ਕਾਬੁਲ (ਆਈਏਐਨਐਸ)- ਅਫਗਾਨਿਸਤਾਨ ਦੇ ਉੱਤਰੀ ਬਘਲਾਨ ਸੂਬੇ ਵਿੱਚ ਇੱਕ ਯਾਤਰੀ ਬੱਸ ਦੇ ਤੇਲ ਟੈਂਕਰ ਨਾਲ ਆਹਮੋ-ਸਾਹਮਣੇ ਟੱਕਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਪੰਜ ਯਾਤਰੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ। ਅਧਿਕਾਰਤ ਬਖਤਾਰ ਨਿਊਜ਼ ਏਜੰਸੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ।
ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਮੀਡੀਆ ਆਉਟਲੈਟ ਨੇ ਦੱਸਿਆ ਕਿ ਇਹ ਘਾਤਕ ਹਾਦਸਾ ਸ਼ੁੱਕਰਵਾਰ ਸਵੇਰੇ ਸਲੰਗ ਹਾਈਵੇਅ 'ਤੇ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਨਾਲ ਹੀ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਲਿਜਾਇਆ ਗਿਆ। ਬਖਤਾਰ ਨੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ, ਇਹ ਕਹਿੰਦੇ ਹੋਏ ਕਿ ਘਟਨਾ ਦੀ ਜਾਂਚ ਚੱਲ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ ’ਚ ਸਿਰਫ਼ ਬਚੇ 1.7 ਫੀਸਦੀ ਹਿੰਦੂ, ਹਿੰਸਾ-ਧਰਮ ਪਰਿਵਰਤਨ ਬਣਿਆ ਵੱਡਾ ਕਾਰਨ
NEXT STORY