ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਦੇ ਜ਼ਿਲ੍ਹਾ ਆਰੇਸੋ ਦੇ ਗੁਰਦੁਆਰਾ ਸੰਗਤਾਂ ਸਭਾ ਤੈਰਾਨੋਵਾ ਦੀਆਂ ਸਿੱਖ ਸੰਗਤਾਂ ਵੱਲੋਂ 28 ਮਈ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਜਿਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸੰਗਤ ਸਭਾ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਉਲੀਕੇ ਗਏ ਹਨ, ਜਿੰਨ੍ਹਾਂ ਲਈ ਲੋੜੀਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਦੌਰਾਨ ਕਵੀਸ਼ਰੀ ਭਾਈ ਗੁਰਮੁੱਖ ਸਿੰਘ ਜੌਹਲ ਤੋਂ ਇਲਾਵਾ ਸਿੰਘਾਂ ਵੱਲੋ ਗਤਕਾ ਕਲ੍ਹਾਂ ਦੇ ਜੌਹਰ ਵੀ ਵਿਖਾਏ ਜਾਣਗੇ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਸਿੱਖ ਵਿਅਕਤੀ ਨੂੰ ਲੱਗਾ ਕਰੀਬ 47 ਲੱਖ ਰੁਪਏ ਜੁਰਮਾਨਾ, ਜਾਣੋ ਕਿਉਂ
ਦੱਸਣਯੋਗ ਹੈ ਕਿ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਹਰ ਸਾਲ ਹਜਾਰਾਂ ਸੰਗਤਾਂ ਦਾ ਇਕੱਠ ਹੁੰਦਾ ਹੈ। ਇਸ ਮੌਕੇ ਸਟੇਜ ਸਕੱਤਰ ਹਰਪ੍ਰੀਤ ਸਿੰਘ ਜ਼ੀਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੋਣੀ ਇਕ ਵੀਡੀਓ ਕਾਲ ਰਾਹੀਂ ਆਈਆਂ ਸੰਗਤਾਂ ਨੂੰ ਖ਼ਾਲਸੇ ਦੇ ਪ੍ਰਗਟ ਦਿਹਾੜੇ ਦੀਆਂ ਖੁਸ਼ੀਆ ਮੌਕੇ ਕਰਵਾਏ ਜਾਣ ਵਾਲੇ ਨਗਰ ਕੀਰਤਨ ਵਿਚ ਸੰਬੋਧਨ ਕਰਨਗੇ। ਦੱਸਣਯੋਗ ਹੈ ਕਿ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਹੋਣਾਂ ਨੂੰ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸੱਦਾ ਪੱਤਰ ਵੀ ਦਿੱਤਾ ਗਿਆ ਸੀ ਪਰ ਉਹ ਆਪਣੇ ਰੁਝੇਵਿਆਂ ਕਰਕੇ ਨਹੀਂ ਪਹੁੰਚ ਸਕਦੇ ਪਰ ਇੱਕ ਵੀਡੀਓ ਸੰਦੇਸ਼ ਰਾਹੀ ਹਾਜ਼ਰੀ ਜ਼ਰੂਰ ਲਗਵਾਉਣਗੇ।
ਨੋਟ-ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਦੋਂ ਟੇਕ-ਆਫ ਦੌਰਾਨ ਅਚਾਨਕ ਯਾਤਰੀ ਨੇ ਖੋਲ੍ਹ ਦਿੱਤਾ ਜਹਾਜ਼ ਦਾ ਐਮਰਜੈਂਸੀ ਦਰਵਾਜ਼ਾ, ਵੇਖੋ ਵੀਡੀਓ
NEXT STORY