ਇੰਟਰਨੈਸ਼ਨਲ ਡੈਸਕ: ਅਮਰੀਕਾ ਅਤੇ ਬ੍ਰਿਟੇਨ ਸਮੇਤ ਦੁਨੀਆ ਭਰ ਵਿਚ ਰਹਿੰਦੇ ਬਲੋਚ, ਸਿੰਧੀ ਅਤੇ ਅਫਗਾਨ ਭਾਈਚਾਰੇ ਦੇ ਮੈਂਬਰਾਂ ਨੇ ਕਈ ਬੰਗਲਾਦੇਸ਼ੀ ਅਤੇ ਗਿਲਗਿਤ ਬਾਲਟਿਸਤਾਨ ਦੇ ਸ਼ਰਨਾਰਥੀਆਂ ਨਾਲ ਮਿਲ ਕੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ। ਇਸ ਤੋਂ ਇਲਾਵਾ, ਅਫਗਾਨਿਸਤਾਨ ਦੇ ਸੰਕਟ ਵਿਚ ਪਾਕਿਸਤਾਨ ਦੀ ਭੂਮਿਕਾ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਐਤਵਾਰ ਨੂੰ ਯੂਰਪ, ਅਮਰੀਕਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਵੱਖ -ਵੱਖ ਸ਼ਹਿਰਾਂ ਵਿਚ ਅਫਗਾਨ ਪ੍ਰਵਾਸੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਵੱਲੋਂ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕੀਤਾ ਅਤੇ ਇਕ ਕਾਰ ਰੈਲੀ ਕੱਢੀ।
ਬਲੋਚ ਨੈਸ਼ਨਲ ਮੂਵਮੈਂਟ ਦੇ ਨਬੀ ਬਖਸ਼ ਬਲੋਚ ਨੇ ਸ਼ਨੀਵਾਰ ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਕਿਹਾ, 'ਪਾਕਿਸਤਾਨ ਦੇ ਸਾਰੇ ਸਤਾਏ ਹੋਏ ਭਾਈਚਾਰੇ ਪਾਕਿਸਤਾਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਵਿਰੋਧ ਕਰ ਰਹੇ ਹਨ। ਅਸੀਂ ਅੰਤਰਰਾਸ਼ਟਰੀ ਭਾਈਚਾਰੇ, ਯੂਕੇ ਅਤੇ ਅਮਰੀਕਾ ਨੂੰ ਪਾਕਿਸਤਾਨ ਵਿਰੁੱਧ ਪਾਬੰਦੀਆਂ ਲਾਉਣ ਦੀ ਮੰਗ ਕਰਦੇ ਹਾਂ।' ਵਾਸ਼ਿੰਗਟਨ ਵਿਚ ਪਾਕਿਸਤਾਨੀ ਦੂਤਘਰ ਦੇ ਸਾਹਮਣੇ ਪ੍ਰਦਰਸ਼ਨ ਦਾ ਆਯੋਜਨ "ਬੇਨਕਾਬ ਪਾਕਿਸਤਾਨ ਅਭਿਆਨ ਕਮੇਟੀ" ਨੇ ਕੀਤਾ ਗਿਆ ਸੀ, ਜਿਸ ਵਿਚ ਬਲੋਚ ਰਾਸ਼ਟਰੀ ਅੰਦੋਲਨ, ਪਸ਼ਤੂਨ ਤਹਾਫੁਜ਼ ਅੰਦੋਲਨ - ਯੂ.ਐੱਸ.ਏ., ਜੀਯਾ ਸਿੰਧ ਆਜ਼ਾਦੀ ਅੰਦੋਲਨ, ਬੰਗਲਾਦੇਸ਼ੀ ਘੱਟ ਗਿਣਤੀ ਅਤੇ ਕਸ਼ਮੀਰ/ਗਿਲਗਿਤ ਬਾਲਟਿਸਤਾਨ ਲਈ ਮਨੁੱਖੀ ਅਧਿਕਾਰ ਕਾਂਗਰਸ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ: ਹੈਤੀ ’ਚ ਭੂਚਾਲ ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ ਹੋਈ 1297, ਵੇਖੋ ਖ਼ੌਫਨਾਕ ਮੰਜ਼ਰ ਦੀਆਂ ਤਸਵੀਰਾਂ
