਆਂ ਅਤੇ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਨੁਕਸਾਨੇ ਗਏ ਵਾਹਨ ਵਿੱਚੋਂ ਬਾਹਰ ਕੱਢਿਆ।
ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ : ਹਮਲਾਵਰਾਂ ਨੇ ਪੰਜਾਬ ਦੇ 9 ਯਾਤਰੀਆਂ ਨੂੰ ਮਾਰੀਆਂ ਗੋਲੀਆਂ
ਉਨ੍ਹਾਂ ਕਿਹਾ ਕਿ ਸੱਤ ਯਾਤਰੀਆਂ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ, ਜਦੋਂ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
...ਤਾਂ ਇਸ ਕਾਰਨ ਕਰੈਸ਼ ਹੋਇਆ ਸੀ Air India ਦਾ ਜਹਾਜ਼! ਅਮਰੀਕੀ ਜਾਂਚ ਰਿਪੋਰਟ ਨੇ ਉਡਾਏ ਹੋਸ਼
NEXT STORY