ਇੰਟਰਨੈਸ਼ਨਲ ਡੈਸਕ- ਵੀਅਤਨਾਮ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਡਾਕ ਲਕ ਸੂਬੇ ਵਿੱਚ ਬੁੱਧਵਾਰ ਸਵੇਰੇ ਇੱਕ ਫੌਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਜਹਾਜ਼ ਦਾ ਪਾਇਲਟ ਜ਼ਖ਼ਮੀ ਹੋ ਗਿਆ।
ਵਿਅਤਨਾਮ ਨਿਊਜ਼ ਏਜੰਸੀ ਅਨੁਸਾਰ, ਇਹ ਹਾਦਸਾ ਬੁੱਧਵਾਰ (28 ਜਨਵਰੀ) ਦੀ ਸਵੇਰ ਨੂੰ ਵਾਪਰਿਆ ਸੀ, ਹਾਲਾਂਕਿ ਜਹਾਜ਼ ਕ੍ਰੈਸ਼ ਹੋਣ ਦੌਰਾਨ ਪਾਇਲਟ ਪੈਰਾਸ਼ੂਟ ਦੀ ਮਦਦ ਨਾਲ ਜਹਾਜ਼ ਵਿੱਚੋਂ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਿਹਾ, ਪਰ ਬਾਹਰ ਨਿਕਲਣ ਦੀ ਇਸ ਪ੍ਰਕਿਰਿਆ ਦੌਰਾਨ ਉਸ ਨੂੰ ਸੱਟਾਂ ਲੱਗੀਆਂ ਹਨ। ਅਧਿਕਾਰੀਆਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
UAE ਦਾ ਰਾਸ਼ਟਰਪਤੀ ਦੇ ਭਾਰਤ ਦੌਰੇ ਮਗਰੋਂ ਵੱਡਾ ਕਦਮ ! ਪਾਕਿਸਤਾਨ ਨੂੰ ਦਿੱਤਾ ਕਰਾਰਾ ਝਟਕਾ
NEXT STORY