ਯੇਰੂਸ਼ਲਮ (ਭਾਸ਼ਾ)- ਹਮਾਸ ਵੱਲੋਂ ਕੀਤੇ ਗਏ ਰਾਕੇਟ ਹਮਲੇ ਤੋਂ ਬਾਅਦ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸ਼ਨੀਵਾਰ ਨੂੰ ਆਪਣੀ ਪਹਿਲੀ ਪ੍ਰਤੀਕਿਰਿਆ ਵਿਚ ਦੇਸ਼ ਦੇ ਲੋਕਾਂ ਨੂੰ ਕਿਹਾ ਕਿ 'ਅਸੀਂ ਜੰਗ ਵਿੱਚ ਹਾਂ ਅਤੇ ਅਸੀਂ ਜਿੱਤਾਂਗੇ।' ਹਮਾਸ ਵੱਲੋਂ ਵੱਡੀ ਗਿਣਤੀ ਵਿਚ ਰਾਕੇਟ ਦਾਗੇ ਜਾਣ ਅਤੇ ਦੱਖਣੀ ਇਜ਼ਰਾਈਲ ਵਿਚ ਕੱਟੜਪੰਥੀਆਂ ਦੀ ਘੁਸਪੈਠ ਤੋਂ ਬਾਅਦ ਨੇਤਨਯਾਹੂ ਨੇ ਆਪਣੇ ਟੈਲੀਵਿਜ਼ਨ ਸੰਬੋਧਨ 'ਚ ਇਹ ਗੱਲ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਹਮਾਸ “ਅਜਿਹੀ ਕੀਮਤ ਚੁਕਾਏਗਾ, ਜਿਸਦੀ ਉਸਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ।” ਨੇਤਨਯਾਹੂ ਨੇ ਕਿਹਾ, “ਅਸੀਂ ਯੁੱਧ ਵਿੱਚ ਹਾਂ। ਮੁਹਿੰਮ ਨਹੀਂ ਸਗੋਂ ਜੰਗ ਛਿੜ ਗਈ ਹੈ ਅਤੇ ਅਸੀਂ ਜਿੱਤਾਂਗੇ।' ਉਥੇ ਹੀ ਇਜ਼ਰਾਈਲ ਦੇ ਬਚਾਅ ਸੇਵਾਵਾਂ ਵਿਭਾਗ ਨੇ ਹਮਾਸ ਦੇ ਹਮਲੇ ਵਿੱਚ ਘੱਟੋ-ਘੱਟ 22 ਲੋਕਾਂ ਦੇ ਮਾਰੇ ਜਾਣ ਅਤੇ ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: ਇਜ਼ਰਾਈਲ ਦੇ PM ਨੇ ਕੀਤਾ ਜੰਗ ਦਾ ਐਲਾਨ: ਹਮਾਸ ਨੇ ਦਾਗੇ 5 ਹਜ਼ਾਰ ਰਾਕੇਟ; 22 ਮੌਤਾਂ, 300 ਤੋਂ ਵਧੇਰੇ ਜ਼ਖ਼ਮੀ
ਪ੍ਰਧਾਨ ਮੰਤਰੀ ਨੇ ਫੌਜ ਨੂੰ ਹਮਾਸ ਦੇ ਕੱਟੜਪੰਥੀਆਂ ਦੇ ਘੁਸਪੈਠ ਵਾਲੇ ਸ਼ਹਿਰਾਂ ਨੂੰ ਖਾਲ੍ਹੀ ਕਰਨ ਦਾ ਵੀ ਹੁਕਮ ਦਿੱਤਾ, ਜਿੱਥੇ ਕੱਟੜਪੰਥੀਆਂ ਅਤੇ ਇਜ਼ਰਾਈਲੀ ਫੌਜਾਂ ਵਿਚਕਾਰ ਗੋਲੀਬਾਰੀ ਜਾਰੀ ਹੈ। ਇਜ਼ਰਾਇਲੀ ਫੌਜ ਨੇ ਕਿਹਾ ਕਿ ਵੱਡੀ ਗਿਣਤੀ 'ਚ ਫਲਸਤੀਨੀ ਕੱਟੜਪੰਥੀਆਂ ਨੇ ਗਾਜ਼ਾ ਪੱਟੀ ਤੋਂ ਇਜ਼ਰਾਈਲ 'ਚ ਘੁਸਪੈਠ ਕੀਤੀ ਹੈ ਅਤੇ ਸਰਹੱਦੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ 'ਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਫਲਸਤੀਨੀ ਕੱਟੜਪੰਥੀਆਂ ਨੇ ਸ਼ਨੀਵਾਰ ਤੜਕੇ ਗਾਜ਼ਾ ਪੱਟੀ ਤੋਂ ਇਜ਼ਰਾਈਲ 'ਤੇ ਹਜ਼ਾਰਾਂ ਰਾਕੇਟ ਦਾਗੇ ਅਤੇ ਆਪਣੇ ਦਰਜਨਾਂ ਲੜਾਕਿਆਂ ਨੂੰ ਇਜ਼ਰਾਈਲ ਦੀ ਸਰਹੱਦ ਵਿਚ ਘੁਸਪੈਠ ਕਰਵਾ ਦਿੱਤੀ।
ਇਹ ਵੀ ਪੜ੍ਹੋ: ਸਿਲੇਬਸ 'ਚ ਸਿੱਖ ਧਰਮ ਨੂੰ ਸ਼ਾਮਲ ਕਰਨ ਵਾਲਾ ਅਮਰੀਕਾ ਦਾ 18ਵਾਂ ਸੂਬਾ ਬਣਿਆ ਕਨੈਕਟੀਕਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਪੁੱਤ, ਕਰੀਬ 6 ਮਹੀਨੇ ਪਹਿਲਾਂ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਮੌਤ
NEXT STORY