Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:21:39 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਫਰਿਜ਼ਨੋ 'ਚ ਗੂੰਜੀ ਇਨਸਾਫ਼ ਦੀ ਆਵਾਜ਼: ਜਸਵੰਤ ਸਿੰਘ ਖਾਲੜਾ ਦੀ 31ਵੀਂ ਬਰਸੀ 'ਤੇ ਮਨਾਇਆ ਮਨੁੱਖੀ ਅਧਿਕਾਰ ਦਿਹਾੜਾ

INTERNATIONAL News Punjabi(ਵਿਦੇਸ਼)

ਫਰਿਜ਼ਨੋ 'ਚ ਗੂੰਜੀ ਇਨਸਾਫ਼ ਦੀ ਆਵਾਜ਼: ਜਸਵੰਤ ਸਿੰਘ ਖਾਲੜਾ ਦੀ 31ਵੀਂ ਬਰਸੀ 'ਤੇ ਮਨਾਇਆ ਮਨੁੱਖੀ ਅਧਿਕਾਰ ਦਿਹਾੜਾ

  • Edited By Sandeep Kumar,
  • Updated: 22 Sep, 2026 09:24 AM
United States of America
voice for justice resounds in fresno
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) : ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਲਾਸਾਨੀ ਸ਼ਹਾਦਤ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਲੜੀ ਗਈ ਲੜਾਈ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ‘ਮਨੁੱਖੀ ਅਧਿਕਾਰ ਦਿਹਾੜਾ’ ਲੰਘੇ ਸ਼ਨੀਵਾਰ ਫਰਿਜ਼ਨੋ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਬਣੇ ਖਾਲੜਾ ਪਾਰਕ ਵਿਖੇ ਪਾਰਕ ਦੀ ਪ੍ਰਬੰਧਕ ਕਮੇਟੀ ਵੱਲੋਂ ਇੰਡੋ-ਯੂ.ਐਸ. ਹੈਰੀਟੇਜ਼ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿੱਚ ਸ਼ਹੀਦ ਖਾਲੜਾ ਦੀ 31ਵੀਂ ਬਰਸੀ ਮੌਕੇ ਉਨ੍ਹਾਂ ਦੀ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।

PunjabKesari

ਇਸ ਮੌਕੇ 9/11 ਦੀ 25ਵੀਂ ਬਰਸੀ ਨੂੰ ਮੁੱਖ ਰੱਖਦਿਆਂ ਅਮਰੀਕਾ ਵਿੱਚ ਹੋਏ ਅੱਤਵਾਦੀ ਹਮਲਿਆਂ ਦੌਰਾਨ ਮਾਰੇ ਗਏ ਹਜ਼ਾਰਾਂ ਨਿਰਦੋਸ਼ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਵੱਖ-ਵੱਖ ਬੁਲਾਰਿਆਂ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਨਸਾਫ਼, ਬਰਾਬਰੀ ਅਤੇ ਮਨੁੱਖੀ ਮਰਿਆਦਾ ਦੀ ਰਾਖੀ ਲਈ ਸਾਂਝੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਸਮਾਗਮ ਦੀ ਸ਼ੁਰੂਆਤ ਸੰਗਤ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਉਪਰੰਤ ਭਾਈ ਮਹਿਲਾ ਸਿੰਘ ਦੇ ਕਵੀਸ਼ਰੀ ਜਥੇ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕੁਰਬਾਨੀ ਨੂੰ ਕਵੀਸ਼ਰੀ ਰਾਹੀਂ ਯਾਦ ਕਰਵਾਇਆ। ਸਟੇਜੀ ਪ੍ਰੋਗਰਾਮ ਦੀ ਸ਼ੁਰੂਆਤ ਰਾਜ ਸਿੱਧੂ ਮੋਗਾ ਨੇ ਆਈ ਸੰਗਤ ਨੂੰ ਨਿੱਘੀ ਜੀ ਆਇਆਂ ਆਖਦਿਆਂ ਕੀਤੀ, ਜਦਕਿ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਪੱਤਰਕਾਰ ਨੀਟਾ ਮਾਛੀਕੇ ਨੇ ਨਿਭਾਈ। ਗਾਇਕ ਕਮਲਜੀਤ ਬੈਨੀਪਾਲ ਨੇ ਧਾਰਮਿਕ ਗੀਤ ਨਾਲ ਪ੍ਰੋਗਰਾਮ ਨੂੰ ਅੱਗੇ ਤੋਰਿਆ।
ਇਸ ਮੌਕੇ ਗਾਇਕ ਗੁਰਦੀਪ ਧਾਲੀਵਾਲ, ਕਮਲਜੀਤ ਬੈਨੀਪਾਲ ਅਤੇ ਸ਼ਾਇਰ ਰਣਜੀਤ ਗਿੱਲ ਨੇ “ਮਿੱਟੀ ਪੰਜਾਬ ਦੀ” ਨਾਮਕ ਕਵਿਸ਼ਰੀ ਗਾਕੇ ਸਭਨਾਂ ਨੂੰ ਪ੍ਰਭਾਵਿਤ ਕੀਤਾ।

