ਢਾਕਾ– ਸ਼ੇਖ ਹਸੀਨਾ ਦੀ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਢਾਕਾ ਵਿਚ ਹਿੰਸਾ ਭੜਕ ਉੱਠੀ ਹੈ। ਇਸ ਨੂੰ ਲੈ ਕੇ ਯੂਨਸ ਸਰਕਾਰ ਐਕਸ਼ਨ ’ਚ ਹੈ ਅਤੇ ਵੱਖ-ਵੱਖ ਥਾਵਾਂ ’ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਬੰਗਲਾਦੇਸ਼ ਵਿਚ ਸੁਰੱਖਿਆ ਏਜੰਸੀਆਂ ਨੇ ਸੋਮਵਾਰ ਨੂੰ ਰਾਜਧਾਨੀ ਢਾਕਾ ਵਿਚ ਦੇਸ਼ ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪਿਤਾ ਸ਼ੇਖ ਮੁਜੀਬੁਰ ਰਹਿਮਾਨ ਦੇ ਘਰ ਨੂੰ ਢਾਹੁਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਕਈ ਤੇਜ਼ ਆਵਾਜ਼ ਵਾਲੇ ਗ੍ਰੇਨੇਡ ਵਰਤੇ ਗਏ। ਲਾਠੀਚਾਰਜ ਅਤੇ ਪੱਥਰਬਾਜ਼ੀ ਦੌਰਾਨ ਕਈ ਪ੍ਰਦਰਸ਼ਨਕਾਰੀ ਅਤੇ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ।
ਫੈਸਲੇ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਪ੍ਰਦਰਸ਼ਨਕਾਰੀਆਂ ਦੇ ਇਕ ਵੱਡੇ ਸਮੂਹ ਨੇ ਧਾਨਮੰਡੀ 32 ਵੱਲ ਦੋ ਖੋਦਾਈ ਕਰਨ ਵਾਲੀਆਂ ਮਸ਼ੀਨਾਂ ਲਿਜਾਣ ਦੀ ਕੋਸ਼ਿਸ਼ ਕੀਤੀ, ਜਿੱਥੇ ਰਹਿਮਾਨ ਦਾ ਘਰ ਹੈ। ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ। ਕੁਝ ਪ੍ਰਦਰਸ਼ਨਕਾਰੀ ਪੰਥਾਪਥ ’ਤੇ ਸਕੁਏਅਰ ਹਸਪਤਾਲ ਦੇ ਨੇੜੇ ਦੁਬਾਰਾ ਇਕੱਠੇ ਹੋ ਗਏ, ਜਿੱਥੇ ਕਾਨੂੰਨ ਲਾਗੂ ਕਰਨ ਵਾਲਿਆਂ ਨੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਕਈ ਗੋਲੇ ਦਾਗੇ।
ਸੱਦਾਮ ਹੁਸੈਨ ਤੋਂ ਪਾਕਿਸਤਾਨ ਦੇ ਭੁੱਟੋ ਤੱਕ... ਦੁਨੀਆ ਦੇ ਉਹ ਤਾਕਤਵਰ ਨੇਤਾ, ਜਿਨ੍ਹਾਂ ਨੂੰ ਦਿੱਤੀ ਗਈ ਸਜ਼ਾ-ਏ-ਮੌਤ
NEXT STORY