ਲੰਡਨ (ਭਾਸ਼ਾ): ਦੁਨੀਆ ਭਰ ਵਿਚ ਕੋਵਿਡ-19 ਮਹਾਮਾਰੀ ਨੇ ਭਿਆਨਕ ਤਬਾਹੀ ਮਚਾਈ ਹੋਈ ਹੈ। ਜਾਣਕਾਰੀ ਮੁਤਾਬਕ ਕੋਵਿਡ-19 ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 4 ਲੱਖ ਦੇ ਪਾਰ ਹੋ ਗਈ ਹੈ। ਜਾਨ ਹਾਪਕਿਨਸ ਯੂਨੀਵਰਸਿਟੀ ਦੀ ਸੂਚੀ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਸਿਹਤ ਮਾਹਰਾਂ ਨੇ ਕਿਹਾ ਹੈ ਕਿ ਇਹ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਕਈ ਮ੍ਰਿਤਕ ਅਜਿਹੇ ਹਨ ਜਿਹਨਾਂ ਦੀ ਕੋਵਿਡ-19 ਜਾਂਚ ਨਹੀਂ ਕੀਤੀ ਗਈ ਸੀ।
ਇਹ ਅੰਕੜੇ ਐਤਵਾਰ ਨੂੰ ਸਾਹਮਣੇ ਆਏ ਹਨ। ਇਸ ਤੋਂ ਇਕ ਦਿਨ ਪਹਿਲਾਂ ਮਤਲਬ ਸ਼ਨੀਵਾਰ ਨੂੰ ਬ੍ਰਾਜ਼ੀਲ ਸਰਕਾਰ ਦੇ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਅਤੇ ਇਸ ਨਾਲ ਪੀੜਤ ਪਾਏ ਗਏ ਲੋਕਾਂ ਦੇ ਅੰਕੜੇ ਪ੍ਰਕਾਸ਼ਿਤ ਕਰਨੇ ਬੰਦ ਕਰ ਦਿੱਤੇ ਹਨ। ਆਲੋਚਕਾਂ ਦਾ ਕਹਿਣਾ ਹੈ ਕਿ ਸਹੀ ਅੰਕੜੇ ਲੁਕਾਉਣ ਲਈ ਅਜਿਹਾ ਕੀਤਾ ਗਿਆ ਹੈ। ਬ੍ਰਾਜ਼ੀਲ ਵਿਚ ਆਖਰੀ ਵਾਰੀ ਸਾਹਮਣੇ ਆਏ ਅੰਕੜਿਆਂ ਦੇ ਮੁਤਾਬਕ ਉੱਥੇ ਕੋਰੋਨਾਵਾਇਰਸ ਨਾਲ ਹੁਣ ਤੱਕ 34,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਜੋਕਿ ਅਮਰੀਕਾ ਅਤੇ ਬ੍ਰਿਟੇਨ ਦੇ ਬਾਅਦ ਸਭ ਤੋਂ ਵੱਧ ਹੈ।
ਪੜ੍ਹੋ ਇਹ ਅਹਿਮ ਖਬਰ- ਇੰਗਲੈਂਡ 'ਚ 15 ਜੂਨ ਤੋਂ ਲੋਕਾਂ ਲਈ ਖੁੱਲ੍ਹਣਗੇ ਪੂਜਾ ਸਥਲ
ਜਾਨ ਹਾਪਕਿਨਸ ਯੂਨੀਵਰਸਿਟੀ ਦੇ ਮੁਤਾਬਕ ਦੁਨੀਆ ਭਰ ਵਿਚ 70 ਲੱਖ ਲੋਕ ਕੋਰੋਨਾਵਾਇਰਸ ਨਾਲ ਪੀੜਤ ਪਾਏ ਗਏ ਹਨ। ਅਮਰੀਕਾ ਵਿਚ ਇਨਫੈਕਸ਼ਨ ਨਾਲ ਹੁਣ ਤੱਕ 112,099 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਯੂਰਪੀ ਦੇਸ਼ਾਂ ਵਿਚ ਕੁੱਲ 1,7500 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਇੰਗਲੈਂਡ 'ਚ 15 ਜੂਨ ਤੋਂ ਲੋਕਾਂ ਲਈ ਖੁੱਲ੍ਹਣਗੇ ਪੂਜਾ ਸਥਲ
NEXT STORY