ਪਰਥ, (ਏਜੰਸੀ)— ਪੱਛਮੀ ਆਸਟ੍ਰੇਲੀਆ ਦੀ ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਪਰਥ 'ਚ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ ਹੋਈ। ਇਸ ਕਾਰਨ ਕਈ ਲੋਕ ਜ਼ਖਮੀ ਹੋਏ ਪਰ ਇਕ ਵਿਅਕਤੀ ਜ਼ਿੰਦਗੀ ਤੇ ਮੌਤ ਵਿਚਕਾਰ ਲੜ ਰਿਹਾ ਹੈ। ਉਸ ਦੇ ਸਿਰ 'ਚ ਡੂੰਘੀਆਂ ਸੱਟਾਂ ਲੱਗੀਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਸ਼ੁੱਕਰਵਾਰ ਦੀ ਰਾਤ ਨੂੰ ਲਗਭਗ 10.30 ਵਜੇ ਫਰੇਜ਼ਰ ਰੈਸਟੋਰੈਂਟ ਦੇ ਸਾਹਮਣੇ ਦੋ ਗੁੱਟਾਂ ਵਿਚਕਾਰ ਲੜਾਈ ਹੋਈ, ਜਿਨ੍ਹਾਂ ਨੇ ਇਕ-ਦੂਜੇ ਨੂੰ ਬੁਰੀ ਤਰ੍ਹਾਂ ਕੁੱਟਿਆ। ਉਨ੍ਹਾਂ ਨੇ ਡੰਡੇ, ਸੋਟੀਆਂ ਅਤੇ ਕੁਰਸੀਆਂ ਨਾਲ ਇਕ-ਦੂਜੇ 'ਤੇ ਹਮਲਾ ਕੀਤਾ। ਇਸ 'ਚ 100 ਤੋਂ ਵਧੇਰੇ ਲੋਕ ਸ਼ਾਮਲ ਸਨ, ਜਿਨ੍ਹਾਂ ਦੀ ਭਾਲ ਪੁਲਸ ਵਲੋਂ ਕੀਤੀ ਜਾ ਰਹੀ ਹੈ। ਮੌਕੇ 'ਤੇ ਪੁਲਸ ਦੀਆਂਵ ਕਈ ਗੱਡੀਆਂ ਮੌਜੂਦ ਸਨ। ਪੁਲਸ ਨੇ ਹੁਣ ਤਕ 3 ਸ਼ੱਕੀਆਂ ਨੂੰ ਹਿਰਾਸਤ 'ਚ ਲਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਗੁੱਟ ਇਕ-ਦੂਜੇ ਨੂੰ ਜਾਣਦੇ ਸਨ ਅਤੇ ਪੁਰਾਣੀ ਰੰਜਿਸ਼ ਕਾਰਨ ਉਨ੍ਹਾਂ ਨੇ ਇਕ-ਦੂਜੇ 'ਤੇ ਹਮਲਾ ਕਰ ਦਿੱਤਾ। ਚਸ਼ਮਦੀਦਾਂ ਨੇ ਦੱਸਿਆ ਕਿ ਲੜਾਈ ਸਮੇਂ ਬੋਤਲਾਂ ਹਵਾ 'ਚ ਸੁੱਟੀਆਂ ਜਾ ਰਹੀਆਂ ਸਨ, ਜਿਸ ਕਾਰਨ ਕਈ ਲੋਕਾਂ ਦੇ ਸੱਟਾਂ ਲੱਗੀਆਂ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਾਕਿ ਨੂੰ IMF ਤੋਂ ਮਿਲਣ ਵਾਲੇ ਰਾਹਤ ਪੈਕੇਜ 'ਚ ਹੋ ਸਕਦੀ ਹੈ ਦੇਰੀ
NEXT STORY