ਵੈਨਕੂਵਰ, (ਮਲਕੀਤ ਸਿੰਘ)–ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ 'ਚ 2024 ਦੌਰਾਨ ਵਾਪਰੇ 28 ਸਾਲਾ ਨਵਦੀਪ ਕੌਰ ਦੇ ਕਤਲ ਮਾਮਲੇ 'ਚ ਪੁਲਸ ਨੇ ਮੁੱਖ ਸ਼ੱਕੀ ਖ਼ਿਲਾਫ਼ ਕੈਨੇਡਾ ਭਰ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਸ਼ੱਕੀ ਵਿਅਕਤੀ ਦੇਸ਼ ਤੋਂ ਬਾਹਰ ਭੱਜ ਜਾਣ ਦੀ ਸੰਭਾਵਨਾ ਦੇ ਮੱਦੇ ਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੰਜਾਬੀ ਮੂਲ ਦੇ ਨੌਜਵਾਨ ਅਮਰਬੀਰ ਸਿੰਘ ਉੱਤੇ ਦੋਸ਼ ਲਗਾਏ ਗਏ ਹਨ। ਪੁਲਸ ਮੁਤਾਬਕ ਇਹ ਮਾਮਲਾ 2024 ਵਿੱਚ ਐਬਟਸਫੋਰਡ ਵਿੱਚ ਵਾਪਰਿਆ ਸੀ, ਜਦੋਂ 28 ਸਾਲਾ ਨਵਦੀਪ ਕੌਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਬ੍ਰਿਟਿਸ਼ ਕੋਲੰਬੀਆ ਦੀ ਇੰਟੀਗ੍ਰੇਟਿਡ ਹੋਮਿਸਾਈਡ ਇਨਵੈਸਟਿਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ ’ਤੇ ਅਮਰਬੀਰ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ ਅਤੇ ਹੁਣ ਉਸ ਦੀ ਗ੍ਰਿਫ਼ਤਾਰੀ ਲਈ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤੁਰੰਤ ਬੰਦ ਕਰੋ ਹਵਾਈ ਅੱਡੇ! ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ US ਨੂੰ ਸਿੱਧੀ ਧਮਕੀ
NEXT STORY