ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਯੋਜਨਾ ਮੰੰਤਰੀ ਅਸਦ ਉਮਰ ਨੇ ਚਿਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਲੋਕਾਂ ਨੇ ਕੋਵਿਡ-19 ਰੋਕੂ ਟੀਕਾ ਨਹੀਂ ਲਗਵਾਇਆ ਹੈ, ਉਨ੍ਹਾਂ ਨੂੰ ਇਸ ਮਹੀਨੇ ਦੇ ਬਾਅਦ ਤੋਂ ਦਫ਼ਤਰ ਵਿਚ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ। ਮੰਗਲਵਾਰ ਨੂੰ ਟੈਲੀਵਿਜ਼ਨ ’ਤੇ ਦਿੱਤੇ ਗਏ ਇਕ ਸੰਦੇਸ਼ ਵਿਚ ਅਸਦ ਉਮਰ ਨੇ ਕਿਹਾ ਕਿ ਜਿਨ੍ਹਾਂ ਨੇ ਟੀਕਾ ਨਹੀਂ ਲਗਵਾਇਆ ਹੈ ਉਹ 30 ਸਤੰਬਰ ਦੇ ਬਾਅਦ ਸ਼ਾਪਿੰਗ ਮਾਲ ਵਿਚ ਪ੍ਰਵੇਸ਼ ਨਹੀਂ ਕਰ ਸਕਣਗੇ ਜਾਂ ਜਨਤਕ ਆਵਾਜਾਈ ਰਾਹੀਂ ਯਾਤਰਾ ਨਹੀਂ ਕਰ ਸਕਣਗੇ ਅਤੇ ਉਨ੍ਹਾਂ ਨੂੰ ਹਵਾਈ ਯਾਤਰਾ ਕਰਨ ਦੀ ਵੀ ਇਜਾਜ਼ਤ ਨਹੀਂ ਹੋਵੇਗੀ।
ਉਮਰ ਨੇ ਲੋਕਾਂ ਨੂੰ ਸਾਮਾਜਿਕ ਦੂਰੀ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਬਾਲਗ ਜਨਸੰਖਿਆ ਵਿਚੋਂ 52 ਫ਼ੀਸਦੀ ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ ਅਤੇ ਹੋਰ ਸ਼ਹਿਰਾਂ ਵਿਚ ਵੀ ਪਾਤਰ ਜਨਸੰਖਿਆ ਵਿਚੋਂ ਘੱਟ ਤੋਂ ਘੱਟ 40 ਫ਼ੀਸਦੀ ਲੋਕਾਂ ਨੂੰ ਜਲਦ ਤੋਂ ਜਲਦ ਟੀਕਾ ਲਗਾਉਣਾ ਚਾਹੀਦਾ ਹੈ ਤਾਂ ਕਿ ਕੋਵਿਡ ਸਬੰਧੀ ਪਾਬੰਦੀਆਂ ਅਤੇ ਤਾਲਾਬੰਦੀ ਤੋਂ ਬਚਿਆ ਜਾ ਸਕੇ। ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ 12 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਮਹਾਮਾਰੀ ਨਾਲ ਲੱਗਭਗ 27,000 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
NEXT STORY