PunjabKesari

ਇਸ ਦੌਰਾਨ ਸ. ਮਲਕੀਤ ਸਿੰਘ ਕਿੰਗਰਾ ਨੇ ਸਵ. ਸਰਪੰਚ ਅਵਤਾਰ ਸਿੰਘ ਨੂੰ ਯਾਦ ਕਰਦਿਆਂ ਸਮੂਹ ਸੰਗਤ ਨਾਲ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸੰਗਤ ਦੀ ਸਹਿਮਤੀ ਨਾਲ ਮਤਾ ਵੀ ਪਾਸ ਕਰਵਾਇਆ ਕਿ ਪੰਜਾਬ ਸਰਕਾਰ ਪਿੰਡ ਖਾਲੜਾ ਦੇ ਸਕੂਲ ਦਾ ਨਾਮ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ ’ਤੇ ਰੱਖੇ ਜਾਂ ਪਿੰਡ ਵਿੱਚ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕੋਈ ਢੁੱਕਵੀਂ ਯਾਦਗਾਰ ਉਸਾਰੇ। ਹਰਨੇਕ ਸਿੰਘ ਲੋਹਗੜ੍ਹ ਅਤੇ ਗੁਰਦੀਪ ਸਿੰਘ ਚੰਨਣਵਾਲ ਨੇ ਕਵੀਸ਼ਰੀ ਰਾਹੀਂ ਹਾਜ਼ਰੀ ਲਵਾਈ, ਜਦਕਿ ਗਾਇਕ ਪੱਪੀ ਭਦੌੜ, ਬੀਬਾ ਦਿਲਪ੍ਰੀਤ ਅਤੇ ਰਾਜ ਬਰਾੜ ਸਮੇਤ ਹੋਰ ਕਲਾਕਾਰਾਂ ਨੇ ਇਨਕਲਾਬੀ ਗੀਤਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਵਿੱਚ ਪੰਜਾਬੀ ਰੇਡੀਓ ਯੂਐਸਏ ਦੇ ਹੋਸਟ ਪ੍ਰਵੀਨ ਕੁਮਾਰ ਸ਼ਰਮਾ, ਪ੍ਰਾਈਮ ਏਸ਼ੀਆ ਟੀਵੀ ਤੋਂ ਜੋਤ ਰਣਜੀਤ ਕੌਰ, ਸੁਖਦੇਵ ਸਿੰਘ ਸਿੱਧੂ, ਸੁਰਿੰਦਰ ਮੰਡਾਲੀ, ਜਸਪ੍ਰੀਤ ਸਿੱਧੂ, ਨੈਣਦੀਪ ਸਿੰਘ ਚੰਨ, ਖਾਲੜਾ ਐਲੀਮੈਂਟਰੀ ਸਕੂਲ ਫਰਿਜ਼ਨੋ ਦੇ ਪ੍ਰਿੰਸੀਪਲ ਰਾਉਲ ਦੀਆਜ, ਡਾ. ਅਰਜਨ ਸਿੰਘ ਜੋਸ਼ਨ, ਸਾਧੂ ਸਿੰਘ ਸੰਘਾ, ਹੈਰੀ ਮਾਨ, ਸ਼ਾਇਰ ਹਰਜਿੰਦਰ ਕੰਗ, ਸਰਬਜੀਤ ਸਿੰਘ ਸਰਾਂ, ਮਨਜੀਤ ਸਿੰਘ ਪੱਤੜ ਅਤੇ ਰੇਡੀਓ ਹੋਸਟ ਗੁਰਦੀਪ ਸਿੰਘ ਸ਼ੇਰਗਿੱਲ ਆਦਿ ਸ਼ਾਮਲ ਸਨ। ਇਸ ਮੌਕੇ ਫਰਿਜ਼ਨੋ ਸਿਟੀ ਲਈ ਚੋਣ ਲੜ ਰਹੇ ਨੈਣਦੀਪ ਸਿੰਘ ਚੰਨ ਨੇ ਆਪਣੇ ਚੋਣ ਖੇਤਰ ਸਬੰਧੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ, ਜਦਕਿ ਸਕੂਲ ਟਰੱਸਟੀ ਜਸਪ੍ਰੀਤ ਸਿੱਧੂ ਨੇ ਸਕੂਲ ਬੋਰਡ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

