ਬੋਗੋਟਾ (ਕੋਲੰਬੀਆ) (ਯੂ. ਐੱਨ. ਆਈ.) : ਦੱਖਣੀ-ਪੱਛਮੀ ਕੋਲੰਬੀਆ ਵਿਚ ਸ਼ਨੀਵਾਰ ਨੂੰ ਵਿਸਫੋਟਕ ਸਮੱਗਰੀ ਨਾਲ ਲੱਦੇ ਇਕ ਮੋਟਰਸਾਈਕਲ ਵਿਚ ਧਮਾਕਾ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 7 ਪੁਲਸ ਮੁਲਾਜ਼ਮਾਂ ਸਮੇਤ 14 ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਕੈਲੀ ਮੈਟਰੋਪੋਲੀਟਨ ਪੁਲਸ ਦੇ ਕਮਾਂਡਰ ਕਰਨਲ ਕਾਰਲੋਸ ਓਵੀਏਡੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਧਿਕਾਰੀ ਗੈਰ-ਕਾਨੂੰਨੀ ਹਥਿਆਰਬੰਦ ਸਮੂਹਾਂ ਦੁਆਰਾ ਸੰਭਾਵਿਤ ਹਿੰਸਾ ਨੂੰ ਰੋਕਣ ਲਈ ਜਾਮੁੰਡੀ ਸ਼ਹਿਰ ਵਿਚ ਜਾਂਚ ਕਰ ਰਹੇ ਸਨ। ਓਵੀਏਡੋ ਨੇ ਦੱਸਿਆ ਕਿ ਜਾਂਚ ਦੌਰਾਨ ਨਾਕੇ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਲਈ ਕਿਹਾ ਗਿਆ ਪਰ ਉਹ ਡਰ ਗਿਆ ਅਤੇ ਉਸ ਨੇ ਮੋਟਰਸਾਈਕਲ 'ਤੇ ਲੱਦੀ ਵਿਸਫੋਟਕ ਸਮੱਗਰੀ ਵਿਚ ਧਮਾਕਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਧਮਾਕਾ ਹੋਣ ਕਾਰਨ ਮੋਟਰਸਾਈਕਲ ਸਵਾਰ ਚਾਲਕ ਦੀ ਮੌਤ ਹੋ ਗਈ ਅਤੇ ਸੱਤ ਆਮ ਨਾਗਰਿਕ ਅਤੇ 7 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਊਜ਼ੀਲੈਂਡ ‘ਚ ਲੱਗੀਆਂ ਰੌਣਕਾਂ, ਵੇਖੋ ਵਰਲਡ ਕਬੱਡੀ ਕੱਪ ਦੀਆਂ ਤਸਵੀਰਾਂ
NEXT STORY