ਵੈਨਕੂਵਰ, (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਨਾਲ ਸੰਬੰਧਿਤ ਇੱਕ ਔਰਤ ਨੂੰ ਅਮਰੀਕਾ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਮੈਥਐਮਫੈਟਾਮੀਨ (ਮੈਥ) ਕੈਨੇਡਾ ਵਿੱਚ ਤਸਕਰੀ ਕਰਨ ਦੇ ਮਾਮਲੇ ’ਚ ਮਾਣਯੋਗ ਅਦਾਲਤ ਵੱਲੋਂ ਸਾਢੇ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਮਹਿਲਾ ਨੇ ਅਮਰੀਕਾ ਤੋਂ ਕਰੀਬ 108 ਕਿਲੋਗ੍ਰਾਮ ਮੈਥ ਕੈਨੇਡਾ ਵਿੱਚ ਲਿਆਂਦਾ ਸੀ। ਸਰਹੱਦੀ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਸ ਵੱਡੇ ਸਮੱਗਲਿੰਗ ਜਾਲ ਦਾ ਖੁਲਾਸਾ ਹੋਇਆ ਸੀ।
ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਇੰਨੀ ਵੱਡੀ ਮਾਤਰਾ ਵਿੱਚ ਨਸ਼ੇ ਦੀ ਤਸਕਰੀ ਸਮਾਜ ਲਈ ਗੰਭੀਰ ਖ਼ਤਰਾ ਬਣ ਸਕਦੀ ਸੀ। ਅਦਾਲਤ ਨੇ ਇਸਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਸਖ਼ਤ ਸਜ਼ਾ ਦੇਣ ਦਾ ਫੈਸਲਾ ਲਿਆ ਗਿਆ ਹੈ । ਪੁਲਸ ਅਤੇ ਸਰਹੱਦੀ ਅਧਿਕਾਰੀਆਂ ਨੇ ਕਿਹਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਕੜੀ ਨਿਗਰਾਨੀ ਜਾਰੀ ਰਹੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਗੇ ਬਣੋ, ਪਨਾਹ ਲਵੋ'! ਬਰਤਾਨੀਆ ‘ਚ ਵੱਡੇ ਰੈਕੇਟ ਦਾ ਪਰਦਾਫਾਸ਼
NEXT STORY