PunjabKesari

ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਸਰਦਾਰਨੀ ਪਰਮਜੀਤ ਕੌਰ ਖਾਲੜਾ, ਬੇਟੀ ਨਵਕਿਰਨ ਕੌਰ ਖਾਲੜਾ, ਐਡਵੋਕੇਟ ਨਰਿੰਦਰ ਸਿੰਘ ਚਾਹਲ, ਇਨਕਲਾਬੀ ਕਵੀ ਸੰਤ ਰਾਮ ਉਦਾਸੀ ਦੀ ਬੇਟੀ ਪ੍ਰਿਤਪਾਲ ਕੌਰ ਉਦਾਸੀ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਸਾਬਕਾ ਪ੍ਰਿੰਸੀਪਲ, ਸਾਬਕਾ ਵਾਈਸ ਚਾਂਸਲਰ ਦਲਜੀਤ ਸਿੰਘ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਨ੍ਹਾਂ ਸ਼ਖ਼ਸੀਅਤਾਂ ਨੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਨਵਕਿਰਨ ਕੌਰ ਖਾਲੜਾ ਨੇ ਆਪਣੇ ਸੰਬੋਧਨ ਦੌਰਾਨ ਆਪਣੇ ਸ਼ਹੀਦ ਪਿਤਾ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਦਾ ਮੁੱਖ ਮਕਸਦ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਅਤੇ ਕਥਿਤ ਗੈਰ-ਕਾਨੂੰਨੀ ਸਸਕਾਰਾਂ ਦੇ ਮਾਮਲੇ ਵਿੱਚ ਸੱਚ ਨੂੰ ਲੋਕਾਂ ਸਾਹਮਣੇ ਲਿਆਉਣਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਹੈ। ਸਰਦਾਰਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਕੁਝ ਲੋਕ ਖਾਲੜਾ ਸਾਹਿਬ ਦੇ ਮਿਸ਼ਨ ਨੂੰ ਸੀਮਤ ਦਾਇਰੇ ਵਿੱਚ ਰੱਖ ਕੇ ਦੇਖਦੇ ਹਨ, ਜਦਕਿ ਉਨ੍ਹਾਂ ਮੁਤਾਬਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਲੜਾਈ ਧਰਮ, ਜਾਤ-ਪਾਤ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਸਮੁੱਚੀ ਮਨੁੱਖਤਾ ਅਤੇ ਮਨੁੱਖੀ ਅਧਿਕਾਰਾਂ ਲਈ ਸੀ। ਉਨ੍ਹਾਂ ਕਿਹਾ ਕਿ ਸੰਗਤ ਦਾ ਸਾਥ ਹੀ ਉਨ੍ਹਾਂ ਦੀ ਅਸਲ ਤਾਕਤ ਹੈ। ਉਨ੍ਹਾਂ ਫਰਿਜ਼ਨੋ ਦੀ ਸੰਗਤ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਖਾਲੜਾ ਸਾਹਿਬ ਦੀ ਯਾਦ ਵਿੱਚ ਪਾਰਕ ਅਤੇ ਸਕੂਲ ਦਾ ਬਣਨਾ ਉਨ੍ਹਾਂ ਦੇ ਮਿਸ਼ਨ ਪ੍ਰਤੀ ਭਾਈਚਾਰੇ ਦੇ ਸਤਿਕਾਰ ਦਾ ਪ੍ਰਤੀਕ ਹੈ।

