ਜੇਨੇਵਾ- ਵਿਸ਼ਵ ਸਿਹਤ ਸੰਗਠਨ ਦੇ ਤਾਜ਼ਾ ਅੰਕੜਿਆਂ ਮੁਤਾਬਕ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 51 ਲੱਖ ਤੋਂ ਪਾਰ ਹੋ ਗਈ ਹੈ ਤੇ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 3,33,400 ਤੋਂ ਵੱਧ ਹੈ। ਡਬਲਿਊ. ਐੱਚ. ਓ. ਦੀ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਸਥਿਤੀ ਦੀ ਰਿਪੋਰਟ ਮੁਤਾਬਕ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ 51,03,006 ਹੋ ਗਈ ਹੈ, ਪਿਛਲੇ 24 ਘੰਟਿਆਂ ਵਿਚ 1,09,536 ਨਵੇਂ ਮਾਮਲੇ ਸਾਹਮਣੇ ਆਏ ਹਨ। ਡਬਲਿਊ. ਐੱਚ. ਓ. ਮੁਤਾਬਕ ਪਿਛਲੇ 24 ਘੰਟਿਆਂ ਵਿਚ ਵਿਸ਼ਵ ਭਰ ਵਿਚ 5600 ਮੌਤਾਂ ਹੋਈਆਂ ਹਨ ਤੇ ਮ੍ਰਿਤਕਾਂ ਦੀ ਕੁੱਲ ਗਿਣਤੀ 3,33,401 ਹੋ ਗਈ ਹੈ।
ਹਾਲਾਂਕਿ ਜੌਹਨ ਹੌਪਿੰਕਸ ਦੇ ਤਾਜ਼ਾ ਅੰਕੜਿਆਂ ਮੁਤਾਬਕ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 53 ਲੱਖ ਤੋਂ ਪਾਰ ਹੋ ਗਈ ਹੈ ਤੇ ਮਰਨ ਵਾਲਿਆਂ ਦਾ ਅੰਕੜਾ 3, 42,078 ਹੋ ਗਿਆ ਹੈ। ਵਿਸ਼ਵ ਪੱਧਰ 'ਤੇ ਉੱਤਰੀ ਅਤੇ ਦੱਖਣੀ ਅਮਰੀਕਾ ਵਿਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਯੂਰਪ ਵਿਚ ਮਰਨ ਵਾਲਿਆਂ ਦੀ ਗਿਣਤੀ 1,73,000 ਦੇ ਕਰੀਬ ਪੁੱਜ ਗਈ ਹੈ।
ਅਮਰੀਕਾ ਤੋਂ ਡਿਪੋਰਟ ਹੋਏ ਹਰਿਆਣਾ ਦੇ 73 ਲੋਕਾਂ ਵਿਚੋਂ 21 ਕੋਰੋਨਾ ਪਾਜ਼ੀਟਿਵ
NEXT STORY