ਗਲਾਸਗੋ / ਸਾਊਥਾਲ (ਮਨਦੀਪ ਖੁਰਮੀ ਹਿੰਮਤਪੁਰਾ)- ਸਾਊਥਾਲ ਸਥਿਤ ਔਰਤਾਂ ਦੀ ਸੰਸਥਾ 'ਵੋਇਸ ਆਫ ਵੂਮਨ' ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਛਬੀਲ ਲਗਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵੋਇਸ ਆਫ ਵੂਮਨ ਦੀ ਮੁੱਖ ਸੇਵਾਦਾਰ ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਸਾਊਥਾਲ ਈਲਿੰਗ ਦੇ ਮੈਂਬਰ ਪਾਰਲੀਮੈਂਟ ਵੀਰੇਂਦਰ ਸ਼ਰਮਾ, ਕੌਂਸਲਰ ਜਸਬੀਰ ਕੌਰ ਆਨੰਦ ਤੇ ਕੌਂਸਲਰ ਸਵਰਨ ਸਿੰਘ ਪੱਡਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸੰਸਥਾ ਨਾਲ ਸਬੰਧਤ ਔਰਤਾਂ ਵੱਲੋਂ ਰਾਹਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ, ਫਲਾਂ ਆਦਿ ਦਾ ਪ੍ਰਬੰਧ ਕੀਤਾ ਹੋਇਆ ਸੀ। ਸ੍ਰੀਮਤੀ ਸੁਰਿੰਦਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਮੁੱਚੀ ਮਾਨਵਤਾ ਲਈ ਸ਼ਾਂਤੀ ਦੀ ਬਹੁਤ ਵੱਡੀ ਉਦਾਹਰਨ ਹੈ। ਜ਼ਬਰ ਨੂੰ ਸਬਰ ਨਾਲ ਠੱਲ੍ਹਣ ਲਈ ਗੁਰੂ ਜੀ ਦੀ ਕੁਰਬਾਨੀ ਲਾਸਾਨੀ ਹੈ। ਇਸ ਛਬੀਲ ਰਾਹੀਂ ਅਵਤਾਰ ਕੌਰ ਚਾਨਾ, ਨਰਿੰਦਰ ਕੌਰ ਖੋਸਾ, ਸੁਰਜੀਤ ਕੌਰ ਅਟਵਾਲ, ਸ਼ੰਤੋਸ ਸੀਂਹ, ਪ੍ਰੀਤ ਬੈਂਸ ਆਦਿ ਨੇ ਸੇਵਾ ਕਾਰਜਾਂ ਵਿਚ ਹਿੱਸਾ ਲਿਆ। ਬੀਬੀਆਂ ਵੱਲੋਂ ਕੀਤੇ ਇਸ ਉਪਰਾਲੇ ਦੀ ਮੈਂਬਰ ਪਾਰਲੀਮੈਂਟ ਵੀਰੇਂਦਰ ਸ਼ਰਮਾ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।
ਹਿੰਦੂ ਭਾਈਚਾਰੇ ਦੇ ਸ਼ਮਸ਼ਾਨਘਾਟ ’ਤੇ ਕਬਜ਼ੇ ਨੂੰ ਲੈ ਕੇ ਪਾਕਿ ਸਰਕਾਰ ਨੂੰ ਲੱਗਾ ਵੱਡਾ ਝਟਕਾ, ਨੋਟਿਸ ਜਾਰੀ
NEXT STORY