ਹੇਗ (ਭਾਸ਼ਾ) : ਨੀਦਰਲੈਂਡ ਵਿਚ ਟੀਕਾਕਰਨ ਨਾ ਕਰਾਉਣ ਵਾਲੇ ਲੋਕਾਂ ਨੂੰ ਕੁੱਝ ਸਥਾਨਾਂ ’ਤੇ ਜਾਣ ਤੋਂ ਰੋਕਣ ਦੀ ਸਰਕਾਰ ਦੀ ਯੋਜਨਾ ਖ਼ਿਲਾਫ਼ ਰੋਟਰਡੇਮ ਵਿਚ ਸ਼ੁੱਕਰਵਾਰ ਰਾਤ ਹੋਏ ਪ੍ਰਦਰਸ਼ਨ ਵਿਚ ਹਿੰਸਾ ਦੇ ਬਾਅਦ ਪੁਲਸ ਨੂੰ ਚਿਤਾਵਨੀ ਦੇਣ ਲਈ ਗੋਲੀਆਂ ਚਲਾਉਣੀਆਂ ਪਈਆਂ, ਜਿਸ ਵਿਚ ਕੁੱਝ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਟਵੀਟ ਕਰਕੇ ਦੱਸਿਆ ਕਿ ਹਿੰਸਕ ਪ੍ਰਦਸ਼ਨ ਦੌਰਾਨ ‘ਗੋਲੀਆਂ ਚੱਲਣ ਨਾਲ ਕੁੱਝ ਲੋਕ ਜ਼ਖ਼ਮੀ ਹੋਏ ਹਨ।’ ਇੱਥੇ ਦੰਗਾਕਾਰੀਆਂ ਨੂੰ ਮੁੱਖ ਮਾਰਚ ਤੋਂ ਖਿੰਡਾਉਣ ਲਈ ਪੁਲਸ ਨੇ ਪਾਣੀ ਦੀਆਂ ਤੋਪਾਂ ਦੀ ਵੀ ਵਰਤੋਂ ਕੀਤੀ।
ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ’ਤੇ ਵਰਲਡ ਮੀਡੀਆ, ਕੈਨੇਡਾ ਦੀ ਅਖ਼ਬਾਰ ਨੇ ਕਿਹਾ- ਮੋਦੀ ਨੇ ਫਿਰ ਕੀਤਾ ਹੈਰਾਨ
ਨੀਦਰਲੈਂਡ ਦੇ ਪ੍ਰਸਾਰਣਕਰਤਾ ‘ਐਨ.ਓ.ਐਸ.’ ਨੇ ਸੋਸ਼ਲ ਮੀਡੀਆ ’ਤੇ ਉਪਲਬੱਧ ਇਕ ਵੀਡੀਓ ਪ੍ਰਸਾਰਿਤ ਕੀਤੀ, ਜਿਸ ਵਿਚ ਨਜ਼ਰ ਆ ਰਿਹਾ ਹੈ ਕਿ ਰੋਟਰਡੇਮ ਵਿਚ ਇਕ ਵਿਅਕਤੀ ਨੂੰ ਗੋਲੀ ਲੱਗੀ ਹੈ। ਪੁਲਸ ਨੇ ਟਵੀਟ ਕੀਤਾ, ‘ਅਜੇ ਇਹ ਸਪੱਸ਼ਟ ਨਹੀਂ ਹੈ ਕਿ ਵਿਅਕਤੀ ਨੂੰ ਕਿਸ ਨੇ ਅਤੇ ਕਿਵੇਂ ਗੋਲੀ ਮਾਰੀ।’ ਪੁਲਸ ਨੇ ਸ਼ੁੱਕਰਵਾਰ ਰਾਤ ਨੂੰ ਕਿਹਾ ਕਿ ਰੋਟਰਡੇਮ ਸ਼ਹਿਰ ਦੇ ਕੇਂਦਰ ਵਿਚ ਅਜੇ ਵੀ ਹਾਲਾਤ ਅਸ਼ਾਂਤ ਹਨ ਅਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਦਰਜਨ ਭਰ ਦੰਗਾਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਜੇ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
ਪੁਲਸ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਸਮੇਤ ਕੁੱਲ 7 ਲੋਕ ਜ਼ਖ਼ਮੀ ਹੋਏ ਹਨ। ਉਸ ਨੇ ਟਵੀਟ ਕਰਕੇ ਦੱਸਿਆ ਕਿ ਦੰਗਾਕਾਰੀਆਂ ਨੇ ਅੱਗਜ਼ਨੀ ਸ਼ੁਰੂ ਕਰ ਦਿੱਤੀ ਅਤੇ ਅਧਿਕਾਰੀਆਂ ਨੂੰ ਸ਼ਹਿਰ ਦਾ ਮੁੱਖ ਰੇਲਵੇ ਸਟੇਸ਼ਨ ਬੰਦ ਕਰਨਾ ਪਿਆ। ਸਰਕਾਰ ਨੇ ਕਿਹਾ ਕਿ ਉਹ ਇਕ ਕਾਨੂੰਨ ਲਿਆਉਣਾ ਚਾਹੁੰਦੀ ਹੈ, ਜਿਸ ਵਿਚ ਕਾਰੋਬਾਰ ਦੇਸ਼ ਦੀ ਕੋਰੋਨਾ ਵਾਇਰਸ ਪਾਸ ਪ੍ਰਣਾਲੀ ਨੂੰ ਸਿਰਫ਼ ਉਨ੍ਹਾਂ ਲੋਕਾਂ ਤੱਕ ਸੀਮਤ ਕੀਤਾ ਜਾ ਸਕੇਗਾ, ਜਿਨ੍ਹਾਂ ਦਾ ਪੂਰਨ ਟੀਕਾਕਰਨ ਹੋ ਚੁੱਕਾ ਹੈ ਜਾਂ ਫਿਰ ਜੋ ਲੋਕ ਕੋਵਿਡ-19 ਤੋਂ ਉਭਰੇ ਹਨ।
ਇਹ ਵੀ ਪੜ੍ਹੋ : ਪਾਕਿ ਦਾ ਅਹਿਮ ਫ਼ੈਸਲਾ, ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਹੁਣ 10 ਦਿਨ ਪਹਿਲਾਂ ਸੂਚਨਾ ਦੇਣ ਦੀ ਲੋੜ ਨਹੀਂ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪਾਕਿ ਦਾ ਅਹਿਮ ਫ਼ੈਸਲਾ, ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਹੁਣ 10 ਦਿਨ ਪਹਿਲਾਂ ਸੂਚਨਾ ਦੇਣ ਦੀ ਲੋੜ ਨਹੀਂ
NEXT STORY