PunjabKesari

ਪ੍ਰਿਤਪਾਲ ਕੌਰ ਉਦਾਸੀ ਨੇ ਆਪਣੇ ਪਿਤਾ ਸਵ. ਸੰਤ ਰਾਮ ਉਦਾਸੀ ਦੀਆਂ ਇਨਕਲਾਬੀ ਕਵਿਤਾਵਾਂ ਗਾ ਕੇ ਸਮਾਗਮ ਵਿੱਚ ਵੱਖਰਾ ਰੰਗ ਬੰਨ੍ਹਿਆ। ਐਡਵੋਕੇਟ ਨਰਿੰਦਰ ਸਿੰਘ ਚਾਹਲ ਨੇ ਭਾਵੁਕ ਹੁੰਦਿਆਂ ਸ਼ਹੀਦ ਜਸਵੰਤ ਸਿੰਘ ਖਾਲੜਾ ਨਾਲ ਬਿਤਾਏ ਸਮੇਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਮਨੁੱਖੀ ਅਧਿਕਾਰਾਂ ਦੇ ਵਿਸ਼ੇ ’ਤੇ ਜੋਸ਼ੀਲੇ ਵਿਚਾਰ ਰੱਖੇ। ਸਾਬਕਾ ਪ੍ਰਿੰਸੀਪਲ ਖਾਲਸਾ ਕਾਲਜ ਅਮ੍ਰਤਸਰ ਸਾਹਿਬ ,ਡਾ.ਦਲਜੀਤ ਸਿੰਘ ਨੇ ਗੁਰਬਾਣੀ ਦੀ ਰੌਸ਼ਨੀ ਵਿੱਚ ਸ਼ਹੀਦ ਖਾਲੜਾ ਦੇ ਮਿਸ਼ਨ ਅਤੇ ਮਨੁੱਖੀ ਹੱਕਾਂ ਦੀ ਮਹੱਤਤਾ ਬਾਰੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਮਾਜ ਅਤੇ ਭਾਈਚਾਰੇ ਲਈ ਸੇਵਾਵਾਂ ਨਿਭਾਉਣ ਵਾਲੀਆਂ ਹੋਰ ਕਈ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੇ ਅੰਤ ਵਿੱਚ ਖਾਲੜਾ ਪਾਰਕ ਪ੍ਰਬੰਧਕ ਕਮੇਟੀ ਦੇ ਮੋਢੀ ਮੈਂਬਰ ਸ. ਹਰਦੇਵ ਸਿੰਘ ਸਿੱਧੂ ਨੇ ਦੂਰੋਂ-ਨੇੜਿਓਂ ਪਹੁੰਚੀ ਸੰਗਤ, ਬੁਲਾਰਿਆਂ, ਕਲਾਕਾਰਾਂ ਅਤੇ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਵੱਲੋਂ ਚਾਹ-ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ, ਜਦਕਿ ਨਿਊ ਇੰਡੀਆ ਸਵੀਟ ਐਂਡ ਸਪਾਈਸ ਦੇ ਜਸਵਿੰਦਰ ਸਿੰਘ ਵੱਲੋਂ ਜਲੇਬੀਆਂ ਦਾ ਲੰਗਰ ਲਗਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Fresno
  • Voice for Justice Resounds
  • Human Rights Day Observed
  • Jaswant Singh Khalras
  • Death Anniversary

