ਲੰਡਨ (ਭਾਸ਼ਾ) : ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੇ ਮੁਖੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦਾ ਭਾਰਤ ਵਿਚ ਪਹਿਲੀ ਵਾਰ ਪਾਇਆ ਗਿਆ ‘ਡੈਲਟਾ’ ਵੈਰੀਐਂਟ ਹੁਣ ਤੱਕ ਦਾ ਸਭ ਤੋਂ ਇੰਫੈਕਟਡ ਪ੍ਰਕਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਹੁਣ ਇਹ ਵੈਰੀਐਂਟ ਘੱਟ ਤੋਂ ਘੱਟ 85 ਦੇਸ਼ਾਂ ਵਿਚ ਫੈਲ ਚੁੱਕਾ ਹੈ।
ਇਹ ਵੀ ਪੜ੍ਹੋ: ਕੋਰੋਨਾ ਦੇ ਖ਼ੌਫ਼ 'ਚ ਭਾਰਤੀ ਔਰਤ ਨੇ ਆਪਣੀ 5 ਸਾਲਾ ਧੀ ’ਤੇ ਚਾਕੂ ਨਾਲ ਕੀਤੇ 15 ਵਾਰ, ਮੌਤ
ਸ਼ੁੱਕਰਵਾਰ ਨੂੰ ਹੋਈ ਪ੍ਰੈਸ ਕਾਫਰੰਸ ਵਿਚ ਡਲਬਯੂ.ਐਚ.ਓ. ਦੇ ਡਾਇਰੈਕਟਰ ਜਨਰਲ ਟੇਡਰੋਸ ਅਦਾਨੋਮ ਘੇਬਰੇਸਸ ਨੇ ਕਿਹਾ ਕਿ ਗ਼ਰੀਬ ਦੇਸ਼ਾਂ ਵਿਚ ਟੀਕੇ ਦੀ ਗੈਰ-ਉਪਲਬੱਧਤਾ ਡੈਲਟਾ ਵੈਰੀਐਂਟ ਦੇ ਪ੍ਰਸਾਰ ਵਿਚ ਸਹਾਇਕ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਇਸ ਬੈਠਕ ਵਿਚ ਸ਼ਾਮਲ ਹੋਣ ਦੇ ਬਾਅਦ ਕਿਹਾ ਕਿ ਅਮੀਰ ਦੇਸ਼ ਵਿਕਾਸਸ਼ੀਲ ਦੇਸ਼ਾਂ ਨੂੰ ਤੁਰੰਤ ਟੀਕਾ ਨਹੀਂ ਦੇਣਾ ਚਾਹੁੰਦੇ। ਉਨ੍ਹਾਂ ਕਿਹਾ, ‘ਉਹ (ਗ਼ਰੀਬ ਦੇਸ਼) ਨਿਰਾਸ਼ ਹਨ, ਕਿਉਂਕਿ ਉਨ੍ਹਾਂ ਕੋਲ ਟੀਕੇ ਨਹੀਂ ਹਨ।’ ਘੇਬਰੇਸਸ ਨੇ ਕਿਹਾ, ‘ਜੇਕਰ ਟੀਕਾ ਨਹੀਂ ਤਾਂ ਤੁਸੀਂ ਕੀ ਸਾਂਝਾ ਕਰੋਗੇ?’
ਇਹ ਵੀ ਪੜ੍ਹੋ: ਚੀਨ ’ਚ ‘ਮਾਰਸ਼ਲ ਆਰਟ’ ਸਕੂਲ ’ਚ ਲੱਗੀ ਭਿਆਨਕ ਅੱਗ, 18 ਲੋਕਾਂ ਦੀ ਮੌਤ, 16 ਹੋਰ ਜ਼ਖ਼ਮੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕੋਰੋਨਾ ਦੇ ਖ਼ੌਫ਼ 'ਚ ਭਾਰਤੀ ਔਰਤ ਨੇ ਆਪਣੀ 5 ਸਾਲਾ ਧੀ ’ਤੇ ਚਾਕੂ ਨਾਲ ਕੀਤੇ 15 ਵਾਰ, ਮੌਤ
NEXT STORY