ਆਯੋਜਕਾਂ ਨੇ ਕਿਹਾ, '14 ਅਗਸਤ ਆਜ਼ਾਦੀ ਦਾ ਦਿਨ ਨਹੀਂ ਹੈ, ਸਗੋਂ ਇਹ ਉਹ ਦਿਨ ਹੈ ਜਦੋਂ ਪਾਕਿਸਤਾਨ ਨੇ ਬਲੋਚਿਸਤਾਨ ਅਤੇ ਗਿਲਗਿਤ-ਬਾਲਟਿਸਤਾਨ ਉੱਤੇ ਕਬਜ਼ਾ ਕਰ ਲਿਆ ਸੀ। ਇਹ ਉਹ ਦਿਨ ਹੈ ਜਦੋਂ ਸਿੰਧ ਵਿਚ ਸਭਿਆਚਾਰਕ ਨਸਲਕੁਸ਼ੀ ਅਤੇ ਨਸਲੀ ਇੰਜੀਨੀਅਰਿੰਗ ਦੀ ਸ਼ੁਰੂਆਤ ਹੋਈ ਸੀ। ਇਹ ਉਹ ਦਿਨ ਹੈ ਜਦੋਂ ਪਸ਼ਤੂਨਾਂ ਅਤੇ ਅਫਗਾਨਾਂ ਦੀ ਸੱਭਿਆਚਾਰਕ ਪਛਾਣ ਨੂੰ ਨਸ਼ਟ ਕਰਨ ਲਈ ਉਨ੍ਹਾਂ 'ਤੇ ਇਸਲਾਮੀ ਅੱਤਵਾਦ ਥੋਪਿਆ ਗਿਆ ਸੀ। ਉਨ੍ਹਾਂ ਕਿਹਾ, 'ਇਹ ਉਹ ਦਿਨ ਹੈ ਜਦੋਂ ਹਿੰਦੂ ਨਾਗਰਿਕਾਂ ਨੇ ਆਪਣੀ ਧਾਰਮਿਕ ਆਜ਼ਾਦੀ ਅਤੇ ਜੀਵਨ ਦਾ ਅਧਿਕਾਰ ਗੁਆ ਦਿੱਤਾ।' ਉਨ੍ਹਾਂ ਇਹ ਵੀ ਕਿਹਾ ਕਿ ਪ੍ਰਦਰਸ਼ਨ ਦਾ ਆਯੋਜਨ ਪਾਕਿਸਤਾਨ ਦੀ ਬੇਰਹਿਮ ਘਰੇਲੂ ਅਤੇ ਵਿਦੇਸ਼ ਨੀਤੀ ਤੋਂ ਸਿੱਧੇ ਤੌਰ 'ਤੇ ਪ੍ਰਭਾਵਿਤ ਲੋਕਾਂ ਨੇ ਕੀਤਾ ਹੈ।
ਭਾਗੀਦਾਰਾਂ ਨੇ ਕਿਹਾ ਕਿ ਪਾਕਿਸਤਾਨ ਖੁੱਲ੍ਹੇ ਤੌਰ 'ਤੇ ਤਾਲਿਬਾਨ ਨੂੰ ਵਿੱਤੀ ਸਹਾਇਤਾ ਦੇ ਰਿਹਾ ਹੈ, ਜੋ ਸੰਯੁਕਤ ਰਾਸ਼ਟਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਸੂਚੀ ਵਿਚ ਸ਼ਾਮਲ ਹੈ। ਲੰਡਨ ਵਿਚ ਪ੍ਰਦਰਸ਼ਨ ਦੌਰਾਨ ਇਨ੍ਹਾਂ ਲੋਕਾਂ ਨੇ ਮੰਗ ਕੀਤੀ, "ਇਹ ਸੰਯੁਕਤ ਰਾਸ਼ਟਰ ਦੇ ਚਾਰਟਰ ਦੀ ਸਪੱਸ਼ਟ ਉਲੰਘਣਾ ਹੈ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸਲਾਮਾਬਾਦ ਨੂੰ ਹਥਿਆਰਾਂ ਅਤੇ ਫੌਜੀ ਉਪਕਰਣਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਾਡੀ ਮੰਗ ਹੈ ਕਿ FATF ਪਾਕਿਸਤਾਨ ਨੂੰ ਬਲੈਕਲਿਸਟ ਸੂਚੀ ਵਿਚ ਪਾਇਆ ਜਾਵੇ।"
ਇਹ ਵੀ ਪੜ੍ਹੋ: ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ
ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ.ਏ.ਟੀ.ਐੱਫ.) ਇਕ ਪੈਰਿਸ ਅਧਾਰਤ ਸੰਸਥਾ ਹੈ ਜੋ ਅੱਤਵਾਦ ਨੂੰ ਵਿੱਤੀ ਮਦਦ ਦੇਣ ਲਈ ਮਨੀ ਲਾਂਡਰਿੰਗ ਨੂੰ ਰੋਕਦੀ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਪਾਕਿਸਤਾਨ ਦੇ ਵਪਾਰ 'ਤੇ ਪੂਰਨ ਪਾਬੰਦੀ ਲਗਾਉਣ। ਉਸ ਨੂੰ ਹਰ ਤਰ੍ਹਾਂ ਦੀ ਮਦਦ ਰੋਕ ਦਿੱਤੀ ਜਾਣੀ ਚਾਹੀਦੀ ਹੈ। ਇੰਨਾ ਹੀ ਨਹੀਂ, ਚੀਨ 'ਤੇ ਵੀ ਪਾਬੰਦੀਆਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ, ਜਿਸ ਨੇ ਉਸ ਨੂੰ ਸਹਾਇਤਾ ਦਿੱਤੀ ਹੈ। ਚੀਨ ਅਤੇ ਪਾਕਿਸਤਾਨ ਨੂੰ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਨਾਈਜੀਰੀਆ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਤਾਲਿਬਾਨ ਦੀ ਦਹਿਸ਼ਤ ਦੀ ਵ੍ਹਾਈਟ ਹਾਊਸ ਤੱਕ ਗੂੰਜ, ਅਫਗਾਨੀ ਲੋਕਾਂ ਦਾ ਬਾਈਡੇਨ ਖ਼ਿਲਾਫ਼ ਪ੍ਰਦਰਸ਼ਨ
NEXT STORY