ਅਮਰੀਕਾ 'ਚ ਹੈਲੀਕਾਪਟਰ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

NEXT STORY

Stories You May Like

  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ ਜਾ ਰਹੀ ਹੈ: ਕੇਵਲ ਸਿੰਘ ਢਿੱਲੋਂ
  • voice of punjabi boy echoed in un
    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
  • asi jaswant singh  accused  police
    ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ ਢੇਰ
  • bjp demands justice for sangrur family
    ਭਾਜਪਾ ਵੱਲੋਂ ਸੰਗਰੂਰ ਪਰਿਵਾਰ ਲਈ ਇਨਸਾਫ਼ ਦੀ ਮੰਗ, ਪੁਲਸ ’ਤੇ ਸਹਿਮਤੀ ਤੋਂ ਬਿਨਾਂ ਨੌਜਵਾਨ ਦਾ ਸੰਸਕਾਰ ਕਰਨ ਦਾ ਦੋਸ਼
  • pakistan army
    'ਗਿਲਗਿਤ ਪਾਕਿਸਤਾਨ ਤੋਂ ਆਪਣੀ ਫੌਜ ਵਾਪਸ ਬੁਲਾਵੇ ਪਾਕਿਸਤਾਨ..!', ਮਨੁੱਖੀ ਅਧਿਕਾਰ ਵਿਗਿਆਨੀ ਨੇ ਕੀਤੀ ਮੰਗ
  • the issue of the dilapidated bridge over the sutlej river
    ਮਾਲਵੇ-ਦੋਆਬੇ ਨੂੰ ਜੋੜਦੇ ਸਤਲੁਜ ਦਰਿਆ ’ਤੇ ਬਣੇ ਖਸਤਾ ਹਾਲਤ ਪੁਲ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜਾ
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ ਦੀ ਠੁਕਰਾਈ ਆਫ਼ਰ
  • bhai salho  s birth anniversary celebrated at gurdwara tobha bhai salho
    ਗੁਰਦੁਆਰਾ ਟੋਭਾ ਭਾਈ ਸਾਲ੍ਹੋ 'ਚ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਮਨਾਇਆ, ਵੱਡੀ ਗਿਣਤੀ 'ਚ ਨਤਮਸਤਕ ਹੋਈਆਂ ਸੰਗਤਾਂ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major statement by the iaea regarding pakistan  s nuclear security
      ਪਾਕਿਸਤਾਨ 'ਚ ਪ੍ਰਮਾਣੂ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ IAEA ਦਾ ਵੱਡਾ ਬਿਆਨ !...
    • trump media company appoints new   white house   secretary
      ਟਰੰਪ ਨੇ ਆਪਣੀ ਮੀਡੀਆ ਕੰਪਨੀ ਦੀ ਸਲਾਹਕਾਰ ਨੂੰ 'ਵ੍ਹਾਈਟ ਹਾਊਸ' ਦਾ ਨਵਾਂ ਸਕੱਤਰ...
    • india exposed pakistan  s false claims
      UN 'ਚ ਭਾਰਤ ਨੇ ਪਾਕਿਸਤਾਨ ਦੇ ਝੂਠ ਅਤੇ ਗੁਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼
    • sheikh hasina on bangladesh
      ਖ਼ਤਰੇ 'ਚ ਬੰਗਲਾਦੇਸ਼ ਦਾ ਭਵਿੱਖ ! ਸਾਬਕਾ PM ਸ਼ੇਖ ਹਸੀਨਾ ਨੇ ਜਤਾਈ ਚਿੰਤਾ
    • egypt ethiopia
      ਮਿਸਰ ਤੇ ਇਥੋਪੀਆ ਵਿਚਾਲੇ ਸਿਖ਼ਰਾਂ 'ਤੇ ਪਹੁੰਚਿਆ ਤਣਾਅ ! ਚੀਨ ਲਈ ਖੜ੍ਹੀ ਹੋਈ...
    • major accident in south korea
      ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • great news for sikh devotees in lahore
      ਲਾਹੌਰ 'ਚ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ! ਗੁਰਦੁਆਰਾ ਜਨਮ ਅਸਥਾਨ ਗੁਰੂ...
    • airtel money listed on london stock exchange
      Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +