ਵਾਸ਼ਿੰਗਟਨ (ਭਾਸ਼ਾ)–ਭਾਰਤ ਵਿਚ ਲੋਕਤੰਤਰ ਦੀ ਸਥਿਤੀ ’ਤੇ ਚਿੰਤਾਵਾਂ ਨੂੰ ਪ੍ਰਤੱਖ ਤੌਰ ’ਤੇ ਖਾਰਜ ਕਰਦੇ ਹੋਏ ਵ੍ਹਾਈਟ ਹਾਊਸ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਇਕ ਜ਼ਿੰਦਾ ਲੋਕਤੰਤਰ ਹੈ ਅਤੇ ਉਥੇ ਜਾਣ ਵਾਲਾ ਕੋਈ ਵੀ ਵਿਅਕਤੀ ਇਸ ਨੂੰ ਖ਼ੁਦ ਮਹਿਸੂਸ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੇ ਅੰਤ ਵਿਚ ਅਮਰੀਕਾ ਦੀ ਯਾਤਰਾ ’ਤੇ ਆਉਣ ਵਾਲੇ ਹਨ। ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਵਿਚ ਫੌਜੀ ਸੰਚਾਰ ਤਾਲਮੇਲ ਅਧਿਕਾਰੀ ਜਾਨ ਕਿਰਬੀ ਨੇ ਕਿਹਾ ਕਿ ਭਾਰਤ ਇਕ ਜ਼ਿੰਦਾ ਲੋਕਤੰਤਰ ਹੈ। ਮੈਨੂੰ ਉਮੀਦ ਹੈ ਕਿ ਲੋਕਤੰਤਰਿਕ ਸੰਸਥਾਵਾਂ ਦੀ ਤਾਕਤ ਅਤੇ ਉਨ੍ਹਾਂ ਦੀ ਸਥਿਤੀ ਚਰਚਾ ਦਾ ਹਿੱਸਾ ਹੋਵੇਗੀ।
ਕਿਰਬੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਵੇਖੋ, ਅਸੀਂ ਕਦੇ ਝਿਜਕਦੇ ਨਹੀਂ ਹਾਂ। ਤੁਸੀਂ ਦੋਸਤਾਂ ਨਾਲ ਅਜਿਹਾ ਕਰ ਸਕਦੇ ਹੋ। ਤੁਹਾਨੂੰ ਦੋਸਤਾਂ ਨਾਲ ਅਜਿਹਾ ਕਰਨਾ ਚਾਹੀਦਾ ਹੈ। ਤੁਸੀਂ ਕਦੇ ਵੀ ਉਨ੍ਹਾਂ ਚਿੰਤਾਵਾਂ ਨੂੰ ਪ੍ਰਗਟ ਕਰਨ ਤੋਂ ਨਹੀਂ ਕਤਰਾਉਂਦੇ ਹੋ, ਜੋ ਦੁਨੀਆ ਵਿਚ ਕਿਤੇ ਵੀ ਉੱਠ ਰਹੀਆਂ ਹੋਣ। ਹਾਲਾਂਕਿ ਇਹ (ਸਰਕਾਰੀ) ਯਾਤਰਾ ਸੰਬੰਧ ਡੂੰਘੇ ਕਰਨ, ਭਾਈਵਾਲੀ ਮਜ਼ਬੂਤ ਕਰਨ ਅਤੇ ਦੋਸਤੀ ਅੱਗੇ ਵਧਾਉਣ ’ਤੇ ਕੇਂਦਰਿਤ ਹੋਵੇਗੀ। ਭਾਰਤ ਕਈ ਪੱਧਰਾਂ ’ਤੇ ਅਮਰੀਕਾ ਦਾ ਅਹਿਮ ਭਾਈਵਾਲ ਹੈ। ਪ੍ਰਧਾਨ ਮੰਤਰੀ ਮੋਦੀ 21 ਤੋਂ 24 ਜੂਨ ਨੂੰ ਅਮਰੀਕਾ ਦੀ ਯਾਤਰਾ ’ਤੇ ਰਹਿਣਗੇ। ਇਸ ਦੌਰਾਨ ਉਹ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਭੈਣ-ਭਰਾ ਨਾਲ ਵਾਪਰੀ ਅਣਹੋਣੀ, ਭਰਾ ਨੇ ਤੜਫ਼-ਤੜਫ਼ ਤੋੜਿਆ ਦਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਪਣਡੁੱਬੀਆਂ ਲਈ 5.2 ਅਰਬ ਡਾਲਰ ਦਾ ਹੋ ਸਕਦੈ ਜਰਮਨੀ ਨਾਲ ਸੌਦਾ
NEXT STORY