ਇੰਟਰਨੈਸ਼ਨਲ ਡੈਸਕ- ਦੱਖਣ-ਪੂਰਬੀ ਇੰਗਲੈਂਡ ਦੇ ਸਾਊਥੈਂਪਟਨ 'ਚ ਇਕ ਨਾਬਾਲਗ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਇਕ ਬ੍ਰਿਟਿਸ਼ ਸਿੱਖ ਨੌਜਵਾਨ ਦੀ ਮਾਂ ਨੂੰ ਕਤਲ ਵਿਚ ਵਰਤਿਆ ਹਥਿਆਰ ਘਟਨਾ ਵਾਲੀ ਥਾਂ ਤੋਂ ਹਟਾਉਣ ਦੇ ਦੋਸ਼ ਵਿਚ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕਿਰਨ ਕੌਰ (53) ਨੂੰ ਸ਼ੁੱਕਰਵਾਰ ਨੂੰ ਸਾਊਥੈਂਪਟਨ ਕਰਾਊਨ ਕੋਰਟ ਨੇ ਮੁਲਜ਼ਮ ਦੀ ਮਦਦ ਕਰਨ ਦਾ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਉਸ ਨੂੰ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ।
ਭਾਰਤ ਵਿਚ ਜਨਮੀ ਕਿਰਨ ਕੌਰ ਨੂੰ ਆਪਣੇ ਬੇਟੇ ਵਿਕਰਮ ਦਿਗਵਾ ਵੱਲੋਂ ਹੈਨਰੀ ਨੋਵਾਕ ਦੇ ਕਤਲ ਵਿਚ ਵਰਤੇ ਗਏ ਹਥਿਆਰ ਨੂੰ ਆਪਣੇ ਕਬਜ਼ੇ ਵਿਚ ਲੈਣ ਅਤੇ ਜਾਂਚ ’ਚ ਰੁਕਾਵਟ ਪਾਉਣ ਦੇ ਉਦੇਸ਼ ਨਾਲ ਘਟਨਾ ਵਾਲੀ ਥਾਂ ਤੋਂ ਹਟਾਉਣ ਦਾ ਦੋਸ਼ੀ ਪਾਇਆ ਗਿਆ। ਡਿਗਵਾ ਨੇ 3 ਦਸੰਬਰ 2025 ਨੂੰ 18 ਸਾਲਾ ਨੋਵਾਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਪਿਛਲੇ ਮਹੀਨੇ 23 ਸਾਲਾ ਡਿਗਵਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ’ਚ ਉਸ ਨੂੰ ਪੈਰੋਲ ਲਈ ਯੋਗ ਹੋਣ ਤੋਂ ਪਹਿਲਾਂ ਘੱਟੋ-ਘੱਟ 21 ਸਾਲ ਜੇਲ੍ਹ 'ਚ ਬਿਤਾਉਣੇ ਪੈਣਗੇ।
ਇਹ ਵੀ ਪੜ੍ਹੋ- ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ? BCCI ਨੇ ਸਭ ਕੁਝ ਕਰ'ਤਾ ਸਾਫ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਰਵੇ 'ਚ ਅੱਗ ਨੇ ਮਚਾਇਆ ਤਾਂਡਵ ! 100 ਘਰ ਸੜ ਕੇ ਹੋਏ ਸੁਆਹ
NEXT STORY