ਵਾਸ਼ਿੰਗਟਨ : ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਫਲਦਾਇਕ ਗੱਲਬਾਤ ਹੋਈ, ਜਿਸ 'ਚ ਉਨ੍ਹਾਂ ਨੇ ਵਪਾਰ, ਫੈਂਟਾਨਿਲ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਟਿਕਟੋਕ ਸਮੇਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ।
'ਦੋਵਾਂ ਦੇਸ਼ਾਂ ਲਈ ਚੰਗੀ ਰਹੀ ਗੱਲਬਾਤ'
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਸ ਗੱਲਬਾਤ ਦੀ ਜਾਣਕਾਰੀ ਦਿੱਤੀ, ਜਿਸ ਨੂੰ ਉਨ੍ਹਾਂ ਨੇ ਬਹੁਤ ਉਪਯੋਗੀ ਦੱਸਿਆ ਅਤੇ ਸਕਾਰਾਤਮਕ ਨਤੀਜਿਆਂ ਦੀ ਉਮੀਦ ਜਤਾਈ। ਉਨ੍ਹਾਂ ਲਿਖਿਆ, 'ਇਹ ਗੱਲਬਾਤ ਚੀਨ ਅਤੇ ਅਮਰੀਕਾ ਦੋਵਾਂ ਲਈ ਬਹੁਤ ਵਧੀਆ ਰਹੀ। ਮੈਨੂੰ ਉਮੀਦ ਹੈ ਕਿ ਅਸੀਂ ਮਿਲ ਕੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਾਂਗੇ ਅਤੇ ਇਸਨੂੰ ਤੁਰੰਤ ਸ਼ੁਰੂ ਕਰਾਂਗੇ।
ਇਹ ਵੀ ਪੜ੍ਹੋ : ਲਾਟਰੀ 'ਚ ਜਿੱਤਿਆ 80 ਕਰੋੜ ਦਾ ਜੈਕਪਾਟ! ਫਿਰ ਅਗਲੇ ਦਿਨ ਨਾਲੀਆਂ ਦੀ ਸਫ਼ਾਈ ਕਰਦਾ ਦਿਸਿਆ ਸ਼ਖਸ
ਟਰੰਪ ਨੇ ਕਿਹਾ, 'ਅਸੀਂ ਵਪਾਰ ਨੂੰ ਸੰਤੁਲਿਤ ਕਰਨ, ਫੈਂਟਾਨਿਲ, ਟਿਕਟੋਕ ਅਤੇ ਹੋਰ ਕਈ ਵਿਸ਼ਿਆਂ 'ਤੇ ਚਰਚਾ ਕੀਤੀ।' ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਟਰੰਪ ਨੇ ਕਿਹਾ, ''ਰਾਸ਼ਟਰਪਤੀ ਸ਼ੀ ਅਤੇ ਮੈਂ ਦੁਨੀਆ ਨੂੰ ਹੋਰ ਸ਼ਾਂਤੀਪੂਰਨ ਅਤੇ ਸੁਰੱਖਿਅਤ ਬਣਾਉਣ ਲਈ ਹਰ ਕੋਸ਼ਿਸ਼ ਕਰਾਂਗੇ।''
ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਨਹੀਂ ਹੋਣਗੇ ਜਿਨਪਿੰਗ
ਇਸ ਤੋਂ ਪਹਿਲਾਂ ਚੀਨ ਦੇ ਸਰਕਾਰੀ ਮੀਡੀਆ ਆਊਟਲੇਟ ਸਿਨਹੂਆ ਨੇ ਪੁਸ਼ਟੀ ਕੀਤੀ ਕਿ ਦੋਵਾਂ ਨੇਤਾਵਾਂ ਨੇ ਫੋਨ 'ਤੇ ਗੱਲ ਕੀਤੀ, ਪਰ ਉਨ੍ਹਾਂ ਦੀ ਗੱਲਬਾਤ ਬਾਰੇ ਕੋਈ ਖਾਸ ਵੇਰਵਾ ਨਹੀਂ ਦਿੱਤਾ। ਦੋਵਾਂ ਨੇਤਾਵਾਂ ਵਿਚਕਾਰ ਇਹ ਗੱਲਬਾਤ 6 ਜਨਵਰੀ ਨੂੰ ਟਰੰਪ ਦੀਆਂ ਪਿਛਲੀਆਂ ਟਿੱਪਣੀਆਂ ਤੋਂ ਬਾਅਦ ਹੋਈ ਹੈ, ਜਿਸ ਵਿੱਚ ਉਨ੍ਹਾਂ ਨੇ ਪ੍ਰਤੀਨਿਧੀਆਂ ਰਾਹੀਂ ਸ਼ੀ ਜਿਨਪਿੰਗ ਨਾਲ ਆਪਣੇ ਚੱਲ ਰਹੇ ਸੰਚਾਰ ਦਾ ਜ਼ਿਕਰ ਕੀਤਾ ਸੀ ਅਤੇ ਉਨ੍ਹਾਂ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਉਮੀਦ ਪ੍ਰਗਟਾਈ ਸੀ।
ਇਸ ਤੋਂ ਪਹਿਲਾਂ ਦਿਨ ਵਿਚ ਚੀਨ ਨੇ ਐਲਾਨ ਕੀਤਾ ਸੀ ਕਿ ਰਾਸ਼ਟਰਪਤੀ ਜਿਨਪਿੰਗ 20 ਜਨਵਰੀ ਨੂੰ ਵਾਸ਼ਿੰਗਟਨ ਵਿੱਚ ਹੋਣ ਵਾਲੇ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਨਹੀਂ ਹੋਣਗੇ, ਪਰ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੂੰ ਆਪਣਾ ਵਿਸ਼ੇਸ਼ ਪ੍ਰਤੀਨਿਧੀ ਨਿਯੁਕਤ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਓਹੀਓ ਦੇ ਗਵਰਨਰ ਦੇ ਅਹੁਦੇ ਲਈ ਚੋਣ ਲੜਨ ਦੀ ਯੋਜਨਾ ਬਣਾ ਰਿਹੈ ਇਹ ਭਾਰਤੀ-ਅਮਰੀਕੀ
NEXT STORY